ETV Bharat / state

ਸੁਜਾਨਪੁਰ 'ਚ ਨੌਜਵਾਨਾਂ ਨੇ ਸ਼ਰੇਆਮ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ ਤਾਂ ਪੁਲਿਸ ਨੇ ਕੀਤੇ ਕਾਬੂ

author img

By

Published : Apr 10, 2023, 4:17 PM IST

Police Arrested Badmash: Youth committed hooliganism in Sujanpur, the video went viral and the police made arrests.
Police Arrested Badmash: ਸੁਜਾਨਪੁਰ 'ਚ ਨੌਜਵਾਨਾਂ ਨੇ ਸ਼ਰੇਆਮ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ ਤਾਂ ਪੁਲਿਸ ਨੇ ਕੀਤੇ ਕਾਬੂ

ਸੁਜਾਨਪੁਰ 'ਚ ਕੁਝ ਨੌਜਵਾਨਾਂ ਨੇ ਸ਼ਰੇਆਮ ਗੁੰਡਾਗਰਦੀ ਕੀਤੀ, ਦਿਨ-ਦਿਹਾੜੇ ਸੜਕ 'ਤੇ ਇੱਕ ਕਾਰ ਦੀ ਭੰਨ-ਤੋੜ ਕੀਤੀ ਜਿਸਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਤਾਂ ਪੁਲਿਸ ਨੇ ਪਹਿਚਾਣ ਕਰਕੇ 7 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ।

ਪਠਾਨਕੋਟ : ਅੱਜ ਕੱਲ ਸ਼ਰੇਆਮ ਗੁੰਡਾਗਰਦੀ ਅਤੇ ਹੁੱਲੜਬਾਜ਼ੀ ਆਮ ਜਿਹੀ ਹੁੰਦੀ ਜਾ ਰਹੀ ਹੈ। ਨੌਜਵਾਨਾਂ ਵੱਲੋਂ ਨਸ਼ੇ ਵਿਚ ਜਾਂ ਫਿਰ ਗੁੱਸੇ ਤੈਸ਼ ਵਿਚ ਆਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਜਿਸ ਨਾਲ ਕਾਨੂੰਨ ਦੀ ਉਲੰਘਣਾ ਤਾਂ ਹੁੰਦੀ ਹੀ ਹੈ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹਾ ਹੀ ਕੁਝ ਸਾਹਮਣੇ ਆਇਆ ਪਠਾਨਕੋਟ ਦੇ ਸੁਜਾਨਪੁਰ 'ਚ, ਜਿਥੇ ਕੁਝ ਹੁੱਲੜਬਾਜ਼ ਨੌਜਵਾਨਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ।ਸ਼ਰੇਆਮ ਸੜਕ ਵਿਚਾਲੇ ਇਕ ਕਾਰ ਉੱਤੇ ਪੱਥਰ, ਇੱਟਾਂ ਅਤੇ ਡੰਡਿਆਂ ਨਾਲ ਹਮਲਾ ਕਰਕੇ ਕਾਰ ਦੇ ਸ਼ੀਸ਼ੇ ਤੋੜੇ ਗਏ। ਇੰਨਾ ਹੀ ਨਹੀਂ ਕਾਰ ਦੀ ਭੰਨਤੋੜ ਕੀਤੀ ਗਈ।

ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵੀਡੀਓ : ਇਸ ਘਟਨਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ, ਸ਼ਰੇਆਮ ਚੱਲੀਆਂ ਤਲਵਾਰਾਂ ਅਤੇ ਇਹ ਗੁੰਡਿਆਂ ਵੱਲੋਂ ਪੱਥਰਾਂ ਨਾਲ ਗੱਡੀ ਦੀ ਭੰਨਤੋੜ ਕਰਨ ਦੀ ਵੀਡੀਓ ਹੋਈ ਵਾਇਰਲ,ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲਾ ਦੋ ਗੁੱਟਾਂ ਵਿੱਚ ਲੜਾਈ ਦਾ ਦੱਸਿਆ ਹੈ, ਪੁਲਿਸ ਨੇ ਸੁਜਾਨਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਦੋਵਾਂ ਧਿਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਾਉਣ ਦਾ ਮਾਮਲਾ ਦਰਜ ਕੀਤਾ ਹੈ, 12 ਗੁੰਡਾ ਅਨਸਰਾਂ ਖਿਲਾਫ ਮਾਮਲਾ ਦਰਜ, 7 ਦੋਸ਼ੀ ਗ੍ਰਿਫਤਾਰ ਕੀਤੇ ਹਨ।

ਇਹ ਵੀ ਪੜ੍ਹੋ : Karnataka Election 2023: ਕਰਨਾਟਕ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ, 100 ਕਰੋੜ ਰੁਪਏ ਦਾ ਸਾਮਾਨ ਅਤੇ ਨਕਦੀ ਜ਼ਬਤ

ਪੁਲਿਸ ਨੇ ਫੌਰੀ ਕੀਤੀ ਕਾਰਵਾਈ : ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੁਜਾਨਪੁਰ 'ਚ ਦੋ ਧੜਿਆਂ ਵਿੱਚ ਹੋਈ ਲੜਾਈ ਦੌਰਾਨ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ, ਗੁੰਡਿਆਂ ਵੱਲੋਂ ਸ਼ਰੇਆਮ ਤਲਵਾਰਾਂ, ਲਾਠੀਆਂ, ਇੱਟਾਂ-ਪੱਥਰਾਂ ਦੀ ਵਰਤੋਂ ਕੀਤੀ ਗਈ, ਹਮਲਾ ਕੀਤਾ ਗਿਆ ਅਤੇ ਗੱਡੀ ਦੀ ਭੰਨਤੋੜ ਕੀਤੀ ਗਈ। ਗੱਡੀ ਦੀ ਭੰਨਤੋੜ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਲਗਾਤਾਰ ਵਾਇਰਲ ਹੋ ਰਹੀ ਵੀਡੀਓ ਉਹਨਾਂ ਸਾਹਮਣੇ ਆਈ ਤਾਂ ਇਹਨਾਂ ਨੌਜਵਾਨਾਂ ਖਿਲਾਫ ਕਾਰਵਾਈ ਕੀਤੀ ਗਈ ਅਤੇ ਇਹਨਾਂ ਨੂੰ ਹਿਰਾਸਤ ਵਿਚ ਲਿਆ ਗਿਆ। ਪੁਲਿਸ ਨੇ 12 ਵਿਅਕਤੀਆਂ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ, ਜਿਨ੍ਹਾਂ ਵਿੱਚੋਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪੁਲਿਸ ਦਾ ਕਹਿਣਾ ਹੈ ਕਿ ਸੁਜਾਨਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਕਾਰਵਾਈ ਕੀਤੀ ਜਾ ਰਹੀ ਹੈ।

ਸੋਸ਼ਲ ਮੀਡੀਆ ਸਾਬਿਤ ਹੋਇਆ ਘਾਤਕ: ਜ਼ਿਕਰਯੋਗ ਹੈ ਕਿ ਅੱਜ ਕੱਲ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਦੇ ਚੱਕਰ ਵਿਚ ਵੀ ਨੌਜਵਾਨਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਪਰ ਸੋਸ਼ਲ ਮੀਡੀਆ ਇਹਨਾ ਲਈ ਕਿੰਨਾ ਘਾਤਕ ਸਾਬਿਤ ਹੋ ਸਕਦਾ ਹੈ ਇਸ ਦਾ ਅੰਦਾਜ਼ਾ ਹੁਣ ਹੋ ਗਿਆ ਹੋਵੇਗਾ।ਫਿਲਹਾਲ ਪੁਲਿਸ ਦੀ ਗ੍ਰਿਫਤ ਵਿਚ ਇਹਨਾਂ ਹੁੱਲੜਬਾਜ਼ਾਂ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.