ETV Bharat / state

Roadways Strike: ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਹੋਣਗੇ ਖੱਜ਼ਲ, ਮੁਲਾਜ਼ਮਾਂ ਨੇ ਬੱਸਾਂ ਦੇ ਚੱਕਿਆ ਨੂੰ ਲਾਈ ਬ੍ਰੇਕ

author img

By ETV Bharat Punjabi Team

Published : Sep 20, 2023, 12:45 PM IST

Punjab Roadways Strike
Punjab Roadways Strike

ਸੂਬੇ ਭਰ 'ਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਮਹਿਜ਼ ਉਨ੍ਹਾਂ ਨੂੰ ਹੁਣ ਤੱਕ ਲਾਰੇ ਹੀ ਮਿਲੇ ਹਨ। (Punjab Roadways Employee Strike )

ਪ੍ਰਦਰਸ਼ਨਕਾਰੀ ਮੁਲਾਜ਼ਮ ਆਪਣੀ ਗੱਲ ਰੱਖਦੇ ਹੋਏ

ਪਠਾਨਕੋਟ: ਇੱਕ ਪਾਸੇ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਤਾਂ ਦੂਜੇ ਪਾਸੇ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਸਰਕਾਰ ਖਿਲਾਫ਼ ਨਰਾਜ਼ਗੀ ਜਾਹਿਰ ਕਰਦਿਆਂ ਬੱਸਾਂ ਨੂੰ ਬ੍ਰੇਕ ਲਗਵਾ ਦਿੱਤੀ ਹੈ ਅਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਜਿਸ 'ਚ ਪੰਜਾਬ ਭਰ ਤੋਂ ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਬੱਸ ਅੱਡਿਆਂ 'ਚ ਪ੍ਰਦਰਸ਼ਨ ਕਰਦਿਆਂ ਸਰਕਾਰ ਖਿਲਾਫ਼ ਭੜਾਸ ਕੱਢੀ ਹੈ ਅਤੇ ਨਾਲ ਹੀ ਪ੍ਰਾਈਵੇਟ ਬੱਸਾਂ ਨੂੰ ਲਾਭ ਦੇਣ ਦੀ ਗੱਲ ਆਖੀ ਹੈ। (Punjab Roadways Employee Strike )

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ: ਦੱਸ ਦਈਏ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਉਨ੍ਹਾਂ ਨੇ ਸੂਬੇ ਦੇ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਅੱਜ ਡੇਢ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਾਜ਼ਮ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਅਤੇ ਹਰ ਰੋਜ਼ ਇਹ ਮੁਲਾਜ਼ਮ ਕਿਤੇ ਨਾ ਕਿਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ

ਵਾਅਦਾ ਪੂਰਾ ਨਾ ਹੋਣ 'ਤੇ ਸੰਘਰਸ਼: ਇਸ ਦੇ ਚੱਲਦੇ ਪਠਾਨਕੋਟ ਡਿਪੂ 'ਚ ਇੰਨ੍ਹਾਂ ਕੱਚੇ ਮੁਲਾਜ਼ਮਾਂ ਵਲੋਂ ਸਰਕਾਰ ਖਿਲਾਫ਼ ਰੋਸ ਧਰਨਾ ਲਗਾਇਆ ਗਿਆ। ਇਨ੍ਹਾਂ ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਕੱਢਦਿਆਂ ਮੰਗ ਕੀਤੀ ਕਿ ਸੂਬਾ ਸਰਕਾਰ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਕੈਬਨਿਟ ਦੀ ਪਹਿਲੀ ਮੀਟਿੰਗ 'ਚ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਅੱਜ ਵੀ ਸਰਕਾਰ ਨਾਲ ਕਈ ਵਾਰ ਗੱਲ ਕਰਨ ਦੇ ਬਾਵਜੂਦ ਇਨ੍ਹਾਂ ਦੇ ਹੱਥ ਖਾਲੀ ਹਨ। ਇਸ ਕਾਰਨ ਉਨਾਂ ਨੂੰ ਸਿਰਫ਼ ਭਰੋਸੇ ਹੀ ਮਿਲੇ ਹਨ, ਜਿਸ ਕਾਰਨ ਉਹ ਹੁਣ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹਨ।

ਮੰਗਾਂ ਨਾ ਮੰਨੀਆਂ ਤਾਂ ਲੈਣਗੇ ਵੱਡਾ ਐਕਸ਼ਨ: ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਧਰਨਾ ਦੇ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਨੇ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਹੈ ਅਤੇ ਅੱਜ ਮੁਕੰਮਲ ਬੰਦ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਥੇ ਇਕੱਠੇ ਹੋਏ ਹਨ। ਇਕੱਠੇ ਹੋ ਕੇ ਪਠਾਨਕੋਟ ਦੇ ਬੱਸ ਸਟੈਂਡ 'ਤੇ ਸੂਬਾ ਸਰਕਾਰ ਖਿਲਾਫ ਆਪਣਾ ਗੁੱਸਾ ਕੱਢਣ ਲਈ ਧਰਨਾ ਦਿੱਤਾ ਜਾ ਰਿਹਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਪ੍ਰਾਈਵੇਟ ਬੱਸਾਂ ਦੇ ਮਾਲਕਾਂ ਨੂੰ ਫਾਇਦਾ ਪਹੁੰਚਾ ਰਹੀ ਹੈ ਪਰ ਸਰਕਾਰੀ ਬੱਸਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.