ETV Bharat / state

ਪੰਜਾਬ ਸਰਕਾਰ ਚੌਂਕੀਦਾਰਾਂ ਨੂੰ ਦੇ ਰਹੀ ਹੈ 40 ਰੁਪਏ ਦਿਹਾੜੀ, ਚੌਂਕੀਦਾਰਾਂ ਨੇ ਤਨਖ਼ਾਹ ਵਧਾਉਣ ਦੀ ਕੀਤੀ ਮੰਗ

author img

By

Published : Feb 18, 2020, 7:08 PM IST

ਫੋਟੋ
ਫੋਟੋ

ਪਠਾਨਕੋਟ 'ਚ ਵੱਖ-ਵੱਖ ਪਿੰਡਾਂ ਦੇ ਚੌਕੀਦਾਰਾਂ ਨੇ ਇੱਕਠੇ ਹੋ ਕੇ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੂੰ ਪੰਜਾਬ ਸਰਕਾਰ ਦੇ ਨਾਂਅ ਆਪਣਾ ਮੰਗ ਪੱਤਰ ਸੌਂਪਿਆ। ਚੌਕੀਦਾਰਾਂ ਦਾ ਕਹਿਣਾ ਹੈ ਕਿ ਮਹਿੰਗਾਈ ਵੱਧ ਹੋਣ ਦੇ ਬਾਵਜੂਦ ਅਜੇ ਵੀ ਪੰਜਾਬ ਸਰਕਾਰ ਚੌਕੀਦਾਰਾਂ ਨੂੰ 40 ਰੁਪਏ ਦਿਹਾੜੀ ਦਿੰਦੀ ਹੈ, ਜਿਸ ਨਾਲ ਉਨ੍ਹਾਂ ਨੂੰ ਗੁਜਾਰਾ ਕਰਨਾ ਔਖਾ ਹੁੰਦਾ ਹੈ। ਉਨ੍ਹਾਂ ਸੂਬਾ ਸਰਕਾਰ ਕੋਲੋਂ ਉਨ੍ਹਾਂ ਦੀਆਂ ਤਨਖ਼ਾਹਾਂ ਵਧਾਏ ਜਾਣ ਦੀ ਮੰਗ ਕੀਤੀ ਹੈ।

ਪਠਾਨਕੋਟ: ਪੰਜਾਬ ਸਰਕਾਰ ਸੂਬੇ 'ਚ ਜਨਤਾ ਨੂੰ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਤਾਂ ਕਰਦੀ ਹੈ, ਪਰ ਜ਼ਮੀਨੀ ਪੱਧਰ ਉੱਤੇ ਇਹ ਦਾਅਵੇ ਪੂਰੀ ਤਰ੍ਹਾਂ ਖੋਖਲੇ ਨਜ਼ਰ ਆ ਰਹੇ ਹਨ। ਜ਼ਿਲ੍ਹੇੇ ਦੇ ਕਈ ਪਿੰਡਾਂ ਦੇ ਚੌਕੀਦਾਰਾਂ ਨੇ ਇੱਕਠੇ ਹੋ ਕੇ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੂੰ ਸਰਕਾਰ ਦੇ ਨਾਂਅ ਆਪਣਾ ਮੰਗ ਪੱਤਰ ਸੌਂਪਿਆ ਹੈ।

ਚੌਂਕੀਦਾਰਾਂ ਨੇ ਤਨਖ਼ਾਹ ਵਧਾਉਣ ਦੀ ਕੀਤੀ ਮੰਗ

ਚੌਕੀਦਾਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰ ਵੱਲੋਂ ਚੌਕੀਦਾਰ ਰੱਖੇ ਗਏ ਹਨ, ਪਰ ਮਹਿੰਗਾਈ ਦੇ ਇਸ ਦੌਰ ਵਿੱਚ ਉਨ੍ਹਾਂ ਨੂੰ ਸਰਕਾਰੀ ਤੌਰ 'ਤੇ ਮਹਿਜ 40 ਰੁਪਏ ਦਿਹਾੜੀ ਮਿਲਦੀ ਹੈ। ਇਸ ਦਿਹਾੜੀ ਨਾਲ ਉਨ੍ਹਾਂ ਲਈ ਗੁਜਾਰਾ ਕਰਨਾ ਤੇ ਪਰਿਵਾਰ ਪਾਲਣਾ ਔਖਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਆਪਣੇ ਹਲਕੇ ਦੇ ਵਿਧਾਇਕ ਨੂੰ ਸਰਕਾਰ ਦੇ ਨਾਂਅ ਇੱਕ ਮੰਗ ਪੱਤਰ ਸੌਂਪਿਆ ਹੈ। ਚੌਕੀਦਾਰਾਂ ਨੇ ਸਰਕਾਰ ਕੋਲੋਂ ਹਰਿਆਣਾ ਹਿਮਾਚਲ ਦੀ ਤਰਜ 'ਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਧਾਏ ਜਾਣ ਤੇ ਮੈਡੀਕਲ ਸੁਵਿਧਾਵਾਂ ਪ੍ਰਦਾਨ ਕੀਤੇ ਜਾਣ ਦੀ ਮੰਗ ਕੀਤੀ ਹੈ।

ਹੋਰ ਪੜ੍ਹੋ : ਮੋਦੀ ਸਰਕਾਰ ਦੀ ਰਜ਼ਾਮੰਦੀ ਬਗੈਰ ਪਾਕਿਸਤਾਨ ਗਈ ਕਬੱਡੀ ਟੀਮ ਹਾਰੀ

ਇਸ ਬਾਰੇ ਬੋਲਦੇ ਹੋਏ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਚੌਕੀਦਾਰਾਂ ਦੀ ਇਹ ਮੰਗ ਜਾਇਜ਼ ਹੈ। ਉਨ੍ਹਾਂ ਜਲਦ ਹੀ ਸਰਕਾਰ ਨੂੰ ਉਨ੍ਹਾਂ ਦਾ ਮੰਗ ਪੱਤਰ ਸੌਪੇ ਜਾਣ ਦੀ ਗੱਲ ਕਹੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.