ETV Bharat / state

Elderly Climbed Mobile Tower: ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈਕੇ ਦੋ ਬਜ਼ੁਰਗਾਂ ਦਾ ਅਨੋਖਾ ਪ੍ਰਦਰਸ਼ਨ, ਮੋਬਾਇਲ ਟਾਵਰ 'ਤੇ ਚੜ੍ਹ ਲਾਇਆ ਡੇਰਾ

author img

By ETV Bharat Punjabi Team

Published : Sep 22, 2023, 12:41 PM IST

Elderly climbed mobile tower
Elderly climbed mobile tower

ਪਠਾਨਕੋਟ 'ਚ ਦੋ ਬਜ਼ੁਰਗਾਂ ਵਲੋਂ ਮੋਬਾਇਲ ਟਾਵਰ 'ਤੇ ਚੜ੍ਹ ਕੇ ਪ੍ਰਸ਼ਾਸਨ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਬਜ਼ੁਰਗਾਂ ਵਲੋਂ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਇਹ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ ਉਨ੍ਹਾਂ ਵਲੋਂ ਪਹਿਲਾਂ ਕਈ ਦਿਨ ਤੋਂ ਪਟਵਾਰਖਾਨੇ ਬਾਹਰ ਵੀ ਧਰਨਾ ਦਿੱਤਾ ਜਾ ਰਿਹਾ ਸੀ। (Elderly climbed mobile tower)

ਪਰਿਵਾਰ ਤੇ ਪੁਲਿਸ ਜਾਣਕਾਰੀ ਦਿੰਦੇ ਹੋਏ

ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਦੇ ਪਿੰਡ ਜੈਨੀ ਉਪਰਲੀ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਪਿੰਡ ਦੇ ਨਾਲ ਲੱਗਦੇ ਇਲਾਕੇ ਵਿੱਚ ਰਿਹਾਸ਼ੀ ਇਲਾਕੇ ਵਿਚਕਾਰ ਲੱਗੇ ਮੋਬਾਈਲ ਟਾਵਰ 'ਤੇ ਦੋ ਬਜ਼ੁਰਗ ਚੜ੍ਹ ਗਏ। ਦੋਵਾਂ ਬਜ਼ੁਰਗਾਂ ਦੀ ਉਮਰ 70 ਤੋਂ 75 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਇਨ੍ਹਾਂ ਦਾ ਟਾਵਰ 'ਤੇ ਚੜ੍ਹਨ ਦਾ ਕਾਰਨ ਜ਼ਮੀਨ ਦੀ ਨਿਸ਼ਾਨਦੇਹੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ। (Elderly climbed mobile tower)

ਜ਼ਮੀਨ ਦੀ ਨਿਸ਼ਾਨਦੇਹੀ ਦਾ ਮਸਲਾ: ਦੱਸਿਆ ਜਾ ਰਿਹਾ ਕਿ ਇਹ ਲੋਕ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਪਟਵਾਰਖਾਨੇ ਦੇ ਬਾਹਰ ਧਰਨਾ ਦੇ ਰਹੇ ਸਨ ਪਰ ਜ਼ਮੀਨ 'ਤੇ ਫਸਲ ਬੀਜੀ ਜਾਣ ਕਾਰਨ ਉਨ੍ਹਾਂ ਦੀ ਜ਼ਮੀਨ ਦੀ ਨਿਸ਼ਾਨਦੇਹੀ ਨਾ ਹੋ ਸਕੀ। ਜਿਸ ਕਾਰਨ ਪਿੰਡ ਛੋਟੇਪੁਰ ਦੇ ਰਹਿਣ ਵਾਲੇ ਇਹ ਦੋਵੇਂ ਬਜ਼ੁਰਗ ਸਵੇਰੇ ਮੋਬਾਇਲ ਟਾਵਰ 'ਤੇ ਚੜ੍ਹ ਗਏ। ਜਿਸਦਾ ਪਤਾ ਲੱਗਦੇ ਹੀ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਉਕਤ ਬਜ਼ੁਰਗ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਤਾਂ ਜੋ ਉਨ੍ਹਾਂ ਦੋਵਾਂ ਨੂੰ ਹੇਠਾਂ ਲਿਆਂਦਾ ਜਾ ਸਕੇ।

ਪਰਿਵਾਰ ਦੇ ਪ੍ਰਸ਼ਾਸਨ 'ਤੇ ਕਾਰਵਾਈ ਨਾ ਕਰਨ ਦੇ ਦੋਸ਼: ਇਸ ਸਬੰਧੀ ਗੱਲਬਾਤ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਆਪਣੇ ਖੇਤਾਂ ਨੂੰ ਜਾਣ ਵਾਲੀ ਸੜਕ ਦੀ ਨਿਸ਼ਾਨਦੇਹੀ ਕਰਵਾਉਣ ਦੀ ਮੰਗ ਕਰ ਰਹੇ ਸਨ ਪਰ ਪ੍ਰਸ਼ਾਸਨ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ, ਜਿਸ ਕਾਰਨ ਉਨ੍ਹਾਂ ਵੱਲੋਂ ਪਟਵਾਰਖਾਨੇ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਤ ਨੂੰ ਜਾਂਦੇ ਰਾਹ 'ਤੇ ਕਬਜਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਆਉਂਦੀਆਂ ਹਨ। ਜਿਸ ਸਬੰਧੀ ਕਈ ਵਾਰ ਐੱਸਡੀਐੱਮ ਨੂੰ ਵੀ ਮੰਗ ਪੱਤਰ ਦਿੱਤਾ ਜਾ ਚੁੱਕਿਆ ਹੈ। ਇਸ ਦੇ ਬਾਵਜੂਦ ਜਦੋਂ ਕੋਈ ਹੱਲ ਨਹੀਂ ਨਿਕਲਿਆ, ਜਿਸ ਕਾਰਨ ਇਹ ਬਜ਼ੁਰਗ ਮੋਬਾਇਲ ਟਾਵਰ 'ਤੇ ਚੜ੍ਹ ਗਏ ਹਨ। ।ਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਜੇਕਰ ਇਨ੍ਹਾਂ ਨੂੰ ਕੁਝ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

ਮੌਕੇ 'ਤੇ ਪਹੁੰਚੀ ਪੁਲਿਸ ਨੇ ਸੱਦੇ ਸਬੰਧਿਤ ਅਧਿਕਾਰੀ: ਇਸ ਸਬੰਧੀ ਗੱਲਬਾਤ ਕਰਦਿਆਂ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਮੀਨ ਦੀ ਨਿਸ਼ਾਨਦੇਹੀ ਸਬੰਧੀ ਉਨ੍ਹਾਂ ਦਾ ਮਾਮਲਾ ਹੋਣ ਕਾਰਨ ਇਸ ਸਬੰਧੀ ਸਬੰਧਿਤ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਅਨੁਸਾਰ ਪੰਚਾਇਤੀ ਜ਼ਮੀਨ 'ਚ ਕਬਜੇ ਦਾ ਰੌਲਾ ਹੈ, ਜਿਸ ਦੇ ਚੱਲਦੇ ਇਹ ਪਹਿਲਾਂ ਪਟਵਾਰਖਾਨੇ ਧਰਨਾ ਦੇ ਰਹੇ ਸੀ ਤੇ ਹੁਣ ਟਾਵਰ 'ਤੇ ਚੜ੍ਹ ਗਏ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਅਤੇ ਐੱਸਡੀਐੱਮ ਨੂੰ ਮੌਕੇ 'ਤੇ ਸੱਦਿਆ ਗਿਆ ਹੈ ਤਾਂ ਜੋ ਉਕਤ ਵਿਅਕਤੀਆਂ ਦਾ ਮਸਲਾ ਹੱਲ ਕੀਤਾ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.