ETV Bharat / state

ਪਟਿਆਲਾ ਦੇ ਮੈਡੀਕਲ ਕਾਲਜ ’ਚ 100 ਵਿਦਿਆਰਥੀ ਕੋਰੋਨਾ ਪਾਜ਼ੀਟਿਵ

author img

By

Published : Jan 4, 2022, 2:19 PM IST

ਪਟਿਆਲਾ ਦੇ ਮੈਡੀਕਲ ਕਾਲਜ ਵਿੱਚ 100 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇੰਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਕਾਲਜ ਤੇ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ।

ਮੈਡੀਕਲ ਕਾਲਜ ’ਚ 100 ਵਿਦਿਆਰਥੀ ਕੋਰੋਨਾ ਪਾਜ਼ੀਟਿਵ
ਮੈਡੀਕਲ ਕਾਲਜ ’ਚ 100 ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਪਟਿਆਲਾ: ਸੂਬੇ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਲਗਾਤਾਰ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਪਟਿਆਲਾ ਵਿੱਚ ਵੱਡਾ ਕੋਰੋੋਨਾ ਬਲਾਸਟ ਹੋਇਆ ਹੈ। ਜ਼ਿਲ੍ਹੇ ਦੇ ਮੈਡੀਕਚ ਕਾਲਜ ਵਿਚ 100 ਵਿਦਿਆਰਥੀਆਂ ਦੀਆਂ ਕੋਰੋਨਾ ਰਿਪੋਰਟ ਪਾਜ਼ੀਟਿਵ ਆਏ ਹਨ। ਇਹ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਾਲਜ ਅਤੇ ਪਟਿਆਲਾ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ ਹੈ।

ਇਸਦੇ ਚੱਲਦੇ ਹੀ ਪ੍ਰਸ਼ਾਸਨ ਵੱਲੋਂ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਸਿਵਲ ਸਰਜਨ, ਡਿਪਟੀ ਕਮਿਸ਼ਨਰ ਅਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਮੀਟਿੰਗ ਕੀਤੀ ਗਈ ਹੈ ਅਤੇ ਕਈ ਅਹਿਮ ਫੈਸਲੇ ਲਏ ਗੇ ਹਨ।ਇੰਨ੍ਹਾਂ ਮਾਮਲਿਆਂ ਨੂੰ ਲੈਕੇ ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹਾਂਸ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਟਿਆਲਾ ਦੇ ਮੈਡੀਕਲ ਕਾਲਜ ਵਿੱਚ 100 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਲੋਕਾਂ ਨੂੰ ਅਪੀਲ ਹੈ ਕਿ ਉਹ ਮਾਸਕ ਪਾ ਕੇ ਰੱਖਣ ਅਤੇ ਭੀੜਭਾੜ ਵਾਲੇ ਇਲਾਕਿਆਂ ਤੋਂ ਆਪਣਾ ਬਚਾਓ ਰੱਖਣ। ਦੱਸ ਦਈਏ ਕਿ ਜ਼ਿਲ੍ਹੇ ਵਿੱਚ 491 ਕੇਸ ਐਕਟਿਵ ਦੱਸੇ ਜਾ ਰਹੇ ਹਨ।

ਮੈਡੀਕਲ ਕਾਲਜ ’ਚ 100 ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਪੰਜਾਬ ਸਰਕਾਰ ਨੇ ਕੋਵਿਡ-19 ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਪੰਜਾਬ ’ਚ ਨਾਈਟ ਕਰਫਿਊ ਲਗਾਉਣ (punjab imposed night curfew) ਦਾ ਐਲਾਨ ਕੀਤਾ ਹੈ। ਇਹ ਨਾਈਟ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਲੱਗੇਗਾ। ਨਾਲ ਹੀ ਸੂਬੇ ਭਰ ਚ ਸਾਰੇ ਸਕੂਲ ਅਤੇ ਕਾਲਜਾਂ (school and collage closed amid covid 19 surge) ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।

'50 ਫੀਸਦ ਸਮਰੱਥਾ ਨਾਲ ਖੁੱਲ੍ਹਣਗੇ ਜਨਤਕ ਥਾਵਾਂ'

ਪੰਜਾਬ ਸਰਕਾਰ ਵੱਲੋਂ ਜਾਰੀ ਨਵੀਂਆਂ ਗਾਈਡਲਾਈਨਜ਼ ਮੁਤਾਬਿਕ ਸਿਨੇਮਾ ਹਾਲ, ਰੈਸਟੋਰੈਂਟ, ਬਾਰ, ਮਲਟੀਪਲੈਕਸ ਅਤੇ ਚਿੜੀਆਘਰ ਨੂੰ 50 ਫੀਸਦ ਸਮਰਥਾ ਦੇ ਨਾਲ ਖੋਲ੍ਹਣ ਦੀ ਇਜ਼ਾਜਤ ਦਿੱਤੀ ਗਈ ਹੈ। ਜਦਕਿ ਐਸੀ ਬੱਸਾਂ ਵੀ 50 ਫੀਸਦ ਦੀ ਸਮਰਥਾਂ ਨਾਲ ਚਲਣਗੀਆਂ। ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ’ਚ ਪੂਰੀ ਤਰ੍ਹਾਂ ਵੈਕਸੀਨੇਸ਼ਨ ਵਾਲੇ ਸਟਾਫ ਨੂੰ ਐਂਟਰੀ ਦਿੱਤੀ ਜਾਵੇਗੀ। ਨਾਲ ਹੀ ਬਿਨਾਂ ਮਾਸਕ ਵਾਲੇ ਕਿਸੇ ਵੀ ਵਿਅਕਤੀ ਦਾ ਕੰਮ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ, ਰਾਜਸੀ ਰੈਲੀਆਂ ਜਾਰੀ !

ETV Bharat Logo

Copyright © 2024 Ushodaya Enterprises Pvt. Ltd., All Rights Reserved.