Old Bricks Replaced in Sunam : ਅਮਨ ਅਰੋੜਾ ਦੇ ਦਬਕੇ ਦਾ ਅਸਰ ! 24 ਘੰਟਿਆਂ ਦੇ ਅੰਦਰ ਬਦਲੀਆਂ ਪੁਰਾਣੀਆਂ ਇੱਟਾਂ

author img

By

Published : Jan 25, 2023, 6:10 AM IST

Updated : Jan 25, 2023, 12:09 PM IST

Aman Arora's dabka marvel, old bricks replaced within 24 hours

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿੱਚ ਬਣਨ ਵਾਲੀ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਿਆ ਸੀ। ਇਸ ਦੌਰਾਨ ਅਰੋੜਾ ਨੇ ਸੀਵਰੇਜ ਦੇ ਮੈਨਹੋਲ ਦੇ ਚੈਂਬਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਧਿਆਨ ਨਾਲ ਦੇਖਿਆ ਤਾਂ ਕੁਝ ਥਾਵਾਂ ’ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਪਾਈ ਗਈ। ਕੈਬਨਿਟ ਮੰਤਰੀ ਨੇ ਸਬੰਧਤ ਠੇਕੇਦਾਰ ਅਤੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਜਿਸ ਦਾ ਅਸਰ ਵੇਖਣ ਨੂੰ ਮਿਲਿਆ ਹੈ।

ਅਮਨ ਅਰੋੜਾ ਦੇ ਦਬਕੇ ਦਾ ਕਮਾਲ, 24 ਘੰਟਿਆਂ ਦੇ ਅੰਦਰ ਬਦਲੀਆਂ ਪੁਰਾਣੀਆਂ ਇੱਟਾਂ





ਸੰਗਰੂਰ :
ਬੀਤੇ ਦਿਨੀਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ-ਫੜ੍ਹੀ ਮਾਰਕੀਟ ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਅਰੋੜਾ ਨੇ ਸੀਵਰੇਜ ਦੇ ਮੈਨਹੋਲ ਦੇ ਚੈਂਬਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਧਿਆਨ ਨਾਲ ਦੇਖਿਆ ਤਾਂ ਕੁਝ ਥਾਵਾਂ ’ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਪਾਈ ਗਈ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਸਬੰਧਤ ਠੇਕੇਦਾਰ ਅਤੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ।



ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਵਿੱਚ ਚਲ ਰਹੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਆਪਣੇ ਫ਼ਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਇਹ ਮੁੱਖ ਟੀਚਾ ਹੈ ਕਿ ਲੋਕਾਂ ਦਾ ਪੈਸਾ ਸੌ ਫੀਸਦੀ ਇਮਾਨਦਾਰੀ ਅਤੇ ਸਹੀ ਢੰਗ ਨਾਲ ਵਿਕਾਸ ਕਾਰਜਾਂ ਵਿੱਚ ਲਾਉਣਾ ਹੈ।




ਇਹ ਵੀ ਪੜ੍ਹੋ : National Sikh Games 2022: ਸੋਨ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਸਨਮਾਨ





ਇਸੇ ਸਾਲ ਜਨਵਰੀ ਮਹੀਨੇ ਦੇ ਸ਼ੁਰੂ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿੱਚ ਬਣਨ ਵਾਲੀ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਿਆ ਸੀ। ਕੈਬਨਿਟ ਮੰਤਰੀ ਵੱਲੋਂ ਇਹ ਵੈਂਡਿੰਗ ਜ਼ੋਨ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਜਤਿੰਦਰ ਜੈਨ, ਯਾਦਵਿੰਦਰ ਸਿੰਘ ਰਾਜਾ, ਲਾਭ ਸਿੰਘ ਨੀਲੋਵਾਲ, ਰਾਜਨ ਸਿੰਗਲਾ ਅਤੇ ਸੰਦੀਪ ਜਿੰਦਲ ਵੀ ਹਾਜ਼ਰ ਸਨ।




ਜ਼ਿਕਰਯੋਗ ਹੈ ਕਿ ਇਸੇ ਸਾਲ ਜਨਵਰੀ ਮਹੀਨੇ ਦੇ ਸ਼ੁਰੂ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿੱਚ ਬਣਨ ਵਾਲੀ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਿਆ ਸੀ। ਕੈਬਨਿਟ ਮੰਤਰੀ ਵੱਲੋਂ ਇਹ ਵੈਂਡਿੰਗ ਜ਼ੋਨ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਜਤਿੰਦਰ ਜੈਨ, ਯਾਦਵਿੰਦਰ ਸਿੰਘ ਰਾਜਾ, ਲਾਭ ਸਿੰਘ ਨੀਲੋਵਾਲ, ਰਾਜਨ ਸਿੰਗਲਾ ਅਤੇ ਸੰਦੀਪ ਜਿੰਦਲ ਵੀ ਹਾਜ਼ਰ ਸਨ।

Last Updated :Jan 25, 2023, 12:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.