ETV Bharat / state

Punjabi University ਦੇ ਸਥਾਪਨਾ ਦਿਵਸ ਮੌਕੇ ਬੋਲੇ ਸੀਐਮ ਮਾਨ, ਕਿਹਾ- "ਇਹ ਯੂਨੀਵਰਸਿਟੀ ਪੰਜਾਬ ਤੇ ਪੰਜਾਬੀ ਮਾਂ-ਬੋਲੀ ਦਾ ਗੌਰਵ"

author img

By

Published : Apr 29, 2023, 7:03 PM IST

Announcement by Chief Minister Bhagwant Mann on the occasion of Punjabi University foundation day
Punjabi University ਦੇ ਸਥਾਪਨਾ ਦਿਵਸ ਮੌਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ ਕਿਹਾ- "ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਦਾ ਗੌਰਵ"

ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਆਪਣੇ ਪੁਰਾਣੇ ਦਿਨ ਯਾਦ ਕੀਤੇ। ਇਸ ਦੌਰਾਨ ਉਨ੍ਹਾਂ ਵੱਲੋਂ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ ਗਿਆ।

Punjabi University ਦੇ ਸਥਾਪਨਾ ਦਿਵਸ ਮੌਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ ਕਿਹਾ- "ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਦਾ ਗੌਰਵ"

ਪਟਿਆਲਾ : ਸਿੱਖਿਆ ਸੰਸਥਾਵਾਂ ਦੇ ਕਰਜ਼ੇ ਵਿੱਚ ਡੁੱਬੇ ਹੋਣ ਨੂੰ ਸਮਾਜਕ ਲਾਹਣਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਖਾਤਿਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦਾ ਪਹਿਲਾ ਫਰਜ਼ ਹੁੰਦਾ ਹੈ ਤੇ ਸਾਡੀ ਸਰਕਾਰ ਨੂੰ ਇਸ ਗੱਲ ਦੀ ਤਸੱਲੀ ਵੀ ਹੈ ਕਿ ਉਨ੍ਹਾਂ ਦੀ ਸਰਕਾਰ ਵਿੱਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।

ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਪ੍ਰਬੰਧ : ਪੰਜਾਬ ਤੇ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਇਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਯੂਨੀਵਰਸਿਟੀ ਪੰਜਾਬ ਤੇ ਪੰਜਾਬੀ ਮਾਂ ਬੋਲੀ ਦਾ ਗੌਰਵ ਹੈ। ਇਸ ਯੂਨੀਵਰਸਿਟੀ ਨੂੰ ਮਾਲਵੇ ਦਾ ਦਿਲ ਵੀ ਕਿਹਾ ਜਾਂਦਾ ਹੈ। "ਇਸ ਸਾਲ ਦੇ ਬਜਟ ਵਿਚ ਸੂਬਾ ਸਰਕਾਰ ਨੇ ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਵਿਵਸਥਾ ਕਰ ਦਿੱਤੀ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਯੂਨੀਵਰਸਿਟੀ ਹੁਣ ਵਿੱਤੀ ਤੰਗੀਆਂ-ਤੁਰਸ਼ੀਆਂ ਤੋਂ ਮੁਕਤ ਹੋ ਕੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗੀ।"

ਪੰਜਾਬੀ ਯੂਨੀਵਰਸਿਟੀ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ : ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੂਬੇ ਦੇ ਖਾਸ ਕਰਕ ਪੇਂਡੂ ਇਲਾਕੇ ਦੇ ਨੌਜਵਾਨਾਂ ਲਈ ਰੋਲ ਮਾਡਲ ਵਜੋਂ ਭੂਮਿਕਾ ਅਦਾ ਕਰ ਰਹੀ ਹੈ, ਜੋ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿਚ ਮਾਰਗਦਰਸ਼ਨ ਕਰਦੀ ਹੈ। ਇਹ ਯੂਨੀਵਰਸਿਟੀ ਨੌਜਵਾਨਾਂ ਨੂੰ ਤਾਲੀਮ ਦੇਣ ਦੇ ਨਾਲ-ਨਾਲ ਹੋਰ ਗਤੀਵਿਧੀਆਂ ਲਈ ਵੀ ਉਤਸ਼ਾਹਿਤ ਕਰ ਰਹੀ ਹੈ। ਯੂਨੀਵਰਸਿਟੀ ਨਾਲ ਜੁੜੀਆਂ ਯਾਦਾਂ ਨੂੰ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਜੀਵਨ 'ਚ ਨਵੀਂ ਸੋਚ ਤੇ ਨਵੇਂ ਰਾਹ ਉਲੀਕਣ ਲਈ ਪ੍ਰੇਰਿਆ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ।

ਪੰਜਾਬੀ ਦੇ ਪ੍ਰਚਾਰ ਤੇ ਪਾਸਾਰ ਲਈ ਵੱਡੇ ਉਪਰਾਲੇ : ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪਾਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਸੂਬੇ ਵਿਚ ਪੰਜਾਬੀ ਨੂੰ ਸਭ ਤੋਂ ਵੱਧ ਤਰਜ਼ੀਹ ਦੇਣ ਲਈ ਦੁਕਾਨਾਂ ਦੇ ਸਾਈਨ ਬੋਰਡਾਂ ਉਤੇ ਪੰਜਾਬੀ ਵਿੱਚ ਨਾਂ ਲਿਖਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਪੰਜਾਬੀ ਭਾਸ਼ਾ ਦੇ ਸਤਿਕਾਰ ਵਿਚ ਕੋਈ ਕਮੀ ਨਾ ਰਹੇ। ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਹਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਇਸ ਵਿਚ ਕੌਮਾਂਤਰੀ ਪੱਧਰ ਉਤੇ ਸਮਾਗਮ ਕਰਵਾਏ ਜਾਣ।

ਇਹ ਵੀ ਪੜ੍ਹੋ : ਕਦੇ ਆਮ ਆਦਮੀ ਪਾਰਟੀ ਦੇ ਆਪਣੇ ਰਹੇ ਅੱਜ ਕਿਉਂ ਹੋਏ ਗੁੰਮਨਾਮ, ਜਾਣੋ 'ਆਪ' ਦਾ ਸਾਥ ਛੱਡਣਾ ਕਿੰਨਾਂ ਨੂੰ ਪਿਆ ਮਹਿੰਗਾ

ਮੁੱਖ ਮੰਤਰੀ ਦਾ ਧੰਨਵਾਦ : ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਨੂੰ ਕਰਜ਼ੇ ਤੋਂ ਮੁਕਤ ਕਰਨ ਲਈ ਚੁੱਕੇ ਗਏ ਕਦਮਾਂ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ। ਉਪ ਕੁਲਪਤੀ ਨੇ ਕਿਹਾ ਕਿ ਇਸ ਉਚੇਰੀ ਸੰਸਥਾ ਦੇ ਸਿਰ ਕਰਜ਼ਾ ਹੋਣ ਕਾਰਨ ਇਸ ਸੰਸਥਾ ਦੀਆਂ ਨੀਂਹਾਂ ਕਮਜ਼ੋਰ ਹੋਣ ਲੱਗੀਆਂ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫੰਡ ਦੇਣ ਨਾਲ ਸੰਸਥਾ ਦੀਆਂ ਨੀਂਹਾਂ ਹੋਰ ਮਜ਼ਬੂਤ ਹੋਣ ਲੱਗੀਆਂ ਹਨ। ਉਨ੍ਹਾਂ ਭਗਵੰਤ ਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਨੇ ਆਪਣਾ ਫਰਜ਼ ਪੂਰਾ ਕਰ ਦਿੱਤਾ ਹੈ, ਹੁਣ ਯੂਨੀਵਰਸਿਟੀ ਵੱਡੇ ਮੁਕਾਮ ਹਾਸਲ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.