ETV Bharat / state

ਭਾਜਪਾ ਆਗੂ ਯੋਗੇਸ਼ ਖੱਤਰੀ ਦੇ ਘਰ ਬਾਹਰ ਜ਼ੋਰਦਾਰ ਪ੍ਰਦਰਸ਼ਨ

author img

By

Published : Mar 15, 2021, 8:24 PM IST

ਨਾਭਾ ਦੇ ਭਾਜਪਾ ਆਗੂ ਯੋਗੇਸ਼ ਖੱਤਰੀ ਦੇ ਘਰ ਬਾਹਰ 194ਵੇਂ ਦਿਨ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ’ਚ ਔਰਤਾਂ, ਨੌਜਵਾਨਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ

ਭਾਜਪਾ ਆਗੂ ਯੋਗੇਸ਼ ਖੱਤਰੀ ਦੇ ਘਰ ਬਾਹਰ ਜ਼ੋਰਦਾਰ ਪ੍ਰਦਰਸ਼ਨ
ਭਾਜਪਾ ਆਗੂ ਯੋਗੇਸ਼ ਖੱਤਰੀ ਦੇ ਘਰ ਬਾਹਰ ਜ਼ੋਰਦਾਰ ਪ੍ਰਦਰਸ਼ਨ

ਨਾਭਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸੂਬੇ ਭਰ ਅੰਦਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਿੱਜੀਕਰਨ ਅਤੇ ਕਾਰਪੋਰੇਟ ਵਿਰੋਧੀ ਦਿਵਸ ਮਨਾਇਆ ਗਿਆ। ਇਸੇ ਤਹਿਤ ਰਿਆਸਤੀ ਸ਼ਹਿਰ ਨਾਭਾ ਦੇ ਭਾਜਪਾ ਆਗੂ ਯੋਗੇਸ਼ ਖੱਤਰੀ ਦੇ ਘਰ ਬਾਹਰ 194ਵੇਂ ਦਿਨ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ’ਚ ਔਰਤਾਂ, ਨੌਜਵਾਨਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਤੇ ਕਿਸਾਨ ਆਗੂਆਂ ਵੱਲੋਂ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾ ਦੀ ਅਗਵਾਈ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਐੱਸਐੱਚਓ ਇੰਸਪੈਕਟਰ ਸੁਖਦੇਵ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।

ਭਾਜਪਾ ਆਗੂ ਯੋਗੇਸ਼ ਖੱਤਰੀ ਦੇ ਘਰ ਬਾਹਰ ਜ਼ੋਰਦਾਰ ਪ੍ਰਦਰਸ਼ਨ

ਇਹ ਵੀ ਪੜੋ: ਅੰਮ੍ਰਿਤਸਰ ਦੇ ਵਿਰਸਾ ਵਿਹਾਰ ’ਚ ਹੋਈ ਚੋਰੀ
ਇਸ ਮੌਕੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੇ ਕਿਸਾਨ ਔਰਤ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਤਿੰਨੇ ਖੇਤੀ ਕਨੂੰਨ ਅਤੇ ਬਿਜਲੀ ਬਿੱਲ ਵਾਪਸ ਨਹੀਂ ਕਰਦੀ ਦੇਸ਼ ਦਾ ਕਿਸਾਨ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਹੋਣ ਜਾ ਰਹੀਆਂ ਚੋਣਾਂ ’ਤੇ ਵੀ ਕਿਸਾਨੀ ਸੰਘਰਸ਼ ਦਾ ਭਾਰੀ ਅਸਰ ਹੋਵੇਗਾ।

ਇਸ ਸਬੰਧੀ ਜਦੋਂ ਐੱਸਐੱਚਓ ਇੰਸਪੈਕਟਰ ਸੁਖਦੇਵ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੋ ਕਿਸਾਨਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ ਹੈ ਉਸ ਨੂੰ ਉਹ ਸਬੰਧਤ ਅਧਿਕਾਰੀਆਂ ਤੱਕ ਜਲਦੀ ਹੀ ਪਹੁੰਚਾ ਦੇਣਗੇ।

ਇਹ ਵੀ ਪੜੋ: ਨਿੱਜੀਕਰਨ ਵਿਰੁੱਧ ਟਰੇਡ ਯੂਨੀਅਨ ਅਤੇ ਫੈਡਰੇਸ਼ਨਾਂ ਨੇ ਸਾਂਝੇ ਮੰਚ 'ਤੇ ਕੀਤਾ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.