ETV Bharat / state

Bhagwant mann: ਭਗਵੰਤ ਮਾਨ ਨੇ 9ਵਾਂ ਟੋਲ ਪਲਾਜ਼ਾ ਕਰਵਾਇਆ ਬੰਦ, ਕਿਹਾ- ਨਹੀਂ ਹੋਣ ਦਿੱਤੀ ਜਾਵੇਗੀ ਲੋਕਾਂ ਦੀ ਲੁੱਟ

author img

By

Published : Apr 13, 2023, 4:52 PM IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਕਾਰਜਕਾਲ ਵਿੱਚ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਇਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਟੋਲ ਪਲਾਜ਼ੇ ਆਮ ਲੋਕਾਂ ਦੀ ਖੁੱਲ੍ਹੀ ਲੁੱਟ ਦੀਆਂ ਦੁਕਾਨਾਂ ਸਨ, ਜਿਨ੍ਹਾਂ ਨੂੰ ਹੁਣ ਬੰਦ ਕੀਤਾ ਜਾ ਰਿਹਾ ਹੈ।

Chief Minister Bhagwant Mann closed Patiala-Samana toll plaza
ਭਗਵੰਤ ਮਾਨ ਨੇ 9ਵਾਂ ਟੋਲ ਪਲਾਜ਼ਾ ਕਰਵਾਇਆ ਬੰਦ, ਕਿਹਾ- ਨਹੀਂ ਹੋਣ ਦਿੱਤੀ ਜਾਵੇਗੀ ਲੋਕਾਂ ਦੀ ਲੁੱਟ

ਪਟਿਆਲਾ : ਪਟਿਆਲਾ-ਸਮਾਣਾ ਰੋਡ ਉਤੇ ਸਥਿਤ ਟੋਲ ਪਲਾਜ਼ਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਬੰਦ ਕਰ ਦਿੱਤਾ ਗਿਆ ਹੈ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾ ਪੰਜਾਬ ਅੰਦਰ ਅੱਠ ਟੋਲ ਪਲਾਜ਼ਾ ਖਤਮ ਕਰ ਦਿੱਤੇ ਗਏ ਹਨ ਅਤੇ ਅੱਜ ਨੌਵਾਂ ਟੋਲ ਪਲਾਜ਼ਾ ਬੰਦ ਹੋਇਆ ਹੈ। 'ਆਪ' ਸਰਕਾਰ ਦੇ ਪਿਛਲੇ ਸਾਲ ਸੱਤਾ 'ਚ ਆਉਣ ਤੋਂ ਬਾਅਦ ਸੂਬੇ 'ਚ ਬੰਦ ਹੋਣ ਵਾਲਾ ਇਹ ਨੌਵਾਂ ਟੋਲ ਪਲਾਜ਼ਾ ਹੈ। ਮਾਨ ਨੇ ਕਿਹਾ ਕਿ ਸਮਾਣਾ-ਪਾਤੜਾਂ ਰੋਡ 'ਤੇ ਇਸ ਟੋਲ ਪਲਾਜ਼ਾ ਨੂੰ ਬੰਦ ਕਰਨ ਨਾਲ ਆਮ ਲੋਕਾਂ ਨੂੰ ਰੋਜ਼ਾਨਾ 3.80 ਲੱਖ ਰੁਪਏ ਦੀ ਬੱਚਤ ਹੋਵੇਗੀ।

  • " class="align-text-top noRightClick twitterSection" data="">

ਪਟਿਆਲਾ-ਸਮਾਣਾ ਰੋਡ ਉਤੇ ਸਥਿਤ ਟੋਲ ਪਲਾਜ਼ਾ ਕੀਤਾ ਬੰਦ : ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹੋਰ ਲੁੱਟ ਨਹੀਂ ਹੋਣ ਦੇਵੇਗੀ ਅਤੇ ਜਿਹੜੇ ਟੋਲ ਪਲਾਜ਼ਾ ਦਾ ਸਮਾਂ ਖਤਮ ਹੋ ਗਿਆ ਹੈ, ਉਸ ਨੂੰ ਬੰਦ ਕਰ ਦਿੱਤਾ ਜਾਵੇਗਾ, ਜਦਕਿ ਪਹਿਲੀਆਂ ਸਰਕਾਰਾਂ ਵੱਲੋਂ ਆਪਣਾ ਹਿੱਸਾ ਰੱਖ ਕੇ ਟੋਲ ਪਲਾਜ਼ੇ ਵਾਲਿਆਂ ਨੂੰ ਲੁੱਟਣ ਲਈ ਹੋਰ ਸਮਾਂ ਦਿੱਤਾ ਜਾਂਦਾ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਦੋ ਵਾਰ ਪਹਿਲਾ ਵੀ ਬੰਦ ਹੋ ਸਕਦਾ ਸੀ, ਕਿਉਂਕਿ ਇਹ ਆਪਣੇ ਐਗਰੀਮੈਂਟ ਤੇ ਸ਼ਰਤਾਂ ਅਨੁਸਾਰ ਨਹੀਂ ਚੱਲ ਰਿਹਾ ਸੀ।

ਇਹ ਵੀ ਪੜ੍ਹੋ : ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ 'ਚ ਸੰਗਤ ਦਾ ਆਇਆ ਹੜ੍ਹ, ਪੁਲਿਸ ਨੇ ਵੀ ਸੁਰੱਖਿਆ ਦੇ ਮੱਦੇਨਜ਼ਰ ਕੀਤੇ ਪ੍ਰਬੰਧ

ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਪੋਸਟ : ਮੁੱਖ ਮੰਤਰੀ ਨੇ ਆਪਣੇ ਫੇਸਬੁਕ ਅਕਾਊਂਟ ਤੋਂ ਟੋਲ ਪਲਾਜ਼ਾ ਬੰਦ ਕਰਵਾਉਣ ਸਬੰਧੀ ਇਕ ਪੋਸਟ ਵੀ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਉਨ੍ਹਾਂ ਲਿਖਿਆ ਹੈ ਕਿ " ਇਮਾਨਦਾਰ ਸਰਕਾਰ ਨੇ ਅੱਜ 9ਵਾਂ ਟੋਲ ਪਲਾਜ਼ਾ ਪਟਿਆਲਾ-ਸਮਾਣਾ-ਪਾਤੜਾਂ ਸੜਕ ‘ਤੇ ਬੰਦ ਕਰਵਾਇਆ…ਲੋਕਾਂ ਦੇ ਰੋਜ਼ਾਨਾ ਲੱਖਾਂ ਰੁਪਏ ਦੀ ਬੱਚਤ ਹੋਵੇਗੀ। ਅਸੀਂ ਕਿਸੇ ਵੀ ਕੀਮਤ 'ਤੇ ਲੋਕਾਂ ਦੀ ਲੁੱਟ ਨਹੀਂ ਹੋਣ ਦੇਵਾਂਗੇ। ਅਸੀਂ ਸਪੱਸ਼ਟ ਹਾਂ ਕਿਸੇ ਨੂੰ ਮੰਗੇ ਨਾ ਵਾਧੂ ਦਿਨ ਮਿਲਣਗੇ ਨਾ ਹੀ ਸਾਲ…ਸਾਡੀ ਸਰਕਾਰ ਹਰ ਹਾਲ ਲੋਕਾਂ ਦੇ ਨਾਲ ਹੈ।"

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਮਦਦ ਦੇ ਇਲਜ਼ਾਮ 'ਚ ਦੋ ਸਕੇ ਭਰਾ ਗ੍ਰਿਫ਼ਤਾਰ, ਪਿੰਡ ਵਾਸੀਆਂ ਅਤੇ ਪਰਿਵਾਰ ਨੇ ਪੁਲਿਸ 'ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਉਸ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਇਸ ਲੁੱਟ ਨੂੰ 'ਬਚਾਉਣ' ਲਈ ਅੱਖਾਂ ਬੰਦ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ‘ਗ਼ਲਤ’ ਟੋਲ ਪਲਾਜ਼ਿਆਂ ਦੀ ਦੁਹਾਈ ਨੂੰ ਨਜ਼ਰਅੰਦਾਜ਼ ਕੀਤਾ ਅਤੇ ‘ਗ਼ੈਰ-ਕਾਨੂੰਨੀ ਢੰਗ ਨਾਲ ਵਸੂਲੀ’ ਕਰਨ ਦਿੱਤੀ। ਸਮਝੌਤੇ ਦੀ ਵਿਵਸਥਾ ਹੋਣ ਦੇ ਬਾਵਜੂਦ ਬੰਦ ਪਏ ਕਿਸੇ ਵੀ ਟੋਲ ਪਲਾਜ਼ੇ 'ਤੇ ਐਂਬੂਲੈਂਸ ਜਾਂ ਰਿਕਵਰੀ ਵੈਨ ਦੀ ਸਹੂਲਤ ਨਜ਼ਰ ਨਹੀਂ ਆਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.