ETV Bharat / state

ਆਪਣੇ ਪਰਿਵਾਰ ਦੇ ਹੱਕ ’ਚ ਨਿੱਤਰੇ ਪ੍ਰਨੀਤ ਕੌਰ ’ਤੇ ਕਾਂਗਰਸ ਵਿਧਾਇਕ ਦਾ ਵੱਡਾ ਬਿਆਨ

author img

By

Published : Nov 22, 2021, 12:58 PM IST

ਪਰਿਵਾਰ ਦੇ ਹੱਕ ’ਚ ਨਿੱਤਰੇ ਪ੍ਰਨੀਤ ਕੌਰ ’ਤੇ ਕਾਂਗਰਸ ਵਿਧਾਇਕ ਦਾ ਵੱਡਾ ਬਿਆਨ
ਪਰਿਵਾਰ ਦੇ ਹੱਕ ’ਚ ਨਿੱਤਰੇ ਪ੍ਰਨੀਤ ਕੌਰ ’ਤੇ ਕਾਂਗਰਸ ਵਿਧਾਇਕ ਦਾ ਵੱਡਾ ਬਿਆਨ

ਕਾਂਗਰਸ ਵਿਧਾਇਕ ਕਾਕਾ ਰਜਿੰਦਰ ਸਿੰਘ (Congress MLA Kaka Rajinder Singh) ਵੱਲੋਂ ਸੰਸਦ ਪ੍ਰਨੀਤ ਕੌਰ (MP Preneet Kaur) ’ਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ। ਉਨ੍ਹਾਂ ਪ੍ਰਨੀਤ ਕੌਰ (MP Preneet Kaur) ਨੂੰ ਨਸੀਹਤ ਦਿੱਤੀ ਹੈ ਕਿ ਪਰਿਵਾਰ ਨਾਲ ਖੜ੍ਹਨ ਤੋਂ ਪਹਿਲਾਂ ਉਨ੍ਹਾਂ ਨੂੰ ਸੋਚਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਪਰਿਵਾਰ ਭਾਜਪਾ ਦੇ ਵਿੱਚ ਹੈ ਜਦਿਕ ਉਹ ਕਾਂਗਰਸ (Congress) ਦੇ ਵਿੱਚ ਹਨ।

ਪਟਿਆਲਾ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦੇ ਕਾਂਗਰਸ ਨਾਲੋਂ ਤੋੜ ਵਿਛੋੜਾ ਕਰ ਲੈਣ ਤੋਂ ਬਾਅਦ ਸੂਬੇ ਦੀ ਸਿਆਸਤ ਲਗਾਤਾਰ ਭਖਦੀ ਜਾ ਰਹੀ ਹੈ। ਜਿੱਥੇ ਕੈਪਟਨ ’ਤੇ ਕਾਂਗਰਸ ਦੇ ਆਗੂਆਂ ਅਤੇ ਵਿਰੋਧੀਆਂ ਦੇ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਉੱਥੇ ਹੀ ਸੰਸਦ ਮੈਂਬਰ ਪ੍ਰਨੀਤ ਕੌਰ (MP Preneet Kaur) ਦਾ ਪਿਛਲੇ ਦਿਨੀਂ ਅਹਿਮ ਬਿਆਨ ਸਾਹਮਣੇ ਆਇਆ ਹੈ। ਕੈਪਟਨ ਦੇ ਮਸਲੇ ਨੂੰ ਲੈ ਕੇ ਪ੍ਰਨੀਤ ਕੌਰ (MP Preneet Kaur) ਵੱਲੋਂ ਆਪਣੇ ਪਰਿਵਾਰ ਦੇ ਨਾਲ ਖੜ੍ਹਨ ਦੀ ਗੱਲ ਕਹੀ ਗਈ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਕਾਂਗਰਸ ਦੇ ਵਿੱਚ ਇੱਕ ਹੋਰ ਸਿਆਸੀ ਭੂਚਾਲ ਆ ਗਿਆ ਹੈ।

ਹਲਕਾ ਸਮਾਣਾ ਤੋਂ ਕਾਂਗਰਸ ਵਿਧਾਇਕ ਕਾਕਾ ਰਜਿੰਦਰ ਸਿੰਘ (Congress MLA Kaka Rajinder Singh) ਦਾ ਸੰਸਦ ਮੈਂਬਰ ਪ੍ਰਨੀਤ ਕੌਰ (MP Preneet Kaur) ਅਤੇ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ’ਤੇ ਵੱਡਾ ਬਿਆਨ ਦਿੱਤਾ ਗਿਆ ਹੈ। ਵਿਧਾਇਕ ਨੇ ਪ੍ਰਨੀਤ ਕੌਰ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਰਿਵਾਰ ਨਾਲ ਖੜ੍ਹਨ ਦੀ ਗੱਲ ਕਹੀ ਗਈ ਹੈ ਪਰ ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਹ ਕਾਂਗਰਸ ਚ ਹਨ ਜਦਿਕ ਉਨ੍ਹਾਂ ਦਾ ਪਰਿਵਾਰ ਭਾਜਪਾ ਦੇ ਵਿੱਚ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ ਹੈ।

ਪਰਿਵਾਰ ਦੇ ਹੱਕ ’ਚ ਨਿੱਤਰੇ ਪ੍ਰਨੀਤ ਕੌਰ ’ਤੇ ਕਾਂਗਰਸ ਵਿਧਾਇਕ ਦਾ ਵੱਡਾ ਬਿਆਨ

ਵਿਧਾਇਕ ਨੇ ਕਿਹਾ ਕਿ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਤੇ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਕੁਝ ਦਿੱਤਾ ਹੈ ਇਸ ਲਈ ਉਨ੍ਹਾਂ ਨੂੰ ਪਾਰਟੀ ਦੇ ਖਿਲਾਫ਼ ਖੜ੍ਹੇ ਹੋ ਕੇ ਅਜਿਹਾ ਕੁਝ ਨਹੀਂ ਕਰਨਾ ਚਾਹੀਦਾ ਸੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਦੇ ਭਾਜਪਾ ਦੇ ਵਿੱਚ ਸ਼ਾਮਿਲ ਹੋਣ ਦੇ ਨਾਲ ਪਾਰਟੀ ਨੂੰ ਕੋਈ ਵੀ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਕੈਪਟਨ ਦੇ ਉਸ ਬਿਆਨ ਦੀ ਵੀ ਨਿੰਦਿਆ ਕੀਤੀ ਜਿਸ ਵਿੱਚ ਉਨ੍ਹਾਂ ਕਾਂਗਰਸ ਖਿਲਾਫ਼ ਚੋਣ ਲੜਨ ਦੀ ਗੱਲ ਕਹੀ ਸੀ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ (Chief Minister Charanjit Singh) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਪਾਰਟੀ ਦੇ ਲਈ ਚੰਗਾ ਕੰਮ ਕਰ ਰਹੇ ਇਸ ਲਈ 2022 ਦੀਆਂ ਵਿਧਾਨ ਸਭਾ ਚੋਣਾਂ ਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਦੀ ਤੈਅ ਹੈ।

ਇਹ ਵੀ ਪੜ੍ਹੋ: Assembly Elections 2022: ਕਾਂਗਰਸ ਵੱਲੋਂ ਲੁਧਿਆਣਾ ‘ਚ ਵੱਡਾ ਸ਼ਕਤੀ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.