ਮੋਤੀ ਮਹਿਲ ਦਾ ਘਿਰਾਓ ਕਰਨ ਗਏ ਅਧਿਆਪਕ ਪੁਲਿਸ ਨਾਲ ਭਿੜੇ

author img

By

Published : Sep 17, 2021, 7:05 PM IST

ਮੋਤੀ ਮਹਿਲ ਦਾ ਘਿਰਾਓ ਕਰਨ ਗਏ ਅਧਿਆਪਕ ਪੁਲਿਸ ਨਾਲ ਭਿੜੇ

ਪਟਿਆਲਾ ਦੇ ਵਿੱਚ ਕੱਚੇ ਅਧਿਆਪਕਾਂ ਦੇ ਵੱਲੋਂ ਆਪਣੀਆਂ ਨੂੰ ਲੈਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਅਧਿਆਪਕਾਂ ਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਧੱਕਾਮੁੱਕੀ ਹੋਈ।

ਪਟਿਆਲਾ: ਸੂਬੇ ਦੇ ਵਿੱਚ ਕੱਚੇ ਅਧਿਆਪਕਾਂ (contract teachers ) ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਲਗਾਤਾਰ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਪਟਿਆਲਾ ਵਿਖੇ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।

ਮੋਤੀ ਮਹਿਲ ਦਾ ਘਿਰਾਓ ਕਰਨ ਗਏ ਅਧਿਆਪਕ ਪੁਲਿਸ ਨਾਲ ਭਿੜੇ

ਇਸ ਦੌਰਾਨ ਅਧਿਆਪਕਾਂ ਵੱਲੋਂ ਬੈਰੀਕੇਡ ਤੋੜ ਕੇ ਮੋਤੀ ਮਹਿਲ (motti mahal) ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਅਧਿਆਪਕ ਅਤੇ ਪੁਲਿਸ ਮੁਲਾਜ਼ਮਾਂ ਦੇ ਵਿਚਕਾਰ ਹੱਥੋਪਾਈ ਵੀ ਹੋਈ। ਇਸ ਹੱਥੋਪਾਈ ਦੌਰਾਨ ਦੋਵਾਂ ਧਿਰਾਂ ਦੇ ਕਈ ਲੋਕ ਜ਼ਖ਼ਮੀ ਵੀ ਹੋਏ।

ਪ੍ਰਦਰਨਸ਼ਕਾਰੀ ਅਧਿਆਪਕਾਂ ਨੇ ਸੂਬਾ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਅਧਿਆਪਕ ਯੂਨੀਅਨ ਦੇ ਪ੍ਰਧਾਨ ਰਾਏ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਵੱਲੋਂ ਅਧਿਆਪਕਾਂ ਦੇ ਕੱਪੜੇ ਪਾੜੇ ਅਤੇ ਡੰਡੇ ਮਾਰੇ ਜੋ ਕਿ ਮੰਦਭਾਗੀ ਗੱਲ ਹੈ। ਅਧਿਆਪਕਾਂ ਨੇ ਸਰਕਾਰ ‘ਤੇ ਵਰ੍ਹਦਿਆਂ ਕਿਹਾ ਇਸ ਤਰ੍ਹਾਂ ਦੀ ਵਤੀਰਾ ਸਰਾਕਰ ਦੇ ਸਿਸਟਮ ਉੱਪਰ ਵੱਡੇ ਸਵਾਲ ਖੜ੍ਹੇ ਕਰਦਾ ਹੈ।

ਇਸ ਮੌਕੇ ਅਧਿਆਪਕਾਂ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਜਲਦ ਰੈਗੂਲਰ ਕੀਤਾ ਜਾਵੇ ਤੇ ਪ੍ਰਾਈਵੇਟ ਕੰਪਨੀਆਂ ਨੂੰ ਸਕੂਲਾਂ ਦੇ ਵਿੱਚੋਂ ਕੱਢਿਆ ਜਾਵੇ। ਨਾਲ ਹੀ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਪੂਰੀਆਂ ਹੋਈਆਂ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ।

ਓਧਰ ਦੂਜੇ ਪਾਸੇ ਅਧਿਆਪਕਾਂ ਦੀ ਪੁਲਿਸ ਨਾਲ ਹੋਈ ਹੱਥੋਪਾਈ ਨੂੰ ਲੈਕੇ ਪੁਲਿਸ ਦਾ ਵੀ ਬਿਆਨ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਕਾਨੂੰਨ ਦੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਉਲੰਘਣਾ ਕਰਨ ਵਾਲੇ ਲੋਕਾਂ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:NIA ਨੇ ISIS ਦੀ ਵਿਚਾਰਧਾਰਾ ਫੈਲਾਉਣ ਵਾਲੇ ਲੋਕਾਂ ਖਿਲਾਫ਼ ਕੀਤੀ ਸਖ਼ਤਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.