ETV Bharat / state

ਕੋਵਿਡ-19: ਮੁੱਖ ਮੰਤਰੀ ਨੇ ਵੀਡੀਓ ਸਾਂਝੀ ਕਰ ਦਿੱਤੀ ਮੌਜੂਦਾ ਹਲਾਤਾਂ ਦੀ ਜਾਣਕਾਰੀ

author img

By

Published : Mar 14, 2020, 11:41 PM IST

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਨੇ ਟਵੀਟਰ ਖਾਤੇ ਤੇ ਵੀਡੀਓ ਸਾਂਝੀ ਕਰ ਕੇ ਕਿਹਾ ਕਿ ਪੰਜਾਬ ਸਰਕਾਰ ਇਸ ਦੇ ਬਚਾਅ ਲਈ ਹਰ ਪੱਖੋਂ ਕੰਮ ਕਰ ਰਹੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਵੀ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਕਈ ਕਦਮ ਚੁੱਕੇ ਹਨ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਸਾਂਝੀ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਟਵੀਟਰ ਖਾਤੇ ਤੇ ਵੀਡੀਓ ਸਾਂਝੀ ਕਰ ਕੇ ਕਿਹਾ ਕਿ ਪੰਜਾਬ ਸਰਕਾਰ ਇਸ ਦੇ ਬਚਾਅ ਲਈ ਹਰ ਪੱਖੋਂ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪੰਜਾਬ ਵਿੱਚੋਂ 1 ਹੀ ਮਰੀਜ਼ ਇਸ ਦਾ ਪਾਜ਼ੀਟਿਵ ਪਾਇਆ ਗਿਆ ਹੈ ਜੋ ਇਸ ਵੇਲੇ ਜ਼ੇਰੇ ਇਲਾਜ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਲਈ 2500 ਬੈੱਡ ਤਿਆਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨਜਿੱਠਣ ਲਈ ਜੋ ਵੀ ਜ਼ਰੂਰੀ ਹੈ ਉਹ ਸਭ ਪੰਜਾਬ ਸਰਕਾਰ ਕੋਲ ਹੈ।

ਮੁੱਖ ਮੰਤਰੀ ਨੇ ਵੀਡੀਓ ਸਾਂਝੀ ਕਰ ਦਿੱਤੀ ਮੌਜੂਦਾ ਹਲਾਤਾਂ ਦੀ ਜਾਣਕਾਰੀ

ਉਨ੍ਹਾਂ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਇੱਕ ਡਾਕਟਰਾਂ ਦੀ ਟੀਮ ਤੈਨਾਤ ਕੀਤੀ ਗਈ ਹੈ ਜੋ ਸ਼ੱਕੀਆਂ ਦੀ ਜਾਂਚ ਕਰੇਗੀ। ਇਸ ਦੌਰਾਨ ਜੇ ਕਿਸੇ ਵਿਅਕਤੀ ਨੂੰ ਕੋਈ ਜਾਣਕਾਰੀ ਚਾਹੀਦੀ ਹੈ ਤਾਂ ਉਹ ਪੰਜਾਬ ਸਰਕਾਰ ਦੇ ਹੈਲਪਲਾਇਨ ਨੰਬਰ 104 ਤੇ ਡਾਇਲ ਕਰ ਸਕਦਾ ਹੈ।

ਪੰਜਾਬ ਸਰਕਾਰ ਨੇ ਅਤਹਿਆਤ ਦੇ ਤੌਰ ਤੇ ਪੰਜਾਬ ਦੇ ਸਕੂਲ, ਕਾਲਜ, ਜਿਮ ਅਤੇ ਕਲੱਬਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਥੋੜਾ ਜਾ ਵੀ ਸ਼ੱਕ ਹੈ ਤਾਂ ਉਹ ਆਪਣੀ ਜਾਂਚ ਜ਼ਰੂਰ ਕਰਵਾਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.