ETV Bharat / state

ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਮੁਲਤਵੀ, ਭਾਰੀ ਮੀਂਹ ਕਾਰਨ ਲਿਆ ਗਿਆ ਫੈਸਲਾ

author img

By

Published : Jul 9, 2023, 11:04 PM IST

ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਮੁਲਤਵੀ
ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਮੁਲਤਵੀ

ਹੁਣ ਪੰਜਾਬੀ ਯੂਨੀਵਰਸਿਟੀ 'ਚ 10-7-2023 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨਹੀਂ ਹੋਣਗੀਆਂ। ਕਿਉਂਕਿ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਇਹ ਫੈਸਲਾ ਲਿਆ ਗਿਆ ਹੈ। ਪੜ੍ਹੋ ਪੂਰੀ ਖਬਰ...

ਪਟਿਆਲਾ: ਪਾਣੀ ਨੇ ਹਰ ਪਾਸੇ ਤਾਂਡਵ ਮਚਾਇਆ ਹੋਇਆ ਹੈ। ਹਰ ਪਾਸੇ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਇਸ ਦਾ ਅਸਰ ਜਿੱਥੇ ਕਿਸਾਨਾਂ, ਘਰਾਂ, ਆਵਾਜਾਈ 'ਤੇ ਪੈ ਰਿਹਾ ਹੈ। ਉੱਥੇ ਹੀ ਵਿਿਦਆਰਥੀਆਂ 'ਤੇ ਵੀ ਪੈ ਰਿਹਾ ਹੈ। ਪੰਜਾਬ 'ਚ ਵਿਗੜਦੇ ਹਾਲਾਤਾਂ ਨੂੰ ਵੇਖਦੇ ਹੋਏ ਪੰਜਾਬੀ ਯੂਨੀਵਰਸਿਟੀ 'ਚ 10-7-2023 ਨੂੰ ਹੋਣ ਵਾਲੀਆਂ ਸਾਰੀਆਂ ਹੀ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।

Exams postponed by Punjabi University
Exams postponed by Punjabi University

ਪ੍ਰੀਖਿਆਵਾਂ ਮੁਲਵਤੀ: ਕਾਬਲੇਜ਼ਿਕਰ ਹੈ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੈਸ਼ ਨੋਟ ਜਾਰੀ ਕਰਦੇ ਹੋਏ ਲਿਿਖਆ ਗਿਆ ਹੈ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੰਜਾਬ 'ਚ ਜਾਰੀ ਕੀਤੇ ਰੈੱਡ ਅਲਰਟ ਨੂੰ ਵੇਖਦੇ ਹੋਏ ਮਿਤੀ 10-7-23 ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਬਾਅਦ ਵਿੱਚ ਸੂਚਿਤ ਕਰ ਦਿੱਤਾ ਜਾਵੇਗਾ। ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਡੇਟ-ਸ਼ੀਟਾ ਯੂਨੀਵਰਸਿਟੀ ਦੀ ਵੈਬ-ਸਾਈਟ 'ਤੇ ਅਪਲੋਡ ਕਰ ਦਿੱਤੀਆਂ ਜਾਣਗੀਆਂ।

ਪੰਜਾਬ 'ਚ ਸਕੂਲ ਕੀਤੇ ਬੰਦ: ਸੂਬਾ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਵਰਗੇ ਬਣੇ ਹਾਲਾਤਾਂ ਨੂੰ ਵੇਖਦੇ ਹੋਏ ਸਕੂਲਾਂ 'ਚ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਕਈ ਨਦੀਆਂ ਅਤੇ ਘੱਗਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੇ ਹਨ। ਇੱਕ ਪਿੰਡ ਖਾਲੀ ਕਰਵਾਏ ਜਾ ਰਹੇ ਹਨ। ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣਾ ਬਚਾਅ ਕੀਤਾ ਜਾਵੇ ਕਿਸੇ ਵੀ ਪ੍ਰਕਾਰ ਕੋਈ ਅਣਗਹਿਲੀ ਨਾ ਕੀਤੀ ਜਾਵੇ।ਇਸ ੋਤਂ ਇਲਾਵਾ ਹਰ ਜ਼ਿਲ੍ਹੇ 'ਚ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਅਤੇ ਹੜ੍ਹਾਂ ਸਬੰਧੀ ਕੋਈ ਵੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.