ETV Bharat / state

ਠੱਗੀਆਂ ਮਾਰਨ ਵਾਲਾ ਨਕਲੀ ਥਾਣੇਦਾਰ ਚੜ੍ਹਿਆ ਪੁਲਿਸ ਦੇ ਧੱਕੇ

author img

By

Published : Nov 21, 2021, 11:28 AM IST

ਪਟਿਆਲਾ ਪੁਲਿਸ (Patiala Police) ਵੱਲੋਂ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਨਕਲੀ ਪੁਲਿਸ ਮੁਲਾਜ਼ਮ ਨੂੰ ਕਾਬੂ (Arrest fake police officers) ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਕਾਬੂ ਕੀਤੇ ਮੁਲਜ਼ਮਾਂ ਠੱਗੀਆਂ ਦਾ ਸਮਾਨ ਅਤੇ ਨਕਲੀ ਚੈੱਕ ਬਰਾਮਦ ਕੀਤੇ ਗਏ ਹਨ।

ਠੱਗੀਆਂ ਮਾਰਨ ਵਾਲਾ ਨਕਲੀ ਥਾਣੇਦਾਰ ਚੜ੍ਹਿਆ ਪੁਲਿਸ ਦੇ ਧੱਕੇ
ਠੱਗੀਆਂ ਮਾਰਨ ਵਾਲਾ ਨਕਲੀ ਥਾਣੇਦਾਰ ਚੜ੍ਹਿਆ ਪੁਲਿਸ ਦੇ ਧੱਕੇ

ਪਟਿਆਲਾ: ਸੂਬੇ ਦੇ ਵਿੱਚ ਲੁੱਟ-ਖੋਹ, ਚੋਰੀ ਅਤੇ ਠੱਗੀਆਂ ਮਾਰ ਦੀਆਂ ਘਟਨਾਵਾਂ ਦਿਨ-ਬ-ਦਿਨ ਵਧ ਰਹੀਆਂ ਹਨ। ਅਜਿਹਾ ਹੀ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨਕਲੀ ਪੁਲਿਸ ਮੁਲਾਜ਼ਮ ਬਣ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਨੌਸਰਬਾਜ ਪੁਲਿਸ ਨੇ ਗ੍ਰਿਫਤਾਰ (Arrested) ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮ ਤੋਂ ਨਕਲੀ ਚੈੱਕ ਅਤੇ ਸੋਨੇ ਦੀ ਚੈਨ ਮਿਲੀ ਹੈ। ਮੁਲਜ਼ਮ ਦੇ ਸ਼ਿਕਾਰ ਬਣੇ ਸੁਨਿਆਰੇ ਵੱਲੋਂ ਮੁਲਜ਼ਮ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਮੁਲਜ਼ਮ ਆਪਣੇ ਆਪ ਨੂੰ ਥਾਣੇਦਾਰ ਦੱਸ ਲੋਕਾਂ ਨਾਲ ਠੱਗੀ ਮਾਰਦਾ ਸੀ। ਫਿਲਹਾਲ ਪੁਲਿਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਠੱਗੀਆਂ ਮਾਰਨ ਵਾਲਾ ਨਕਲੀ ਥਾਣੇਦਾਰ ਚੜ੍ਹਿਆ ਪੁਲਿਸ ਦੇ ਧੱਕੇ

ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਪਟਿਆਲਾ ਪੁਲਿਸ ਦੇ ਡੀ ਐਸ ਪੀ ਸਿਟੀ ਹਿੰਮਤ ਸ਼ਰਮਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸ਼ਖ਼ਸ ਤੋਂ ਸੋਨੇ ਦੀ ਚੈਨ ਅਤੇ ਨਕਲੀ ਚੈੱਕ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪੁਲਿਸ ਵਰਦੀ ਪਾ ਕੇ ਲੋਕਾਂ ਨਾਲ ਠੱਗੀਆਂ ਮਾਰਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ (Inquiry) ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਨੇ ਪਹਿਲਾਂ ਹੋਰ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਖਨੌਰੀ ਦਾ ਰਹਿਣ ਵਾਲਾ ਹੈ ਅਤੇ ਇਹ ਪਟਿਆਲਾ ਦੇ ਵਿੱਚ ਕਿਰਾਏ ਦੇ ਮਕਾਨ ਉੱਪਰ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕੋਲੋਂ ਇੱਕ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਪੀੜਤ ਸੁਨਿਆਰੇ ਵੱਲੋਂ ਸ਼ਿਕਾਇਤ ਕੀਤੀ ਸੀ ਅਤੇ ਕਾਰਵਾਈ ਦੀ ਮੰਗ ਕੀਤੀ ਸੀ।

ਦੂਜੇ ਪਾਸੇ ਸੁਨਿਆਰੇ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਨਾਲ 1 ਲੱਖ 32 ਹਜ਼ਾਰ ਦੇ ਗਹਿਣਿਆਂ ਦੀ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਆਪਣੇ ਆਪ ਨੂੰ ਏਐਸਆਈ ਆਖ ਕੇ ਚੈੱਕ ਦੇ ਕੇ ਗਿਆ ਸੀ ਜੋ ਕਿ ਬਾਊਂਸ ਹੋ ਗਿਆ। ਪੀੜਤਾਂ ਦੇ ਵੱਲੋਂ ਮੁਲਜ਼ਮ ਖਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਆਪਣਾ ਸਮਾਨ ਵਾਪਿਸ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ATM ਨੂੰ ਨਿਸ਼ਾਨਾ ਬਣਾਉਣ ਵਾਲੇ ਚੋਰ ਪੁਲਿਸ ਨੇ ਦਬੋਚੇ

ETV Bharat Logo

Copyright © 2024 Ushodaya Enterprises Pvt. Ltd., All Rights Reserved.