ETV Bharat / state

Anantnag Encounter: ਅਨੰਤਨਾਗ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਪ੍ਰਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

author img

By ETV Bharat Punjabi Team

Published : Sep 19, 2023, 3:35 PM IST

Updated : Sep 19, 2023, 8:50 PM IST

Pardeep Singh Martyred In Anantnag Encounter: ਅਨੰਤਨਾਗ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਸਮਾਣਾ ਦਾ ਜਵਾਨ ਸ਼ਹੀਦ ਹੋ ਗਿਆ ਹੈ। ਉਸ ਦੇ ਸ਼ਹੀਦ ਹੋ ਜਾਣ ਦੀ ਖਬਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

Anantnag Encounter, Pardeep Singh Martyred
Pardeep Singh Martyred

Anantnag Encounter: ਅਨੰਤਨਾਗ ਅੱਤਵਾਦੀ ਹਮਲੇ ਵਿੱਚ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ


ਪਟਿਆਲਾ: ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਪਿਛਲੇ 3-4 ਦਿਨਾਂ ਤੋਂ ਐਨਕਾਊਂਟਰ ਤੇ ਆਪ੍ਰੇਸ਼ਨ ਚੱਲ ਰਿਹਾ ਹੈ। ਇਸ ਦੌਰਾਨ ਸ਼ਹੀਦ ਪ੍ਰਦੀਪ ਸਿੰਘ ਲਾਪਤਾ ਸੀ ਜਿਸ ਦੀ ਸ਼ਹਾਦਤ ਦੀ ਖ਼ਬਰ ਸਾਹਮਣੇ ਆਈ ਹੈ। ਇਸ ਖਬਰ ਤੋਂ ਬਾਅਦ ਪਿੰਡ ਸਮਾਣਾ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉੱਤੇ ਟਵੀਟ ਕਰਦਿਆ ਦੁੱਖ ਪ੍ਰਗਟਾਇਆ ਹੈ। ਪ੍ਰਦੀਪ ਸਿੰਘ ਦੀ ਲਾਸ਼ ਉਨ੍ਹਾਂ ਦੇ ਪਿੰਡ ਸਮਾਣਾ ਲਿਆਂਦੀ ਗਈ। ਇਸ ਮੌਕੇ ਪੰਜਾਬ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਸ਼ਰਧਾਂਜਲੀ ਭੇਂਟ ਕੀਤੀ। ਸ਼ਹੀਦ ਪ੍ਰਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਸ਼ਹੀਦ ਪ੍ਰਦੀਪ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।ਇਸ ਮੌਕੇ ਪਰਿਵਾਰ ਦਾ ਰੋ-ਰੋ ਕੇ ਹਾਲ ਹੈ।

Anantnag Encounter: ਸ਼ਹੀਦ ਪ੍ਰਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

ਕੈਬਿਨਟ ਮੰਤਰੀ ਜੌੜਾਮਾਜਰਾ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ: ਪ੍ਰਦੀਪ ਸਿੰਘ ਦੀ ਸ਼ਹਾਦਤ ਦੀ ਖਬਰ ਸੁਣ ਕੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕਰਦਿਆ ਦੁੱਖ ਸਾਂਝਾ ਕੀਤਾ। ਉਨ੍ਹਾਂ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪ੍ਰਦੀਪ ਦੇ ਵਿਆਹ ਨੂੰ ਅਜੇ 2 ਸਾਲ ਹੀ ਹੋਏ ਸੀ। ਮਿਹਨਤੀ ਕਰਕੇ ਕਮਾ ਕੇ ਗੁਜ਼ਾਰਾ ਕਰਨ ਵਾਲਾ ਪਰਿਵਾਰ ਹੈ। ਪ੍ਰਦੀਪ ਦੀ ਸ਼ਹਾਦਤ ਨੂੰ ਸਲਾਮ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਹਰ ਤਰੀਕੇ ਨਾਲ ਸਰਕਾਰ ਵਲੋਂ ਬਣਦਾ ਮਾਣ ਤੇ ਮਦਦ ਦਿੱਤੀ ਜਾਵੇਗੀ।

ਕੈਬਿਨਟ ਮੰਤਰੀ ਜੌੜਾਮਾਜਰਾ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸੀਐਮ ਮਾਨ ਵਲੋਂ ਪਰਿਵਾਰ ਨੂੰ ਸੰਭਵ ਮਦਦ ਦੇਣ ਦਾ ਭਰੋਸਾ: ਭਗਵੰਤ ਮਾਨ ਨੇ ਟਵੀਟ ਕਰਦਿਆ ਲਿਖਿਆ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਨਾਲ ਹਨ ਅਤੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।


ਅਨੰਤਨਾਗ ਅੱਤਵਾਦੀ ਹਮਲੇ ‘ਚ ਲਾਪਤਾ ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਦੁਖਦ ਸੂਚਨਾ ਮਿਲੀ। ਸਮਾਣਾ ਹਲਕੇ ਦਾ ਰਹਿਣ ਵਾਲਾ ਸ਼ਹੀਦ ਪ੍ਰਦੀਪ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਲਾਪਤਾ ਸੀ। ਸ਼ਹੀਦ ਜਵਾਨ ਦੇ ਦੇਸ਼ ਖ਼ਾਤਰ ਹੌਂਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ। ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ। ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ। - ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ

ਪਹਿਲਾਂ ਤਿੰਨ ਜਵਾਨਾਂ ਨੇ ਦਿੱਤੀ ਸ਼ਹਾਦਤ : ਬੀਤੇ ਬੁੱਧਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ ਫੌਜ ਦੇ ਤਿੰਨ ਅਧਿਕਾਰੀ ਅਤੇ ਇਕ ਜਵਾਨ ਸ਼ਹੀਦ ਹੋ ਗਏ ਸਨ। ਜਿਸ ਤੋਂ ਬਾਅਦ ਅਤੰਤਨਾਗ ਵਿੱਚ ਫੌਜ ਦੀ ਗਤੀਵਿਧੀ ਨੂੰ ਵਧਾਇਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਪਹਾੜੀ (Pardeep Singh Patiala Jawan) ਖੇਤਰ 'ਚ ਜੰਗਲੀ ਖੇਤਰ 'ਤੇ ਕਬਜ਼ਾ ਕਰਨ ਵਾਲੇ ਅੱਤਵਾਦੀਆਂ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ।



ਦੱਸ ਦਈਏ ਕਿ ਇਸ ਇਲਾਕੇ 'ਚ ਪਿਛਲੇ ਚਾਰ-ਪੰਜ ਦਿਨਾਂ ਤੋਂ ਸਰਚ ਆਪਰੇਸ਼ਨ ਜਾਰੀ ਹੈ। ਸ਼ਨੀਵਾਰ ਨੂੰ ਕੋਕਰਨਾਗ ਦੇ ਗਡੋਲ ਦੇ ਜੰਗਲੀ ਖੇਤਰ 'ਚ ਫੌਜ ਅਤੇ ਪੁਲਿਸ ਵੱਲੋਂ ਸੰਯੁਕਤ ਰੂਪ ਵਿੱਚ ਤਲਾਸ਼ੀ ਮੁਹਿੰਮ ਚਲਾਇਆ ਗਿਆ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਅਨੰਤਨਾਗ ਖੇਤਰ ਵਿੱਚ ਅੱਤਵਾਦੀਆਂ ਦੇ ਖਿਲਾਫ ਇੱਕ ਸੰਯੁਕਤ ਸੁਰੱਖਿਆ ਅਭਿਆਨ ਵਿੱਚ, ਬਲਾਂ ਨੇ ਇੱਕ ਸ਼ੱਕੀ ਅੱਤਵਾਦੀ (Anantnag Encounter News) ਟਿਕਾਣੇ 'ਤੇ ਗ੍ਰਨੇਡ ਸੁੱਟਣ ਲਈ ਡਰੋਨ ਦੀ ਵਰਤੋਂ ਕੀਤੀ। ਖੇਤਰ ਵਿੱਚ ਲੁਕੇ ਅੱਤਵਾਦੀਆਂ ਦੇ ਸਮੂਹ ਨੂੰ ਨਿਸ਼ਾਨਾ ਬਣਾਉਣ ਲਈ ਸੈਨਿਕਾਂ ਦੁਆਰਾ ਗ੍ਰਨੇਡ ਲਾਂਚਰਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ।

Last Updated : Sep 19, 2023, 8:50 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.