ETV Bharat / state

ਹੁੱਲੜਬਾਜ ਨੌਜਵਾਨਾਂ ’ਤੇ ਪੁਲਿਸ ਦਾ ਐਕਸ਼ਨ !

author img

By

Published : Apr 14, 2022, 5:33 PM IST

ਪਟਿਆਲਾ ਵਿੱਚ ਰਾਤ ਦੇ ਸਮੇਂ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਲੈਕੇ ਪੁਲਿਸ ਚੌਕਸ ਵਿਖਾਈ ਦੇ ਰਹੀ ਹੈ। ਇਸਦੇ ਨਾਲ ਹੀ ਪੁਲਿਸ ਨੇ ਹੁੱਲੜਬਾਜੀ ਕਰਨ ਵਾਲੇ ਨੌਜਵਾਨਾਂ ਨੂੰ ਵਰਜਿਆ ਹੈ ਅਤੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਪਟਿਆਲਾ ਚ ਪੁਲਿਸ ਨੇ ਵਧਾਈ ਚੌਕਸੀ
ਪਟਿਆਲਾ ਚ ਪੁਲਿਸ ਨੇ ਵਧਾਈ ਚੌਕਸੀ

ਪਟਿਆਲਾ: ਜ਼ਿਲ੍ਹੇ 'ਚ ਪਿਛਲੇ ਕਈ ਦਿਨਾਂ ਤੋਂ ਕਤਲ, ਲੁੱਟ-ਖੋਹ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ ਜਿਸ ਕਾਰਨ ਪਟਿਆਲਾ ਪੁਲਿਸ ਐਕਸ਼ਨ ਦੇ ਮੂਡ 'ਚ ਨਜ਼ਰ ਆ ਰਹੀ ਹੈ। ਇੰਨ੍ਹਾਂ ਅਪਰਾਧਿਕ ਘਟਨਾਵਾਂ ਨੂੰ ਲੈਕੇ ਪਟਿਆਲਾ ਪੁਲਿਸ ਚੌਕਸ ਹੋ ਗਈ ਹੈ। ਪੁਲਿ ਨੇ ਰਾਤ ਸਮੇਂ ਵਾਪਰਨ ਵਾਲੀਆਂ ਘਟਨਾਵਾਂ ਨੂੰ ਲੈਕੇ ਚੈਕਿੰਗ ਵਧਾ ਦਿੱਤੀ ਹੈ। ਪੁਲਿਸ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਵਾਂ ਉੱਪਰ ਗਸਤ ਕੀਤੀ ਜਾ ਰਹੀ ਹੈ। ਇੰਨ੍ਹਾਂ ਘਟਨਾਵਾਂ ਨੂੰ ਲੈਕੇ ਪਟਿਆਲਾ ਪੁਲਿਸ ਦੇ ਉੱਚ ਅਫਸਰਾਂ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ ਤਾਂ ਕਿ ਸ਼ਹਿਰ ਵਿੱਚ ਰਾਤ ਦੇ ਸਮੇਂ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਪਟਿਆਲਾ ਚ ਪੁਲਿਸ ਨੇ ਵਧਾਈ ਚੌਕਸੀ

ਪੁਲਿਸ ਵੱਲੋਂ ਹੁੱਲੜਬਾਜੀ ਕਰਨ ਵਾਲੇ ਨੌਜਵਾਨਾਂ ਖਿਲਾਫ਼ ਕਾਰਵਾਈ ਕਰਨ ਦੀ ਤਿਆਰੀ ਵਿੱਢ ਲਈ ਗਈ ਹੈ। ਇਸਦੇ ਚੱਲਦੇ ਪੁਲਿਸ ਅਫਸਰਾਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਗਲਤ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਇਸਦੇ ਨਾਲ ਹੀ ਪੁਲਿਸ ਨੇ ਸ਼ਰਾਬ ਦੇ ਠੇਕੇ ਬਾਹਰ ਖੜੇ ਹੋ ਕੇ ਸ਼ਰਾਬ ਪੀਣ ਨੂੰ ਬੰਦ ਕਰਨ ਦੀ ਕਾਰਵਾਈ ਆਰੰਭ ਦਿੱਤੀ ਹੈ। ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ ਸਿਟੀ ਪਟਿਆਲਾ ਹਰਪਾਲ ਸਿੰਘ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਨਾਈਟ ਪੈਟਰੋਲਿੰਗ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਸ਼ਰਾਬ ਦੇ ਠੇਕੇ ਦੇ ਬਾਹਰ ਸ਼ਰਾਬ ਪੀਣ ਵਾਲਿਆਂ ਅਤੇ ਰਾਤ ਦੇ ਸਮੇਂ ਹੰਗਾਮਾ ਕਰਨ ਵਾਲਿਆਂ ਨੂੰ ਵੀ ਰੋਕਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਮੀਡੀਆ ਟੀਮ ਵੱਲੋਂ ਨਾਜਾਇਜ਼ ਪਾਰਕਿੰਗ ਦਾ ਪਰਦਾਫਾਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.