ETV Bharat / state

ਦੇਸ਼ ਦੀ ਰਾਖੀ ਲਈ ਸ਼ਹੀਦ ਹੋਏ ਜਵਾਨਾਂ ਨੂੰ ਕੀਤਾ ਸਿਜਦਾ

author img

By

Published : Mar 7, 2022, 7:31 PM IST

ਸ਼ਹੀਦ ਜਵਾਨਾਂ ਦੀ ਯਾਦ ਚ ਅੰਮ੍ਰਿਤ ਮਹਾਂਉਤਸਵ ਮਨਾਇਆ
ਸ਼ਹੀਦ ਜਵਾਨਾਂ ਦੀ ਯਾਦ ਚ ਅੰਮ੍ਰਿਤ ਮਹਾਂਉਤਸਵ ਮਨਾਇਆ

ਦੇਸ਼ ਦੀ ਰਾਖੀ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਜਵਾਨਾਂ ਨੂੰ ਪਟਿਆਲਾ ਵਿਖੇ ਸ਼ਰਧਾਂਜਲੀ ਦੇ ਫੁੱਲ ਭੇਟ ਕੀਤੇ ਗਏ ਹਨ। ਪਟਿਆਲਾ ਪੁਲਿਸ ਪ੍ਰਸ਼ਾਸਨ, ਆਈਟੀਬੀਪੀ ਅਤੇ ਬੀਐਸਐਫ ਵੱਲੋਂ ਮਿਲਕੇ ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਸਿਜਦਾ ਕੀਤਾ ਗਿਆ ਹੈ।

ਪਟਿਆਲਾ: ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰਦਿਆਂ ਪੂਰੇ ਦੇਸ਼ ਵਿੱਚ ਅੰਮ੍ਰਿਤ ਮਹਾਂ ਉਤਸਵ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ਼ਹੀਦ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਪੁਲਿਸ, ਬੀ.ਐਸ.ਐਫ,ਆਈ.ਟੀ.ਬੀ.ਪੀ ਵੱਲੋਂ ਮਿਲਕੇ ਪਟਿਆਲਾ ਵਿਖੇ ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ।

ਇਸ ਮੌਕੇ ਪੈਰਾ ਮਿਲਟਰੀ ਫੋਰਸ ਦੇ ਉੱਚ ਅਫਸਰ ਅਤੇ ਪੰਜਾਬ ਦੇ ਪੁਲਿਸ ਅਫਸਰ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਨਜ਼ਰ ਆਏ। ਇੰਨ੍ਹਾਂ ਉੱਚ ਅਫਸਰਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਰਾਖੀ ਲਈ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਜਿਸਦੇ ਚੱਲਦੇ ਹੀ ਪੂਰੇ ਦੇਸ਼ ਵਿੱਚ ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਜਵਾਨਾਂ ਵੱਲੋਂ ਦੇਸ਼ ਲਈ ਦਿੱਤੀ ਗਈ ਸ਼ਹਾਦਤ ਨੂੰ ਕਦੇ ਭੁਲਾਇਆ ਨਾ ਜਾ ਸਕੇ।

ਸ਼ਹੀਦ ਜਵਾਨਾਂ ਦੀ ਯਾਦ ਚ ਅੰਮ੍ਰਿਤ ਮਹਾਂਉਤਸਵ ਮਨਾਇਆ

ਇਸ ਮੌਕੇ ਪੈਰਾ ਮਿਲਟਰੀ ਫੋਰਸ ਦੇ ਉੱਚ ਅਫਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਇਸ ਲਈ ਮਨਾਏ ਜਾ ਰਹੇ ਤਾਂ ਕਿ ਦੇਸ਼ ਦੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਅਤੇ ਕਦੇ ਵੀ ਸ਼ਹੀਦਾਂ ਨੂੰ ਆਪਣੇ ਮਨਾਂ ਵਿੱਚੋਂ ਨਾ ਭੁਲਾਉਣ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਭਾਵੇਂ ਕੋਈ ਜਵਾਨ ਸ਼ਹੀਦ ਹੋਇਆ ਹੈ ਚਾਹੇ ਉਹ ਪੰਜਾਬ ਪੁਲਿਸ ਦਾ ਹੋਵੇ, ਬੀਸਐਸਫ, ਭਾਰਤੀ ਫੌਜ, ਸੀਆਰਪੀਐਫ ਦਾ ਹੋਵੇ ਸਾਰੇ ਹੀ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਇਸ ਦੌਰਾਨਨ ਉਨ੍ਹਾਂ ਕੇਂਦਰ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ।

ਪਟਿਆਲਾ ਦੇ ਡੀਐਸਪੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵੀ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰ ਉਨ੍ਹਾਂ ਦੀਆਂ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਦੇ ਪੰਜਾਬ ਦੇ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ: ਬਲਜਿੰਦਰ ਕੁਮਾਰ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.