ETV Bharat / state

ਬੇਰੁਜ਼ਗਾਰੀ ਤੋਂ ਤੰਗ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ

author img

By

Published : May 16, 2021, 7:42 PM IST

ਬੇਰੁਜ਼ਗਾਰੀ ਤੋਂ ਪਰੇਸ਼ਾਨ ਹੋ ਨਾਭਾ 'ਚ ਇੱਕ ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਗਈ। ਇਸ ਸਬੰਧੀ ਪਰਿਵਾਰ ਦਾ ਕਹਿਣਾ ਕਿ ਉਨ੍ਹਾਂ ਦਾ ਪੁੱਤ ਹੁਸ਼ਿਆਰ ਸੀ ਪਰ ਨੌਕਰੀ ਨਾ ਮਿਲਣ ਕਾਰਨ ਪਰੇਸ਼ਾਨ ਰਹਿੰਦਾ ਸੀ।

ਬੇਰੁਜ਼ਗਾਰੀ ਤੋਂ ਤੰਗ ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ
ਬੇਰੁਜ਼ਗਾਰੀ ਤੋਂ ਤੰਗ ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ

ਨਾਭਾ: ਪੰਜਾਬ ਸਰਕਾਰ ਵੱਲੋਂ ਚੋਣ ਮੈਨੀਫੈਸਟੋ 'ਚ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜ਼ਮੀਨੀ ਪੱਧਰ ਤੇ ਇਹ ਦਾਅਵੇ ਬਿਲਕੁਲ ਖੋਖਲੇ ਵਿਖਾਈ ਦੇ ਰਹੇ ਹਨ ਅਤੇ ਨੌਜਵਾਨ ਦਿਨੋਂ-ਦਿਨ ਨੌਕਰੀ ਨਾ ਮਿਲਣ ਦੇ ਚੱਲਦਿਆਂ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਇਸ ਤਰ੍ਹਾਂ ਦੀ ਤਾਜ਼ਾ ਘਟਨਾ ਨਾਭਾ 'ਚ ਮਿਲੀ ਹੈ, ਜਿੱਥੇ ਵਿਸ਼ਾਲ ਕੁਮਾਰ ਨਾਮ ਦੇ ਨੌਜਵਾਨ ਵਲੋਂ ਬੇਰੁਜ਼ਗਾਰੀ ਤੋਂ ਤੰਗ ਹੋ ਨਹਿਰ 'ਚ ਛਾਲ ਮਾਰ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਨੌਜਵਾਨ ਨੇ ਬੀ.ਟੈੱਕ. ਦੀ ਪੜ੍ਹਾਈ ਕੀਤੀ ਹੋਈ ਸੀ, ਜਿਸ ਤੋਂ ਬਾਅਦ ਉਹ ਨੌਕਰੀ ਦੀ ਤਲਾਸ਼ ਵਿੱਚ ਸੀ ਪਰ ਨੌਕਰੀ ਨਾ ਮਿਲਣ ਦੇ ਚੱਲਦਿਆਂ ਵਿਸ਼ਾਲ ਕੁਮਾਰ ਨੇ ਨਾਭਾ ਰੋਹਟੀ ਪੁਲ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਨੌਜਵਾਨ ਵਲੋਂ ਕੀਤੀ ਖੁਦਕੁਸ਼ੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਬੇਰੁਜ਼ਗਾਰੀ ਤੋਂ ਤੰਗ ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ

ਇਸ ਸਬੰਧੀ ਮ੍ਰਿਤਕ ਵਿਸ਼ਾਲ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬਹੁਤ ਹੀ ਹੋਣਹਾਰ ਸੀ, ਜਿਸ ਨੂੰ ਬੜੀ ਮਿਹਨਤ ਦੇ ਨਾਲ ਪੜ੍ਹਾਇਆ ਸੀ। ਉਨ੍ਹਾਂ ਦੱਸਿਆ ਕਿ ਨੌਕਰੀ ਨਾ ਮਿਲਣ ਕਾਰਨ ਦੁਖੀ ਰਹਿੰਦਾ ਸੀ, ਜਿਸ ਕਾਰਨ ਉਸ ਵਲੋਂ ਇਹ ਕਦਮ ਚੁੱਕਿਆ ਗਿਆ।ਉਨ੍ਹਾਂ ਕਿਹਾ ਕਿ ਪੁੱਤ 'ਤੇ ਮਾਣ ਸੀ ਕਿ ਉਹ ਬੁਢਾਪੇ ਦਾ ਸਹਾਰਾ ਬਣੇਗਾ ਪਰ ਉਸ ਵਲੋਂ ਖੁਦਕੁਸ਼ੀ ਕਰਨ ਨਾਲ ਗਹਿਰਾ ਦੁੱਖ ਲੱਗਿਆ ਹੈ।

ਇਸ ਮੌਕੇ ਆਮ ਪਾਰਟੀ ਐਸ.ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਸਮੇਂ ਵਾਅਦਾ ਕੀਤਾ ਗਿਆ ਸੀ, ਕਿ ਘਰ-ਘਰ ਨੌਕਰੀ ਦੇਵਾਂਗੇ ਪਰ ਇਸ ਦਾ ਅੰਜਾਮ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੜ੍ਹੇ ਲਿਖੇ ਨੌਜਵਾਨ ਖੁਦਕੁਸ਼ੀ ਕਰ ਰਹੇ ਹਨ। ਇਹ ਜੋ ਘਟਨਾ ਵਾਪਰੀ ਹੈ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ।

ਇਹ ਵੀ ਪੜ੍ਹੋ:ਕੋਰੋਨਾ ਦੀ ਲਾਗ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ: ਡਾਕਟਰ

ETV Bharat Logo

Copyright © 2024 Ushodaya Enterprises Pvt. Ltd., All Rights Reserved.