ETV Bharat / state

ਪਰਿਵਾਰ ਸਮੇਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਸੀਐੱਮ ਮਾਨ, ਕੀਤਾ ਇਹ ਵੱਡਾ ਐਲਾਨ

author img

By

Published : Nov 8, 2022, 1:15 PM IST

Updated : Nov 8, 2022, 5:48 PM IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵੱਡਾ ਐਲਾਨ ਕੀਤਾ।

Anand Marriage Act will be fully implemented said CM Bhagwant Mann in sri Anandpur Sahib
ਪਰਿਵਾਰ ਸਮੇਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਸੀਐੱਮ ਮਾਨ

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਕਾਸ਼ ਪੁਰਬ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਵੱਡਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰਦੇ ਹੋਏ ਕਿਹਾ ਕਿ ਅਨੰਦ ਮੈਰਿਜ ਐਕਟ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।

  • ਪੂਰੀ ਦੁਨੀਆ ‘ਚ ਸਤਿਕਾਰੇ ਜਾਂਦੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ…

    ਗੁਰੂ ਚਰਨਾਂ ‘ਚ ਅਰਦਾਸ ਕੀਤੀ…ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹੇ…ਗੁਰੂ ਸਾਹਿਬ ਸਭਨਾਂ ਦੇ ਵੇਹੜੇ ਖ਼ੁਸ਼ੀਆਂ-ਤੰਦਰੁਸਤੀਆਂ ਬਣਾਈ ਰੱਖਣ… pic.twitter.com/AECCgMC3OQ

    — Bhagwant Mann (@BhagwantMann) November 8, 2022 \" class="align-text-top noRightClick twitterSection" data=" \"> \

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਾਲ 2016 ’ਚ ਨੋਟੀਫਿਕੇਸ਼ਨ ਦੀ ਫਾਰਮੈਲਿਟੀ ਹੋਈ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਅਨੰਦ ਮੈਰਿਜ ਐਕਟ ਤਹਿਤ ਵਿਆਹ ਨੂੰ ਰਜਿਸਟਰ ਕਰਵਾਇਆ ਜਾਵੇਗਾ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ। ਨਾਲ ਹੀ ਪ੍ਰਚਾਰ ਵੀ ਕੀਤਾ ਜਾਵੇਗਾ।

ਸੀਐੱਮ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਦੀ ਲੰਮੇ ਸਮੇਂ ਤੋਂ ਮੰਗ ਰਹੀ ਆਨੰਦ ਮੈਰਿਜ ਐਕਟ ਨੂੰ ਪੂਰਨ ਰੂਪ ‘ਚ ਲਾਗੂ ਕਰ ਰਹੇ ਹਾਂ। ਹੁਣ ਸਿੱਖ ਸੰਗਤ ਆਪਣੇ ਸੁਭਾਗੇ ਵਿਆਹ ਕਾਰਜ ਐਕਟ ਅਧੀਨ ਰਜਿਸਟਰ ਕਰਵਾ ਸਕੇਗੀ।

  • ਅੱਜ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਦੀ ਲੰਮੇ ਸਮੇਂ ਤੋਂ ਮੰਗ ਰਹੀ “ਆਨੰਦ ਮੈਰਿਜ ਐਕਟ” ਨੂੰ ਪੂਰਨ ਰੂਪ ‘ਚ ਲਾਗੂ ਕਰ ਰਹੇ ਹਾਂ…

    ਹੁਣ ਸਿੱਖ ਸੰਗਤ ਆਪਣੇ ਸੁਭਾਗੇ ਵਿਆਹ ਕਾਰਜ ਐਕਟ ਅਧੀਨ ਰਜਿਸਟਰ ਕਰਵਾ ਸਕੇਗੀ… pic.twitter.com/2j1jMfX4uy

    — Bhagwant Mann (@BhagwantMann) November 8, 2022 " class="align-text-top noRightClick twitterSection" data=" ">

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਹੈ। ਨਾਲ ਹੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਸੀਐਮ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਪੂਰੀ ਦੁਨੀਆ ‘ਚ ਸਤਿਕਾਰੇ ਜਾਂਦੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਗੁਰੂ ਚਰਨਾਂ ‘ਚ ਅਰਦਾਸ ਕੀਤੀ। ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹੇ। ਗੁਰੂ ਸਾਹਿਬ ਸਭਨਾਂ ਦੇ ਵੇਹੜੇ ਖ਼ੁਸ਼ੀਆਂ-ਤੰਦਰੁਸਤੀਆਂ ਬਣਾਈ ਰੱਖਣ।

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ ਸੀਐੱਮ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਮਹਾਨ ਅਧਿਆਤਮਕ ਆਗੂ ਸਨ, ਜਿਨ੍ਹਾਂ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ। ਗੁਰੂ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਵੀ ਪ੍ਰਸੰਗਿਕ ਹਨ।



ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਰਹਿਤ ਸਮਾਜ ਦੀ ਕਲਪਨਾ ਕੀਤੀ ਸੀ ਤਾਂ ਕਿ ਦੁਖੀ ਮਨੁੱਖਤਾ ਨੂੰ ਤਕਲੀਫ਼ਾਂ ਤੋਂ ਮੁਕਤ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਆਦਰਸ਼ਾਂ ਅਤੇ ਜਿਗਿਆਸਾਵਾਂ ਨਾਲ ਪ੍ਰੇਰਿਤ ਕੀਤਾ ਅਤੇ ਪਾਖੰਡ, ਝੂਠ, ਫ਼ਰੇਬ ਅਤੇ ਜਾਤ-ਪਾਤ ਦੀਆਂ ਬੁਰਾਈਆਂ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ।

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਗੁਰੂ ਦੁਆਰਾ ਦਰਸਾਈ ਸੇਵਾ ਅਤੇ ਨਿਮਰਤਾ ਦੀ ਭਾਵਨਾ ਨੂੰ ਅਪਨਾਉਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਡਮੁੱਲੀ ਵਿਰਾਸਤ 'ਤੇ ਚੱਲਦਿਆਂ ਸ਼ਾਂਤਮਈ, ਖ਼ੁਸ਼ਹਾਲ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਤਨਦੇਹੀ ਨਾਲ ਯਤਨ ਕਰਨ।



ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਪੂਰੀ ਸ਼ਰਧਾ ਅਤੇ ਲਗਨ ਨਾਲ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀਆਂ ਉਦਾਸੀਆਂ ਕਾਰਨ ਸੰਸਾਰ ਭਰ ਵਿੱਚ ਜਗਤ ਗੁਰੂ ਵਜੋਂ ਸਤਿਕਾਰੇ ਜਾਂਦੇ ਗੁਰੂ ਨਾਨਕ ਦੇਵ ਜੀ ਨੇ ਫ਼ਿਰਕੂ ਸਾਂਝ ਅਤੇ ਭਾਈਚਾਰਕ ਤੰਦਾਂ ਨੂੰ ਮਜ਼ਬੂਤ ਕਰਨ ਦਾ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮੁਗਲ ਬਾਦਸ਼ਾਹ ਬਾਬਰ ਦੇ ਹਮਲੇ ਸਮੇਂ ਜ਼ੁਲਮ, ਅਨਿਆ ਅਤੇ ਅੱਤਿਆਚਾਰ ਦਾ ਡਟ ਕੇ ਵਿਰੋਧ ਕੀਤਾ।



ਸੀਐਮ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਜੀ ਦੀ ਦੂਰਅੰਦੇਸ਼ ਸੋਚ ਦੀ ਪਤਾ ਇਸ ਗੱਲੋਂ ਲੱਗਦਾ ਹੈ ਕਿ ਉਨ੍ਹਾਂ ਉਸ ਸਮੇਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਉਪਦੇਸ਼ ਦਿੱਤਾ ਸੀ, ਜਦੋਂ ਹਵਾ ਪ੍ਰਦੂਸ਼ਣ ਕਿਤੇ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਰੀ ਸ਼ਕਤੀਕਰਨ ਅਤੇ ਸਮਾਜ ਵਿੱਚ ਔਰਤਾਂ ਨੂੰ ਬਰਾਬਰੀ ਦਾ ਦਰਜਾ ਦੇਣ ਦੇ ਪੱਕੇ ਪੈਰੋਕਾਰ ਸਨ।

ਇਹ ਵੀ ਪੜੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Last Updated : Nov 8, 2022, 5:48 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.