ETV Bharat / state

ਬੇਅਦਬੀ ਦੇ ਮੁਲਜਮ ਦੀ ਮੌਤ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਅਪੀਲ, ਗੁਰਮਤਿ ਮਰਿਆਦਾ ਨਾਲ ਨਾ ਹੋਣ ਅੰਤਿਮ ਰਸਮਾਂ

author img

By

Published : May 2, 2023, 3:56 PM IST

Appeal of the Jathedar of Takht Sri Kesgarh Sahib on the death of the accused of blasphemy
ਬੇਅਦਬੀ ਦੇ ਮੁਲਜਮ ਦੀ ਮੌਤ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਅਪੀਲ, ਅੰਤਿਮ ਰਸਮਾਂ ਗੁਰਮਤਿ ਮਰਿਆਦਾ ਨਾਲ ਨਾ ਹੋਣ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਅਪੀਲ ਕੀਤੀ ਹੈ ਕਿ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰੂਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਵਾਲੇ ਦਾ ਅੰਤਿਮ ਸੰਸਕਾਰ ਗੁਰੂ ਸਾਹਿਬ ਦੀ ਮਰਿਆਦਾ ਅਨੁਸਾਰ ਨਾ ਹੋਣ।

ਬੇਅਦਬੀ ਦੇ ਮੁਲਜਮ ਦੀ ਮੌਤ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਅਪੀਲ, ਅੰਤਿਮ ਰਸਮਾਂ ਗੁਰਮਤਿ ਮਰਿਆਦਾ ਨਾਲ ਨਾ ਹੋਣ

ਰੂਪਨਗਰ : ਬੀਤੇ ਦਿਨੀਂ ਮੋਰਿੰਡਾ ਦੇ ਗੁਰੂਦੁਆਰਾ ਕੋਤਵਾਲੀ ਸਾਹਿਬ ਦੇ ਵਿੱਚ ਇਕ ਵਿਅਕਤੀ ਵੱਲੋਂ ਬੇਅਦਬੀ ਕੀਤੀ ਗਈ ਸੀ, ਜਿਸਦੀ ਬੀਤੇ ਕੱਲ੍ਹ ਮੌਤ ਹੋ ਗਈ ਸੀ। ਇਸਦੇ ਸੰਬੰਧ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਪੀਲ ਕੀਤੀ ਗਈ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਕੋਈ ਵੀ ਸਿੱਖ ਇਸ ਦੀਆਂ ਅੰਤਿਮ ਰਸਮਾਂ ਮੌਕੇ ਨਾ ਜਾਵੇ। ਉਨ੍ਹਾਂ ਕਿਹਾ ਕਿ ਅੰਤਿਮ ਰਸਮਾਂ ਗੁਰਮਤਿ ਰੀਤੀ ਰਵਾਜ ਨਾਲ ਨਾ ਕੀਤੀਆਂ ਜਾਣ ਅਤੇ ਕੋਈ ਵੀ ਗ੍ਰੰਥੀ ਸਿੰਘ ਪਾਠੀ ਸਿੰਘ ਰਾਗੀ ਸਿੰਘ ਕਥਾ ਵਾਚਕ ਅੰਤਿਮ ਅਰਦਾਸ ਨਾ ਕਰੇ। ਇਸ ਤੋਂ ਇਲਾਵਾ ਕਿਸੇ ਵੀ ਗੁਰੂ ਘਰ ਦੇ ਵਿੱਚੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਸਰੂਪ ਨਾਲ ਨਾ ਦਿੱਤਾ ਜਾਵੇ।


ਜ਼ਿਕਰਯੋਗ ਹੈ ਕਿ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ਼੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਸੀ। ਇਸ ਘਟਨਾ ਨੂੰ ਅੰਜਾਮ ਮੋਰਿੰਡਾ ਵਾਸੀ ਜਸਬੀਰ ਸਿੰਘ ਵੱਲੋਂ ਦਿੱਤਾ ਗਿਆ ਸੀ, ਜਿਸਨੂੰ ਸੰਗਤ ਵੱਲੋਂ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ ਅਤੇ ਉਸ ਉੱਤੇ ਵੱਖ-ਵੱਖ ਧਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਗਿਆ ਸੀ, ਜਿਸਦਾ ਰੋਪੜ ਪੁਲਿਸ ਨੂੰ 4 ਦਿਨ ਦਾ ਰਿਮਾਂਡ ਮਿਲਿਆ ਸੀ। ਇਸ ਤੋਂ ਇਲਾਵਾ ਜੁਡੀਸ਼ੀਅਲ ਕੱਸਟਡੀ ਵਿਚ ਭੇਜਣ ਤੋਂ ਬਾਅਦ ਉਸ ਵਿਅਕਤੀ ਨੂੰ ਮਾਨਸਾ ਦੀ ਜੇਲ ਵਿਚ ਭੇਜ ਦਿੱਤਾ ਗਿਆ ਸੀ। ਜਿੱਥੇ ਬੀਤੀ ਰਾਤ ਉਸ ਨੂੰ ਸਾਹ ਲੈਣ ਦੀ ਦਿੱਕਤ ਆਣ ਤੋਂ ਬਾਅਦ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮੋਰਿੰਡਾ ਬੇਅਦਬੀ ਕਾਂਡ ਦੇ ਮੁਲਜ਼ਮ ਜਸਵੀਰ ਸਿੰਘ ਦੀ ਮ੍ਰਿਤਕ ਦੇਹ ਲੈਣ ਨਹੀਂ ਪਹੁੰਚਿਆ ਪਰਿਵਾਰ, ਮਾਨਸਾ ਪੁਲਿਸ ਪਰਿਵਾਰ ਦਾ ਕਰ ਰਹੀ ਇੰਤਜ਼ਾਰ

ਇਹ ਵੀ ਦੱਸ ਦਈਏ ਬੇਅਦਬੀ ਮਾਮਲੇ ਵਿੱਚ ਮੁੱਖ ਮੁਲਜ਼ਮ ਜਸਵੀਰ ਸਿੰਘ ਦੀ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੌਤ ਤੋਂ ਬਾਅਦ ਹੁਣ ਪੁਲਿਸ ਪਰਿਵਾਰ ਦਾ ਇੰਤਜ਼ਾਰ ਕਰ ਰਹੀ ਹੈ। ਮਾਨਸਾ ਦੇ ਐਸਐਸਪੀ ਡਾਕਟਰ ਨਾਨਕ ਸਿੰਘ ਨੇ ਦੱਸਿਆ ਕਿ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਪਰਿਵਾਰ ਨਹੀਂ ਆਉਂਦਾ ਤਾਂ ਮ੍ਰਿਤਕ ਦੀ ਸ਼ਨਾਖਤ ਕਰਨ ਤੋਂ ਬਾਅਦ ਉਸ ਦਾ ਪੋਸਟਮਾਰਟਮ ਪਟਿਆਲਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਦੱਸ ਦਈਏ ਬੀਤੇ ਦਿਨ ਮੁਲਜ਼ਮ ਨੂੰ ਪਟਿਆਲਾ ਦੀ ਜੇਲ੍ਹ ਤੋਂ ਮਾਨਸਾ ਵਿੱਚ ਸ਼ਿਫ਼ਟ ਕੀਤਾ ਗਿਆ ਸੀ ਅਤੇ ਇੱਥੇ ਅਚਾਨਕ ਮੁਲਜ਼ਮ ਦੀ ਸਿਹਤ ਵਿਗੜੀ ਜਿਸ ਤੋਂ ਬਾਅਦ ਮੁਲਜ਼ਮ ਨੂੰ ਮਾਨਸਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਮੁਲਜ਼ਮ ਦੀ ਹਾਲਤ ਜ਼ਿਆਦੀ ਖ਼ਰਾਬ ਹੋਣ ਤੋਂ ਬਾਅਦ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੀ ਅਸਲ ਵਜ੍ਹਾ ਦਾ ਪੋਸਟਮਾਰਮਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.