ETV Bharat / state

Aman Arora at Sports Event : ਖੇਡ ਸਮਾਗਮ ਉੱਤੇ ਪਹੁੰਚੇ ਕੈਬਨਿਟ ਮੰਤਰੀ, ਕੇਂਦਰ ਸਰਕਾਰ ਉੱਤੇ ਕੀਤੇ ਤਿੱਖੇ ਸ਼ਬਦੀ ਵਾਰ

author img

By

Published : Feb 3, 2023, 11:08 AM IST

ਰੂਪਨਗਰ ਦੇ ਕਲਬ ਬਾਬਾ ਗਾਜੀ ਦਾਸ ਰੋਡਮਾਜਰਾ-ਚੱਕਲਾ ਵੱਲੋਂ ਸਾਲਾਨਾ ਖੇਡ (Aman Arora at Sports Event) ਸਮਾਗਮ ਕਰਵਾਇਆ ਗਿਆ। ਇਸ ਖੇਡ ਸਮਾਗਮ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਕਲੱਬ ਦੇ ਯਤਨਾਂ ਦੀ ਪ੍ਰਸ਼ੰਸਾ ਕੀਤਾ ਗਈ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ।

Aman Arora at Sports Event: The cabinet minister came to the sports event
Aman Arora at Sports Event : ਖੇਡ ਸਮਾਗਮ ਉਤੇ ਪਹੁੰਚੇ ਕੈਬਨਿਟ ਮੰਤਰੀ, ਕੇਂਦਰ ਸਰਕਾਰ ਤਿੱਖੇ ਸ਼ਬਦੀ ਵਾਰ

Aman Arora at Sports Event : ਖੇਡ ਸਮਾਗਮ ਉਤੇ ਪਹੁੰਚੇ ਕੈਬਨਿਟ ਮੰਤਰੀ, ਕੇਂਦਰ ਸਰਕਾਰ ਤਿੱਖੇ ਸ਼ਬਦੀ ਵਾਰ

ਰੂਪਨਗਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵੱਲੋਂ ਕਰਵਾਏ ਜਾਂਦੇ ਸਾਲਾਨਾ (Aman Arora at Sports Event) ਖੇਡ ਸਮਾਗਮ ਵਿੱਚ ਅੱਜ ਸ਼ਿਰਕਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾ ਦਾ ਇਹ ਇੱਕ ਵੱਡਾ ਉਪਰਾਲਾ ਹੈ, ਜਿਨ੍ਹਾਂ ਵੱਲੋਂ ਇਹ ਖੇਡਾਂ ਹਰ ਸਾਲ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਨਾਲ ਸੂਬੇ ਦੇ ਖਿਡਾਰੀਆਂ ਨੂੰ ਵਧੀਆ ਖੇਡ ਪ੍ਰਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਵੀ ਮਿਲਦਾ ਹੈ।

ਕਲੱਬ ਦੀ ਯਤਨ ਪ੍ਰਸ਼ੰਸਾਯੋਗ : ਉਨ੍ਹਾਂ ਕਿਹਾ ਕਿ ਕਲੱਬ ਦੇ ਇਸ ਹੰਭਲੇ ਨਾਲ ਨੌਜਵਾਨਾਂ ਨੂੰ ਸਹੀ ਰਾਹ ਵੀ ਮਿਲੇਗਾ ਤੇ ਨਾਲ ਹੀ ਉਹ ਨਸ਼ੇ ਤੋਂ ਵੀ ਦੂਰ ਰਹਿਣਗੇ। ਉਨ੍ਹਾਂ ਕਿਹਾ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨੂੰ ਹਰ ਪੱਧਰ ਉੱਤੇ ਉਤਸ਼ਾਹਿਤ ਕਰੀਏ, ਜਿਸ ਵਿਚ ਪੰਜਾਬ ਸਰਕਾਰ ਨਾਲ ਮਿਲਕੇ ਸਮਾਜਿਕ ਜਥੇਬੰਦੀਆਂ ਅਹਿਮ ਰੋਲ ਨਿਭਾ ਸਕਦੀਆਂ ਹਨ। ਉਨ੍ਹਾਂ ਵਿਸ਼ੇਸ਼ ਜ਼ਿਕਰ ਕਰਦਿਆਂ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾ ਵੱਲੋਂ ਸਮਾਜਿਕ ਖ਼ੇਤਰ ਵਿੱਚ ਪਾਏ ਜਾਂਦੇ ਯੋਗਦਾਨ ਅਤੇ ਖੇਡਾਂ ਵਿਚ ਖਿਡਾਰੀਆਂ ਦਾ ਮਾਣ ਸਤਿਕਾਰ ਕਰਨ ਦੀ ਪ੍ਰਸ਼ੰਸਾ ਕੀਤੀ।

ਇਹ ਵੀ ਪੜ੍ਹੋ : Prakash Purab of Shri Guru Ravidas Ji : ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ ਸਕੂਲ ਆਫ ਐਮੀਨੈਂਸ, ਸੀਐੱਮ ਭਗਵੰਤ ਮਾਨ


ਕੇਂਦਰ ਨੇ ਪੰਜਾਬ ਨਾਲ ਕੀਤਾ ਵਿਤਕਰਾ : ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਪੰਜਾਬ ਦੀ ਜਵਾਨੀ ਪੂਰੇ ਵਿਸ਼ਵ ਵਿਚ ਸਿਰਮੌਰ ਸੀ, ਜਿਸ ਨੂੰ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਨਾਲ ਜਾਣਿਆ ਜਾਂਦਾ ਸੀ। ਰੰਗਲੇ ਪੰਜਾਬ ਨੂੰ ਮੁੜ ਖੁਸ਼ਹਾਲ ਕਰਨ ਲਈ ਪੇਂਡੂ ਖੇਡਾਂ ਕੱਬਡੀ ਹਾਕੀ ਅਤੇ ਰੱਸਾਕਸ਼ੀ ਵਿਸ਼ੇਸ਼ ਤੌਰ ਉੱਤੇ ਸਹਾਈ ਹੋ ਸਕਦੀਆਂ ਹਨ, ਜਿਸ ਲਈ ਪੰਜਾਬ ਸਰਕਾਰ ਪੁਰਜ਼ੋਰ ਯਤਨ ਕਰ ਰਹੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੇਂਦਰ ਸਰਕਾਰ ਉੱਤੇ ਵੀ ਤਿੱਖੇ ਸ਼ਬਦੀ ਵਾਰ ਕੀਤੇ ਗਏ। ਖਾਸ ਤੌਰ ਉਤੇ ਆਮ ਬਜਟ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਪੰਜਾਬ ਨਾਲ ਲੰਮੇ ਸਮੇਂ ਤੋਂ ਵਿਤਕਰਾ ਹੁੰਦਾ ਆਇਆ ਹੈ। ਪੰਜਾਬ ਵੱਲੋਂ ਜਿੰਨੀਆ ਮੰਗਾਂ ਬਜਟ ਵਿੱਚ ਰੱਖੀਆਂ ਗਈਆਂ ਸਨ ਸਾਰੀਆਂ ਨੂੰ ਦਰਕਿਨਾਰ ਕੀਤਾ ਗਿਆ ਹੈ। ਕੇਂਦਰ ਵੱਲੋਂ ਬਜਟ ਵਿਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.