ETV Bharat / state

ਮੁੱਖ ਮੰਤਰੀ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਹਾਸਲ ਕਰਨ ਵਾਲਿਆ ਨੂੰ ਦੇਣਗੇ ਨਿਯੁਕਤੀ ਪੱਤਰ

author img

By

Published : Oct 4, 2019, 7:10 PM IST

ਫ਼ੋਟੋ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਅਕਤੂਬਰ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਸ੍ਰੀ ਚਮਕੌਰ ਸਾਹਿਬ ਦਾਣਾ ਮੰਡੀ ਵਿਖੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਨੌਕਰੀਆਂ ਪ੍ਰਾਪਤ ਕਰਨ ਵਾਲਿਆਂ ਨੂੰ ਨਿਯੁਕਤੀ ਪੱਤਰ ਵੰਡਣਗੇ।

ਰੋਪੜ: ਸੂਬੇ ਭਰ ਵਿਚ ਲਾਏ ਗਏ ਪੰਜਵੇਂ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬਾ ਪੱਧਰੀ ਸਮਾਗਮ ਦੌਰਾਨ 5 ਅਕਤੂਬਰ ਨੂੰ ਸ੍ਰੀ ਚਮਕੌਰ ਸਾਹਿਬ ਦਾਣਾ ਮੰਡੀ ਵਿਖੇ ਨਿਯੁਕਤੀ ਪੱਤਰ ਵੰਡਣਗੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਬਾਬਾ ਅਜੀਤ ਸਿੰਘ ਅਤੇ ਜੁਝਾਰ ਸਿੰਘ ਯਾਦਗਾਰੀ ਗੇਟਾਂ ਅਤੇ ਮੋਰਿੰਡਾ ਅੰਡਰ ਬ੍ਰਿਜ ਦਾ ਰਸਮੀ ਤੌਰ ਉੱਤੇ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਚੋਣ ਜਾਬਤਾ ਲੱਗਿਆ ਹੈ ਉੱਥੇ ਨੌਜਵਾਨਾਂ ਨੂੰ ਵੱਖਰੇ ਤੌਰ ਉੱਤੇ ਵਿਸ਼ੇਸ਼ ਸਮਾਗਮ ਕਰਕੇ ਨਿਯੁਕਤੀ ਪੱਤਰ ਵੰਡੇ ਜਾਣਗੇ।

ਇਸ ਮੌਕੇ ਉੱਘੇ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਆਪਣੀ ਪੇਸ਼ਕਾਰੀ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨੌਜਵਾਨਾਂ ਵਿੱਚ ਉਤਸ਼ਾਹ ਭਰਨ ਲਈ ਪੰਜਾਬੀ ਲੋਕ ਨਾਚ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਸ੍ਰੀ ਚਮਕੌਰ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦਾਣਾ ਮੰਡੀ ਪਹੁੰਚੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਦੱਸਿਆ ਕਿ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਉਨ੍ਹਾਂ ਨੇ ਸਮਾਗਮ ਵਾਲੀ ਥਾਂ ਆਉਣ ਵਾਲੇ ਵਾਹਨਾਂ ਲਈ ਪਾਰਕਿੰਗ, ਸਾਫ ਪਾਣੀ ਦਾ ਪ੍ਰਬੰਧ, ਸਟੇਜ਼ ਅਤੇ ਟ੍ਰੈਫਿਕ ਵਿਵਸਥਾ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਜੋ ਜਿੰਮੇਵਾਰੀ ਸੌਪੀਂ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣ। ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾਂ ਨੇ ਦੱਸਿਆ ਕਿ ਸੁਰੱਖਿਆ ਪੱਖੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀਆਂ ਸਬੰਧੀ ਨਿਰਦੇਸ਼ ਵੀ ਦਿੱਤੇ।

Intro:ਘਰ ਘਰ ਰੋਜ਼ਗਾਰ ਮੁਹਿੰਮ ਤਹਿਤ ਨੌਕਰੀਆਂ ਹਾਸਿਲ ਕਰਨ ਵਾਲੇ ਨੌਜ਼ਵਾਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 05 ਅਕਤੂਬਰ) ਵੰਡਣਗੇ ਨਿਯੁਕਤੀ ਪੱਤਰ -ਕੈਬਨਿਟ ਮੰਤਰੀ ਚੰਨੀ

ਮੁੱਖ ਮੰਤਰੀ ਵਲੋਂ ਬਾਬਾ ਅਜੀਤ ਸਿੰਘ ਅਤੇ ਜ਼ੂਝਾਰ ਸਿੰਘ ਯਾਦਗਾਰੀ ਗੇਟਾਂ ਅਤੇ ਮੋਰਿੰਡਾ ਅੰਡਰ ਬਿ੍ਰਜ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾBody:ਸੂਬੇ ਭਰ ਵਿਚ ਲਾਏ ਗਏ ਪੰਜਵੇਂ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਹਾਸਿਲ ਕਰਨ ਵਾਲੇ ਨੌਜਵਾਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਪੱਧਰੀ ਸਮਾਗਮ ਦੌਰਾਨ 05 ਅਕਤੂਬਰ ਨੂੰ ਸ੍ਰੀ ਚਮਕੌਰ ਸਾਹਿਬ ਦਾਣਾ ਮੰਡੀ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਕਨੀਕੀ ਸਿਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਬਾਬਾ ਅਜੀਤ ਸਿੰਘ ਅਤੇ ਜੁਝਾਰ ਸਿੰਘ ਯਾਦਗਾਰੀ ਗੇਟਾਂ ਅਤੇ ਮੋਰਿੰਡਾ ਅੰਡਰ ਬਿ੍ਰਜ ਦਾ ਰਸਮੀ ਤੌਰ ਤੇ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਉਨਾਂ ਦੱਸਿਆ ਕਿ ਜ਼ਿਨਾਂ ਜਿਲਿਆਂ ਵਿੱਚ ਚੋਣ ਜਾਬਤਾ ਲੱਗਿਆ ਹੈ ਉਨਾ ਜਿਲਿਆਂ ਦੇ ਨੌਜਵਾਨਾਂ ਨੂੰ ਵੱਖਰੇ ਤੌਰ ਤੇ ਵਿਸ਼ੇਸ਼ ਸਮਾਗਮ ਕਰਕੇ ਨਿਯੁਕਤੀ ਪੱਤਰ ਵੰਡੇ ਜਾਣਗੇ।ਇਸ ਮੌਕੇ ਉੱਘੇ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਆਪਣੀ ਪੇਸ਼ਕਾਰੀ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨੌਜਵਾਨਾਂ ਵਿੱਚ ਉਤਸ਼ਾਹ ਭਰਨ ਲਈ ਪੰਜਾਬੀ ਲੋਕ ਨਾਚ ਭੰਗੜਾ ਵੀ ਪੇਸ਼ ਕੀਤਾ ਜਾਵੇਗਾ।
ਸ੍ਰੀ ਚਮਕੌਰ ਸਾਹਿਬ ਵਿਖੇ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਦਾਣਾ ਮੰਡੀ ਪਹੁੰਚੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਦੱਸਿਆ ਕਿ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨਾਂ ਨੇ ਸਮਾਗਮ ਵਾਲੀ ਥਾਂ ਤੇ ਆਉਣ ਵਾਹਨਾਂ ਲਈ ਪਾਰਕਿੰਗ, ਸਾਫ ਪਾਣੀ ਦਾ ਪ੍ਰਬੰਧ, ਸਟੇਜ਼ ਅਤੇ ਟੈ੍ਰਫਿਕ ਵਿਵਸਥਾ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਜ਼ੋ ਜਿਮੇਵਾਰੀ ਸੌਪੀਂ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣ।
ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾਂ ਨੇ ਦੱਸਿਆ ਕਿ ਸੁਰਖਿਆ ਪੱਖੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀਆ ਸਬੰਧੀ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸਨਰ (ਵ) ਸ੍ਰੀ ਅਮਰਦੀਪ ਸਿੰਘ ਗੁਜਰਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਸਾਮਲ ਸਨ। Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.