ETV Bharat / state

Contract employees Protest: ਸਿਵਲ ਹਸਪਤਾਲ ਰੂਪਨਗਰ ਦੇ ਠੇਕਾ ਕਰਮਚਾਰੀਆਂ ਨੇ ਸੂਬਾ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

author img

By

Published : Feb 14, 2023, 2:10 PM IST

The contract employees of Civil Hospital Rupnagar opened a front against the state government
Contract employees Protest: ਸਿਵਲ ਹਸਪਤਾਲ ਰੂਪਨਗਰ ਦੇ ਠੇਕਾ ਕਰਮਚਾਰੀਆਂ ਨੇ ਸੂਬਾ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਲੰਮੇਂ ਸਮੇਂ ਤੋਂ ਤਨਖਾਹਾਂ ਸਮੇ ਸਿਰ ਨਾ ਮਿਲਣ ਦੇ ਚਲਦਿਆਂ ਰੂਪਨਗਰ ਦੇ ਸਿਵਲ ਹਸਪਤਾਲ ਦੇ ਕੱਚੇ ਕਰਮਚਾਰੀਆਂ ਨੇ ਹੜਤਾਲ ਦਾ ਐਲਾਨ ਕਰਦਿਆਂ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਓਹਨਾ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਕਰਦੇ ਰਹਿਣਗੇ।

Contract employees Protest: ਸਿਵਲ ਹਸਪਤਾਲ ਰੂਪਨਗਰ ਦੇ ਠੇਕਾ ਕਰਮਚਾਰੀਆਂ ਨੇ ਸੂਬਾ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਰੂਪਨਗਰ : ਲੰਮੇਂ ਸਮੇਂ ਤੋਂ ਆਪਣੀਆਂ ਹੱਕੀਂ ਮੰਗਾਂ ਲਈ ਸੜਕਾਂ 'ਤੇ ਉਤਰੇ ਵੱਖ ਵੱਖ ਵਰਗਾਂ ਦੇ ਕਰਮਚਾਰੀਆਂ ਵੱਲੋਂ ਸੂਬਾ ਸਰਕਾਰ ਖਿਲਾਫ ਮੋਰਚੇ ਖੋਲ੍ਹੇ ਜਾ ਰਹੇ ਹਨ , ਇਹਨਾਂ ਵਿਚ ਹੀ ਹੁਣ ਨਾਮ ਜੁੜਿਆ ਹੈ ਰੂਪਨਗਰ ਦੇ ਸਿਵਿਲ ਹਸਪਤਾਲ ਦੇ ਠੇਕਾ ਕਰਮਚਾਰੀਆਂ ਦਾ। ਜਿੰਨਾ ਵੱਲੋਂ ਪਿਛਲੇ ਮਹੀਨੇ ਤੋਂ ਤਨਖਾਹ ਨਾ ਮਿਲਣ ਕਰਕੇ ਰੋਸ ਜਤਾਇਆ ਜਾ ਰਿਹਾ ਹੈ। ਠੇਕਾ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਕ ਤਾਂ ਓਹਨਾ ਨੂੰ ਨਾ ਤਾਂ ਕਦੇ ਪੱਕਾ ਕਰਨ ਦੀ ਗੱਲ ਉਤੇ ਹਾਮੀ ਭਰੀ ਗਈ ਹੈ ਤੇ ਨਾ ਹੀ ਹੁਣ ਸਮੇਂ 'ਤੇ ਤਨਖਾਹਾਂ ਦਿੱਤੀਆਂ ਜਾਂਦੀਆਂ ਹਨ। ਜਿਸ ਕਾਰਨ ਉਹਨਾਂ ਦਾ ਘਰ ਦਾ ਗੁਜਰ ਬਸਰ ਕਰਨਾ ਔਖਾ ਹੋ ਰਿਹਾ ਹੈ।

ਹਸਪਤਾਲ ਦੇ ਲੋਕਲ ਫੰਡ : ਇਸੇ ਤਹਿਤ ਰੂਪਨਗਰ ਸਿਵਲ ਹਸਪਤਾਲ 'ਚ ਕੰਟਰੈਕਟ ਉੱਤੇ ਕੰਮ ਰਹੇ ਵਰਕਰਾਂ ਨੇ ਕੀਤੀ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਹੜਤਾਲ ਕਰਨ ਦਾ ਐਲਾਨ ਕੀਤਾ। ਇਸ ਮੌਕੇ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਤੋਂ ਤਨਖਾਹ ਨਹੀਂ ਮਿਲੀ ਅਤੇ ਜਿਸ ਕਾਰਨ ਉਹਨਾਂ ਦਾ ਘਰ ਦਾ ਗੁਜਰ ਬਸਰ ਕਰਨ ਔਖਾ ਹੋ ਰਿਹਾ ਹੈ।ਇਸ ਮੌਕੇ ਕੰਟਰੈਕਟ ਉਤੇ ਕੰਮ ਕਰ ਰਹੇ ਵਰਕਰਾਂ ਨੇ ਕਿਹਾ ਕਿ ਉਹਨਾਂ ਨੂੰ ਤਨਖਾਹ ਬਹੁਤ ਹੀ ਘੱਟ ਮਿਲ ਰਹੀ ਹੈ। ਜਿਸ ਕਾਰਨ ਉਨ੍ਹਾਂ ਨੂੰ ਘਰ ਚਲਾਉਣ ਵਿਚ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਤੇ ਰੂਪਨਗਰ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ ਅਤੇ ਜਿਸ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਹਸਪਤਾਲ ਦੇ ਲੋਕਲ ਫੰਡ ਹਨ,ਉਹ ਸਿੱਧੇ ਪੰਜਾਬ ਸਰਕਾਰ ਦੇ ਕੋਲ ਜਮਾ ਕਰਵਾਏ ਜਾਨ ਅਤੇ ਜਿਸ ਕਾਰਣ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜੋ: Amit Shah on Khalistan: ਖਾਲਿਸਤਾਨ ਦੇ ਮੁੱਦੇ 'ਤੇ ਗ੍ਰਹਿ ਮੰਤੀ ਅਮਿਤ ਸ਼ਾਹ ਦਾ ਵੱਡਾ ਬਿਆਨ

ਦਿੱਕਤਾਂ ਖੜੀਆਂ ਹੋ ਰਹੀਆਂ ਹਨ: ਇਸ ਤੋਂ ਪਹਿਲਾਂ ਇਹ ਖਰਚਾ ਉਹ ਸਿੱਧਾ ਠੇਕੇਦਾਰ ਨੂੰ ਦਿੰਦੇ ਸਨ ਅਤੇ ਜਿਸ ਤੋਂ ਬਾਅਦ ਛੋਟੇ ਮੋਟੇ ਖਰਚੇ ਜਿਵੇਂ ਕਿ ਰੋਜ਼ਾਨਾ ਦਫ਼ਤਰੀ ਕੰਮ ਵਿੱਚ ਵਰਤਿਆ ਜਾਣ ਵਾਲਾ ਸਾਮਾਨ ਡੀਜ਼ਲ ਦਾ ਖਰਚਾ ਅਤੇ ਕੁਝ ਹੋਰ ਛੋਟੇ-ਮੋਟੇ ਖਰਚੇ ਪੂਰੇ ਕਰ ਦਿੱਤੇ ਜਾਂਦੇ ਹਨ ਅਤੇ ਕਾਮਿਆਂ ਦੀਆਂ ਤਨਖ਼ਾਹਾਂ ਵੀ ਦੇ ਦਿੱਤੀਆਂ ਜਾਂਦੀਆਂ ਸਨਸਰਕਾਰ ਦੇ ਖਾਤੇ ਵਿੱਚ ਸਿੱਧੇ ਪੈਸੇ ਜਾਣ ਦੇ ਕਾਰਣ ਇਹ ਸਭ ਦਿੱਕਤਾਂ ਖੜੀਆਂ ਹੋ ਰਹੀਆਂ ਹਨ |ਇਸ ਮੌਕੇ ਉੱਤੇ ਵਰਕਰਾਂ ਨੇ ਸੀਨੀਅਰ ਮੈਡੀਕਲ ਅਫਸਰ ਨੂੰ ਮੰਗ ਪੱਤਰ ਸੌਂਪਿਆ ਅਤੇ ਭਲਕੇ ਹੜਤਾਲ ਕਰਨ ਦਾ ਐਲਾਨ ਵੀ ਕੀਤਾ। ਇਸ ਦੇ ਨਾਲ ਹੀ ਕਰਮਚਾਰੀਆਂ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਓਹਨਾ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਆਉਣ ਵਾਲੇ ਸਮੇਂ 'ਚ ਸੰਘਰਸ਼ ਹੋਰ ਵੀ ਤੇਜ਼ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.