ETV Bharat / state

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਰਹੋ ਸਵਾਧਾਨ, ਪ੍ਰਸ਼ਾਸਨ ਨੇ ਕੀਤਾ ਇਹ ਇਤਜ਼ਾਮ !

author img

By

Published : Oct 13, 2022, 7:04 AM IST

ਪਰਾਲੀ ਸਾੜਨ ਦੀਆਂ ਘਟਨਾਵਾਂ (Incidents of stubble burning) ਦੀ ਨਿਗਰਾਨੀ ਰੱਖਣ ਲਈ ਰੂਪਨਗਰ ਵਿੱਚ ਜ਼ਿਲ੍ਹਾ ਪੱਧਰ ਉਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ। ਉਥੇ ਹੀ ਇਸ ਸਬੰਧੀ ਇੱਕ ਟੈਲੀਫੋਨ ਨੰਬਰ 01881- 221156 ਅਤੇ 1077 ਉੱਤੇ ਫੋਨ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ।

control room has been set up at the district level in Rupnagar to monitor stubble burning incidents
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਰਹੋ ਸਵਾਧਾਨ

ਰੂਪਨਗਰ: ਪੰਜਾਬ ਵਿਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀ ਸਮੱਸਿਆ (Incidents of stubble burning) ਉਤੇ ਕਾਬੂ ਪਾਉਣ ਲਈ ਜ਼ਿਲ੍ਹੇ ਵਿੱਚ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਤੇ ਕੰਟਰੋਲ ਰੂਮਾਂ ਦੇ ਟੈਲੀਫੋਨ ਨੰਬਰ 01881- 221156 ਅਤੇ 1077 ਤੇ ਫੋਨ ਕਰ ਕੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬਾਬਤ ਜਾਣਕਾਰੀ ਦਿੱਤੀ ਜਾ ਸਕਦੀ ਹੈ।

ਇਹ ਵੀ ਪੜੋ: ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਸੁਹਾਗਣਾਂ 'ਚ ਖੁਸ਼ੀ ਦੀ ਲਹਿਰ, ਬਜ਼ਾਰਾਂ 'ਚ ਲੱਗੀਆਂ ਰੌਣਕਾਂ



ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਵੱਲੋਂ ਦੱਸਿਆਂ ਗਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ (Incidents of stubble burning) ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਅਧੀਕਾਰੀ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਸਲਾ ਲੋਕਾਂ ਦੀ ਸਿਹਤ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਸਬੰਧਿਤ ਹੈ ਇਸ ਲਈ ਇਸ ਸਬੰਧੀ ਕੋਈ ਢਿੱਲ ਨਾ ਵਰਤੀ ਜਾਵੇ।

control room has been set up at the district level in Rupnagar to monitor stubble burning incidents
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਰਹੋ ਸਵਾਧਾਨ


ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਕਿਸਾਨ ਮਿਲਣੀਆਂ ਫਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ (Disposal of crop residues) ਲਈ ਮਸ਼ੀਨਾਂ ਦਾ ਬੰਦੋਬਸਤ ਕਰਨ ਪਿੰਡਾਂ ਵਿਚ ਪ੍ਰਚਾਰ ਸਮੱਗਰੀ ਵੰਡਣ ਤੋਂ ਇਲਾਵਾ ਹੋਰ ਢੰਗ ਤਰੀਕਿਆਂ ਨਾਲ ਵੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਖਿਲਾਫ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਕਿਸਾਨਾਂ ਲਈ ਅਹਿਮ ਖ਼ਬਰ, ਕਣਕ ਦਾ ਬੀਜ ਸਬਸਿਡੀ ਉੱਤੇ ਲੈਣ ਲਈ ਇਸ ਤਰ੍ਹਾਂ ਭਰੋ ਬਿਨੈ ਪੱਤਰ

ETV Bharat Logo

Copyright © 2024 Ushodaya Enterprises Pvt. Ltd., All Rights Reserved.