ETV Bharat / state

ਸ਼ਰਾਬ ਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਦਲਜੀਤ ਚੀਮਾ ਨੇ ਘੇਰੀ ਸਰਕਾਰ

author img

By

Published : Jun 14, 2022, 10:54 PM IST

Updated : Jun 14, 2022, 11:09 PM IST

ਸ਼ਰਾਬ ਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਦਲਜੀਤ ਚੀਮਾ ਨੇ ਘੇਰੀ ਸਰਕਾਰ
ਸ਼ਰਾਬ ਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਦਲਜੀਤ ਚੀਮਾ ਨੇ ਘੇਰੀ ਸਰਕਾਰ

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਅਜਿਹੇ ਫੈਸਲੇ ਲਏ ਜਾ ਰਹੇ ਹਨ ਜਿਸਨੂੰ ਲੈਕੇ ਉਹ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਹੈ। ਹੁਣ ਸ਼ਰਾਬ ਸਸਤੀ ਕੀਤੇ ਜਾਣ ਦੇ ਐਲਾਨ ਨੂੰ ਲੈਕੇ ਵਿਰੋਧੀ ਪਾਰਟੀਆਂ ਵੱਲੋਂ ਮਾਨ ਸਰਕਾਰ ਖਿਲਾਫ ਜੰਮਕੇ ਭੜਾਸ ਕੱਢੀ ਜਾ ਰਹੀ ਹੈ। ਅਕਾਲੀ ਆਗੂ ਦਲਜੀਤ ਚੀਮਾ ਵੱਲੋਂ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਸ਼ਰਾਬ ਦੇ ਮੁੱਦੇ ਮਾਨ ਸਰਕਾਰ ਨੂੰ ਘੇਰਿਆ ਗਿਆ ਹੈ।

ਰੂਪਨਗਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਸਹਿਮਿਆਂ ਹੋਇਆ ਹੈ। ਚੀਮਾ ਨੇ ਕਿਹਾ ਕਿ ਬੱਚੇ ਅਤੇ ਉਨ੍ਹਾਂ ਦੇ ਮਾਪੇ ਵੀ ਸਹਿਮੇ ਹੋਏ ਹਨ ਅਤੇ ਸੂਬੇ ਦੇ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

ਸ਼ਰਾਬ ਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਦਲਜੀਤ ਚੀਮਾ ਨੇ ਘੇਰੀ ਸਰਕਾਰ

ਉਨ੍ਹਾਂ ਸ਼ਰਾਬ ਸਸਤੀ ਕੀਤੇ ਜਾਣ ਦੇ ਮੁੱਦੇ ’ਤੇ ਵੀ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਅੰਦਰ ਸ਼ਰਾਬ ਸਸਤੀ ਕਰਨ ਦਿੱਲੀ ਅੰਦਰ ਵੱਡੇ ਵੱਡੇ ਇਸ਼ਤਿਹਾਰ ਦਿੱਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਮਝ ਤੋਂ ਬਾਹਰ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਪ੍ਰਾਥਮਿਕਤਾ ਕੀ ਹੈ ? ਡਾ. ਚੀਮਾ ਨੇ ਕਿਹਾ ਕਿ ਸ਼ਰਾਬ ਦੀ ਬੋਤਲ ਦੇ ਉੱਪਰ ਵੀ ਲਿਖਿਆ ਹੁੰਦਾ ਕਿ ਸ਼ਰਾਬ ਪੀਣੀ ਸਿਹਤ ਦੇ ਲਈ ਹਾਨੀਕਾਰਕ ਹੈ ਪ੍ਰੰਤੂ ਬਜਾਏ ਇਸ ਗੱਲ ’ਤੇ ਧਿਆਨ ਦੇਣ ਤੋਂ ਸੂਬੇ ਦੀ ਸਰਕਾਰ ਨੇ ਪੰਜਾਬ ਦੇ ਅੰਦਰ ਸ਼ਰਾਬ ਸਸਤੀ ਕਰ ਦਿੱਤੀ ਹੈ।



ਡਾ. ਚੀਮਾ ਨੇ ਕਿਰਨ ਬੇਦੀ ਵੱਲੋਂ ਸਿੱਖਾਂ ਦੇ ਸਬੰਧੀ ਕੀਤੀ ਗਈ ਟਿੱਪਣੀ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਮਹਿਲਾ ਜੋ ਅੰਮ੍ਰਿਤਸਰ ਦੇ ਇਤਿਹਾਸਕ ਸ਼ਹਿਰ ਦੇ ਵਿੱਚ ਜਨਮੀ ਅਤੇ ਜਿਸਨੂੰ ਪੰਜਾਬ ਤੇ ਸਿੱਖਾਂ ਦੇ ਇਤਿਹਾਸ ਦਾ ਪੂਰਨ ਤੌਰ ’ਤੇ ਗਿਆਨ ਹੈ ਉਸ ਵੱਲੋਂ ਅਜਿਹੀ ਟਿੱਪਣੀ ਕੀਤੇ ਜਾਣਾ ਮੰਦਭਾਗਾ ਹੈ ਅਤੇ ਉਨ੍ਹਾਂ ਨੂੰ ਆਪਣੇ ਇਹ ਸ਼ਬਦ ਵਾਪਸ ਤੁਰੰਤ ਵਾਪਸ ਲੈਣ ਚਾਹੀਦੇ ਹਨ।

ਇਹ ਵੀ ਪੜ੍ਹੋ:ਸਿਵਲ ਹਸਪਤਾਲ ’ਤੇ ਚੋਰਾਂ ਨੇ ਕੀਤਾ ਹੱਥ ਸਾਫ਼ ! ਨਸ਼ਾ ਛਡਾਊ ਗੋਲੀਆਂ ਸਣੇ ਕਈ ਹੋਰ ਸਾਮਾਨ ਲੈ ਕੇ ਹੋਏ ਫ਼ਰਾਰ

Last Updated :Jun 14, 2022, 11:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.