ETV Bharat / state

ਡੀਸੀ ਸੋਲਾਨੀ ਗਿਰਿ ਨੇ ਕੋਵਿਡ ਕੇਅਰ ਸੈਂਟਰ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

author img

By

Published : Sep 8, 2020, 8:55 PM IST

ਕੋਵਿਡ ਕੇਅਰ ਸੈਂਟਰ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਪਹੁੰਚੇ। ਇਥੇ ਉਨ੍ਹਾਂ ਨੇ ਇਲਾਜ ਅਧੀਨ ਲੈਵਲ-1 ਦੇ ਮਰੀਜ਼ਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੇ ਡਾਕਟਰਾਂ ਨੂੰ ਹੋਰ ਵਧੇਰੇ ਸੁਚੱਜੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

DC Solani Giri reviews the arrangements of Covid Care Center in sri anadpur saihb
ਡੀਸੀ ਸੋਲਾਨੀ ਗਿਰਿ ਨੇ ਕੋਵਿਡ ਕੇਅਰ ਸੈਂਟਰ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ 'ਚ ਸਥਾਪਤ ਕੋਵਿਡ ਕੇਅਰ ਸੈਂਟਰ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਪਹੁੰਚੇ। ਇਥੇ ਉਨ੍ਹਾਂ ਨੇ ਇਲਾਜ ਅਧੀਨ ਲੈਵਲ-1 ਦੇ ਮਰੀਜ਼ਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੇ ਡਾਕਟਰਾਂ ਨੂੰ ਹੋਰ ਵਧੇਰੇ ਸੁਚੱਜੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਡੀਸੀ ਸੋਲਾਨੀ ਗਿਰਿ ਨੇ ਕੋਵਿਡ ਕੇਅਰ ਸੈਂਟਰ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਕੋਵਿਡ ਕੇਅਰ ਸੈਂਟਰ ਵਿੱਚੋਂ ਹੁਣ ਤੱਕ 67 ਮਰੀਜ਼ ਠੀਕ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਇਨ੍ਹਾਂ ਤੰਦਰੁਸਤ ਹੋਏ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਕੋਵਿਡ ਕੇਅਰ ਸੈਂਟਰ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜੋ ਫੀਡਬੈਕ ਲਿਆ ਗਿਆ ਹੈ, ਉਹ ਤਸੱਲੀਬਖਸ਼ ਹੈ।

ਉਨ੍ਹਾਂ ਕਿਹਾ ਕਿ ਕੋਵਿਡ ਪੌਜ਼ੀਟਿਵ ਹੋਣ ਉਪਰੰਤ ਕਿਸੇ ਨੂੰ ਵੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਇਸ ਕੋਵਿਡ ਕੇਅਰ ਸੈਂਟਰ ਵਿੱਚ ਬਹੁਤ ਹੀ ਚੰਗੇ ਪ੍ਰਬੰਧ ਕੀਤੇ ਹੋਏ ਹਨ। ਡਿਪਟੀ ਕਮਿਸ਼ਨਰ ਨੇ ਕੋਰੋਨਾ ਟੈਸਟਿੰਗ ਅਤੇ ਇਲਾਜ ਦੌਰਾਨ ਹਸਪਤਾਲਾਂ ਵਿੱਚ ਮਰੀਜ਼ਾਂ ਨਾਲ ਹੋਣ ਵਾਲੇ ਵਤੀਰੇ ਸਬੰਧੀ ਸਖਤ ਰੁੱਖ ਅਪਣਾਉਦੇ ਹੋਏ ਕਿਹਾ ਕਿ ਕੋਰੋਨਾ ਬਾਰੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।

ਉਨ੍ਹਾਂ ਕਿਹਾ ਕਿ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਹਿਯੋਗ ਦੇਣ ਵਾਲਿਆਂ ਅਤੇ ਗਲਤ ਢੰਗ ਨਾਲ ਸਥਿਤੀ ਨੂੰ ਦਰਸਾਉਣ ਵਾਲਿਆਂ ਵਿਰੁੱਧ ਵੀ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅੱਜ ਡਾਕਟਰਾਂ ਅਤੇ ਨਰਸਾਂ ਵਿਰੁੱਧ ਅਜਿਹਾ ਝੂਠਾ ਪ੍ਰਚਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਅਸੀਂ ਇਹਨਾਂ ਫਰੰਟ ਲਾਈਟ ਯੋਧਿਆਂ ਨੂੰ ਸਲਾਮ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਝੂੱਠੀਆਂ ਅਫਵਾਹਾਂ ਫੈਲਾਉਣ ਵਾਲੇ ਲੋਕਾਂ ਦੀ ਜਾਨ ਨਾਲ ਖਿਲਵਾੜ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਨੇ ਕਿਹਾ ਕਿ ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਵਲੋਂ ਬਹੁਤ ਹੀ ਵਧੀਆਂ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸੈਂਟਰ ਵਿੱਚ ਪੋਸ਼ਟਿਕ ਭੋਜਨ ਦਿੱਤਾ ਜਾ ਰਿਹਾ ਹੈ ਅਤੇ ਸਾਫ ਸਫਾਈ ਦਾ ਵਿਸੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਇਸ ਸੈਂਟਰ ਵਿੱਚ ਲਗਭਂਗ 30 ਸਟਾਫ ਮੈਂਬਰ ਜਿਹਨਾਂ ਵਿੱਚ ਡਾਕਟਰਾਂ, ਨਰਸ਼ਾ, ਲੈਬ ਅਟੈਡੈਂਂਟ, ਫਾਰਮਾਸਿਸਟ, ਸਫਾਈ ਕਰਮਚਾਰੀ ਦਿਨ ਰਾਤ ਸੇਵਾ ਵਿੱਚ ਲੱਗੇ ਹੋਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.