ETV Bharat / state

ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਬਾਹਰ ਪ੍ਰਦਰਸ਼ਨ, ਮੁਆਵਜ਼ੇ ਦੇ ਭਰੋਸੇ ਮਗਰੋਂ ਚੁੱਕਿਆ ਧਰਨਾ

author img

By

Published : May 15, 2023, 8:04 AM IST

Demonstration outside Sri Chamkaur Sahib Government Hospital
ਅਲੀਗੜ੍ਹ: ਅਲੀਗੜ੍ਹ ਵਿੱਚ ਸੂਰਾਂ ਵਿੱਚ ਅਫਰੀਕਨ ਸਵਾਈਨ ਬੁਖਾਰ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਇਲਾਕੇ ਵਿੱਚ ਅਲਰਟ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੂਰ ਦਾ ਮਾਸ ਅਤੇ ਇਸ ਤੋਂ ਬਣੇ ਉਤਪਾਦਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਵੱਛਤਾ ਅਤੇ ਸਖਤ ਸਫਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਪਸ਼ੂ ਚਿਕਿਤਸਕ ਡਾ.ਐਮ.ਪੀ.ਸਿੰਘ ਨੇ ਦੱਸਿਆ ਕਿ ਅਫ਼ਰੀਕਨ ਸਵਾਈਨ ਵਿੱਚ ਵਾਇਰਸ ਸਿਰਫ਼ ਸੂਰਾਂ ਨੂੰ ਪ੍ਰਭਾਵਿਤ ਕਰਦਾ ਹੈ। ਮੁੱਖ ਵੈਟਰਨਰੀ ਅਫਸਰ ਡਾ.ਐਮ.ਪੀ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਪਹਿਲੀ ਵਾਰ ਇਹ ਵਾਇਰਸ 2019 ਵਿੱਚ ਉੱਤਰ ਪੂਰਬ ਵਿੱਚ ਪਾਇਆ ਗਿਆ ਸੀ। ਇਸ ਤੋਂ ਬਾਅਦ ਹੁਣ ਇਹ ਵਾਇਰਸ ਅਲੀਗੜ੍ਹ ਵਿੱਚ ਪਾਇਆ ਗਿਆ ਹੈ। ਪਹਿਲਾਂ ਇਹ ਦੱਖਣ-ਪੂਰਬੀ ਏਸ਼ੀਆ ਵਿੱਚ ਪਾਇਆ ਜਾਂਦਾ ਸੀ। ਇਸ ਤੋਂ ਬਾਅਦ ਭਾਰਤ 'ਚ ਦਸਤਕ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਵਾਇਰਸ ਸੂਰਾਂ ਤੋਂ ਇਲਾਵਾ ਕਿਸੇ ਵੀ ਇਨਸਾਨ ਜਾਂ ਕਿਸੇ ਜਾਨਵਰ ਨੂੰ ਪ੍ਰਭਾਵਿਤ ਨਹੀਂ ਕਰਦਾ। ਇਹ ਸੂਰਾਂ ਵਿੱਚ ਇੱਕ ਬਿਮਾਰੀ ਹੈ। ਦਰਅਸਲ, ਅਨੂਪਸ਼ਹਿਰ ਰੋਡ 'ਤੇ ਸਥਿਤ ਪਿਗ ਬਰੀਡਿੰਗ ਸੈਂਟਰ, ਸੀਡੀਐਫ ਸੈਂਟਰ 'ਚ 1 ਮਈ ਨੂੰ ਕੁਝ ਸੂਰਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਮੁੱਖ ਵੈਟਰਨਰੀ ਅਫਸਰ ਨੇ ਭਾਰਤੀ ਵੈਟਰਨਰੀ ਖੋਜ ਸੰਸਥਾ, ਇਜਤਨਗਰ, ਬਰੇਲੀ ਨੂੰ ਸੂਚਿਤ ਕੀਤਾ। ਦੂਜੇ ਪਾਸੇ ਬਰੇਲੀ ਦੀ ਟੀਮ ਨੇ 2 ਮਈ ਨੂੰ ਸੂਰਾਂ ਦੇ ਸੈਂਪਲ ਲਏ ਸਨ। ਇਸ ਤੋਂ ਬਾਅਦ 5 ਮਈ ਨੂੰ ਅਫਰੀਕੀ ਵਾਇਰਸ ਦੀ ਪੁਸ਼ਟੀ ਹੋਈ ਸੀ। ਇਸੇ ਤਰ੍ਹਾਂ, ਜ਼ਿਲ੍ਹਾ ਮੈਜਿਸਟਰੇਟ ਇੰਦਰਾ ਵਿਕਰਮ ਸਿੰਘ ਨੇ ਸੂਰ ਦੇ ਮਾਸ ਅਤੇ ਇਸ ਨਾਲ ਸਬੰਧਤ ਉਤਪਾਦਾਂ (ਅਲੀਗੜ੍ਹ ਵਿੱਚ ਸੂਰ ਦੇ ਮਾਸ ਦੀ ਵਿਕਰੀ 'ਤੇ ਪਾਬੰਦੀ) 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਡੀਐਮ ਦੀਆਂ ਹਦਾਇਤਾਂ ਅਨੁਸਾਰ ਪ੍ਰਭਾਵਿਤ ਖੇਤਰ ਵਿੱਚ ਸੂਰਾਂ ਦੀ ਆਵਾਜਾਈ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਕਿਸੇ ਵੀ ਕਿਸਮ ਦੇ ਸੂਰ ਬਾਜ਼ਾਰ ਦਾ ਆਯੋਜਨ ਕਰਨ ਦੀ ਸਖ਼ਤ ਮਨਾਹੀ ਹੋਵੇਗੀ। ਇਸ ਦੇ ਨਾਲ ਹੀ ਸੂਰ ਦੇ ਮਾਸ ਦੀ ਵਿਕਰੀ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਵੱਲੋਂ ਸੀਡੀਐਫ ਕੇਂਦਰ ਦੇ ਨੇੜੇ ਸਫ਼ਾਈ, ਰੋਗਾਣੂ ਮੁਕਤੀ ਅਤੇ ਸੈਨੀਟਾਈਜ਼ੇਸ਼ਨ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਇਸ ਬਿਮਾਰੀ ਤੋਂ ਪੀੜਤ ਸੂਰਾਂ ਦੇ ਇਲਾਜ ਸਬੰਧੀ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਬਾਤੀ ਰਾਤ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਹਾਦਸੇ ਵਿੱਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਉਸ ਨੂੰ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਇਲਾਜ ਕਰਨ ਨੂੰ ਕੋਈ ਡਾਕਟਰ ਨਹੀਂ ਸੀ। ਇਸੇ ਰੋਸ ਵਜੋਂ ਪਰਿਵਾਰ ਤੇ ਲੋਕਾਂ ਵੱਲੋਂ ਹਸਪਤਾਲ ਬਾਹਰ ਧਰਨਾ ਲਾ ਦਿੱਤਾ ਗਿਆ।

ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਬਾਹਰ ਪ੍ਰਦਰਸ਼ਨ, ਮੁਆਵਜ਼ੇ ਦੇ ਭਰੋਸੇ ਮਗਰੋਂ ਚੁੱਕਿਆ ਧਰਨਾ

ਰੂਪਨਗਰ : ਸ੍ਰੀ ਚਮਕੌਰ ਸਾਹਿਬ ਵਿੱਚ ਬੀਤੀ ਰਾਤ ਸੜਕ ਹਾਦਸੇ ਤੋਂ ਬਾਅਦ ਇੱਕ ਨੌਜਵਾਨ ਦੀ ਮੌਤ ਹੋ ਗਈ, ਪਰ ਨੌਜਵਾਨ ਨੂੰ ਹਸਪਤਾਲ ਵਿਚ ਇਲਾਜ ਨਾ ਮਿਲਣ ਕਾਰਨ ਸਥਾਨਕ ਲੋਕਾਂ ਵੱਲੋਂ ਰੋਸ ਵਜੋਂ ਬੀਤੀ ਰਾਤ ਤੋਂ ਹੀ ਧਰਨਾ ਲਗਾਇਆ ਹੋਇਆ ਹੈ। ਰੋਸ ਪ੍ਰਗਟਾ ਰਹੇ ਲੋਕਾਂ ਦਾ ਕਹਿਣਾ ਹੈ ਕਿ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਵਿੱਚ ਇੱਕ ਵੀ ਡਾਕਟਰ ਮੌਜੂਦ ਨਹੀਂ ਸੀ ਤੇ ਬਾਕੀ ਸਟਾਫ ਵੱਲੋਂ ਵੀ ਨੌਜਵਾਨ ਨੂੰ ਬਚਾਉਣ ਲਈ ਕੁੱਝ ਨਹੀਂ ਕੀਤਾ ਗਿਆ, ਜਿਸਦੇ ਚੱਲਦਿਆਂ ਨੌਜਵਾਨ ਦੀ ਮੌਤ ਹੋ ਗਈ। ਇਸ ਧਰਨੇ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪੁੱਜੇ ਤੇ ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਪੀਐਚਸੀ ਤੋਂ ਅਪਗ੍ਰੇਡ ਕੀਤਾ ਗਿਆ ਸੀ, ਪਰ ਅੱਜ ਇੱਥੇ ਡਾਕਟਰਾਂ ਦੀ ਤੈਨਾਤੀ ਨਹੀਂ ਹੈ, ਜਿਸ ਕਾਰਨ ਇਲਾਕੇ ਦੇ ਲੋਕ ਇੱਕ ਸਾਲ ਤੋਂ ਪਰੇਸ਼ਾਨੀਆਂ ਝੇਲ ਰਹੇ ਹਨ।

ਬੀਤੀ ਰਾਤ ਤੋਂ ਹੀ ਧਰਨਾ ਜਾਰੀ : ਜਾਣਕਾਰੀ ਅਨੁਸਾਰ ਜਗਤਾਰ ਸਿੰਘ ਵਾਸੀ ਪਿੰਡ ਮਕੜੋਨਾ ਟਿੱਪਰ ਨਾਲ ਹਾਸਦਾ ਹੋਣ ਕਾਰਨ ਜ਼ਖਮੀ ਹੋ ਗਿਆ ਸੀ ਤੇ ਉਸਦੀ ਮੌਤ ਹੋ ਗਈ, ਜਿਸ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਬੀਤੀ ਰਾਤ ਤੋਂ ਹੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜੋ ਹੁਣ ਵੀ ਜਾਰੀ ਹੈ। ਐਸਡੀਐਮ ਸ੍ਰੀ ਚਮਕੌਰ ਸਾਹਿਬ ਵੱਲੋਂ ਧਰਨਾ ਦੇ ਰਹੇ ਪਰਿਵਾਰਕ ਮੈਂਬਰਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਪੱਧਰ ਉਤੇ 5 ਲੱਖ ਦੇ ਮੁਆਵਜ਼ੇ ਨੂੰ ਲੈ ਕੇ ਫਾਈਲ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ, ਜਿਸ ਤੋਂ ਬਾਅਦ ਧਰਨਾ ਪ੍ਰਦਰਸ਼ਨ ਖ਼ਤਮ ਹੋਇਆ।

  1. Farmers Protest: ਜਿੱਤ ਵੱਲ ਵਧਿਆ ਭਾਕਿਯੂ ਡਕੌਂਦਾ ਦਾ ਸੰਘਰਸ਼, ਕੰਪਨੀ ਵੱਲੋਂ ਨਵੀਂ ਥਾਂ ਟੋਲ ਪਲਾਜ਼ਾ ਲਾਉਣ ਦੀ ਤਿਆਰੀ
  2. ਡੇਰਾ ਪ੍ਰੇਮੀਆਂ ਨੇ ਸਲਾਬਤਪੁਰਾ ’ਚ ਭਲਾਈ ਕਾਰਜ ਕਰਕੇ ਮਨਾਇਆ ਡੇਰਾ ਸੱਚਾ ਸੌਦਾ ਦਾ ਸਥਾਪਨਾ ਦਿਵਸ, ਸੰਗਤ ਦਾ ਆਇਆ ਹੜ੍ਹ
  3. ਬੇਰੁਜ਼ਗਾਰ ਜੱਥੇਬੰਦੀਆਂ ਵੱਲੋਂ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ, ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ

ਪੁਲਿਸ ਤੇ ਪ੍ਰਸ਼ਾਸਨ ਵੱਲੋਂ ਮੁਆਵਜ਼ੇ ਦਾ ਵਿਸ਼ਵਾਸ ਦਿਵਾਉਣ ਤੋਂ ਬਾਅਦ ਚੁੱਕਿਆ ਧਰਨਾ : ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਵੇਰ ਤੋਂ ਹੀ ਲਗਾਤਾਰ ਧਰਨਾ ਜਾਰੀ ਸੀ ਅਤੇ ਪੀੜਤ ਪੱਖ ਵੱਲੋਂ 10 10 ਲੱਖ ਦੀ ਸਰਕਾਰੀ ਸਹਾਇਤਾ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਸੀ। ਲੰਮਾ ਸਮਾਂ ਇਸ ਉੱਤੇ ਬਹਿਸਬਾਜ਼ੀ ਹੁੰਦੀ ਰਹੀ, ਪਰ ਇਸ ਮਾਮਲੇ ਦਾ ਹੱਲ ਨਹੀਂ ਨਿਕਲਿਆ। ਅੰਤ ਵਿੱਚ ਪੁਲਿਸ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਸਮਝਾਉਣ ਤੋਂ ਬਾਅਦ 5 ਲੱਖ ਰੁਪਏ ਦੀ ਮਾਲੀ ਮਦਦ ਫਾਇਲ ਨੂੰ ਪੰਜਾਬ ਸਰਕਾਰ ਕੋਲ ਭੇਜਣ ਤੋਂ ਬਾਅਦ ਸਹਿਮਤੀ ਬਣੀ ਜਿਸ ਤੋਂ ਬਾਅਦ ਧਰਨਾ ਪ੍ਰਦਰਸ਼ਨ ਖ਼ਤਮ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.