ETV Bharat / state

ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ: ਰਾਣਾ ਕੇ.ਪੀ

author img

By

Published : Oct 10, 2020, 4:58 PM IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਅਨਾਜ ਮੰਡੀ ਕੀਰਤਪੁਰ ਸਾਹਿਬ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।

Every single peddy grain of farmers will be procured say rana kp
ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ: ਰਾਣਾ ਕੇ.ਪੀ

ਸ੍ਰੀ ਅਨੰਦਪੁਰ ਸਾਹਿਬ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ 'ਚ ਹੋ ਰਹੇ ਪ੍ਰਦਰਸ਼ਨਾਂ ਦੇ ਬਾਵਜੂਦ ਪੰਜਾਬ ਵਿੱਚ ਝੋਨੇ ਦੀ ਵਾਢੀ ਤੇ ਖਰੀਦ ਜਾਰੀ ਹੈ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਅੱਜ ਅਨਾਜ ਮੰਡੀ ਕੀਰਤਪੁਰ ਸਾਹਿਬ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਰੀਦ ਦੇ ਪ੍ਰਬੰਧ ਨਿਰਵਿਘਨ ਅਤੇ ਸੁਚਾਰੂ ਚੱਲਦੇ ਚਾਹੀਦੇ ਹਨ। ਅਨਾਜ ਮੰਡੀਆਂ ਵਿੱਚ ਲਿਫਟਿੰਗ ਦੀ ਵੀ ਢੁਕਵੀ ਵਿਵਸਥਾ ਰੱਖੀ ਜਾਵੇ ਤਾਂ ਜੋਂ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ: ਰਾਣਾ ਕੇ.ਪੀ

ਕਿਸਾਨਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਹੈ ਕਿ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਖਰੀਦ ਦੇ ਪ੍ਰਬੰਧ ਸੁਚਾਰੂ ਕੀਤੇ ਗਏ ਹਨ। ਨਿਰਵਿਘਨ ਖਰੀਦ ਅਤੇ ਲਿਫਟਿੰਗ ਦੀ ਢੁਕਵੀ ਵਿਵਸਥਾ ਕੀਤੀ ਗਈ ਹੈ। ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾ ਪੂਰੇ ਸੀਜ਼ਨ ਦੌਰਾਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਰਾਣਾ ਕੇ.ਪੀ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨ ਆਪਣੀ ਫਸਲ ਲੈ ਕੇ ਜਦੋਂ ਅਨਾਜ ਮੰਡੀ ਵਿੱਚ ਆਵੇ ਤਾਂ ਉਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਮੁਕੰਮਲ ਹੋਣ। ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਇਸ ਦੇ ਲਈ ਲਗਾਤਾਰ ਮੰਡੀਆਂ ਵਿੱਚ ਨਿਗਰਾਨੀ ਰੱਖੀ ਜਾਵੇ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਕਟਾਈ ਤੋ ਬਾਅਦ ਖੇਤਾਂ ਵਿੱਚ ਫਸਲ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਨਾ ਸਾੜਣ ਕਿਉਂਕਿ ਇਸ ਨਾਲ ਵਾਤਾਵਰਣ 'ਚ ਪ੍ਰਦੂਸ਼ਣ ਵੱਧਦਾ ਹੈ ਜੋ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਹੈ। ਉਨ੍ਹਾਂ ਨੇ ਅਨਾਜ ਮੰਡੀਆਂ ਵਿੱਚ ਮੌਜੂਦ ਸਾਰੇ ਕਿਸਾਨਾਂ, ਆੜਤੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਅਪਣਾਉਣ ਅਤੇ ਮਾਸਕ ਪਾ ਕੇ ਰੱਖਣ ਦੀ ਅਪੀਲ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.