ETV Bharat / state

ਕੈਨੇਡਾ ਸਰਕਾਰ ਵੱਲੋਂ ਲਵਪ੍ਰੀਤ ਸਿੰਘ ਨੂੰ ਸਟੇਅ ਆਰਡਰ ਪ੍ਰਾਪਤ ਹੋਣ ਤੇ ਪਰਿਵਾਰ ਨੇ ਸਰਕਾਰ ਦਾ ਕੀਤਾ ਧੰਨਵਾਦ

author img

By

Published : Jun 12, 2023, 7:22 PM IST

Updated : Jun 12, 2023, 9:07 PM IST

family of Lovepreet Singh thanks Punjab government
family of Lovepreet Singh thanks Punjab government

ਕੁੱਝ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਵੱਲੋਂ ਡਿਪੋਰਟ ਆਰਡਰਾਂ ਉੱਤੇ ਸਟੇਅ ਆਰਡਰ ਪ੍ਰਾਪਤ ਹੋਏ ਹਨ। ਜਿਸ ਵਿੱਚ ਮੋਰਿੰਡਾ ਦੇ ਪਿੰਡ ਚਤਾਮਲਾ ਦਾ ਲਵਪ੍ਰੀਤ ਸਿੰਘ ਵੀ ਸ਼ਾਮਲ ਹੈ। ਇਸ ਤੋਂ ਬਾਅਦ ਲਵਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਪੜੋ ਪੂਰੀ ਖਬਰ...

ਲਵਪ੍ਰੀਤ ਸਿੰਘ ਦੇ ਪਿਤਾ ਜੋਗਾ ਸਿੰਘ ਨੇ ਜਾਣਕਾਰੀ ਦਿੱਤੀ

ਰੂਪਨਗਰ: ਕੈਨੇਡਾ ਵਿੱਚ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸੇ ਦੌਰਾਨ ਹੀ ਕੁੱਝ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਵੱਲੋਂ ਡਿਪੋਰਟ ਆਰਡਰਾਂ ਉੱਤੇ ਸਟੇਅ ਆਰਡਰ ਪ੍ਰਾਪਤ ਹੋਏ ਹਨ, ਜਿਸ ਤੋਂ ਬਾਅਦ ਹੋਰਨਾਂ ਵਿਦਿਆਰਥੀਆਂ ਨੂੰ ਸੁਣਵਾਈ ਦੀ ਆਸ ਪ੍ਰਾਪਤ ਹੋਈ ਹੈ। ਸਟੇਅ ਆਰਡਰ ਪ੍ਰਾਪਤ ਕਰਨ ਵਾਲਿਆਂ ਵਿੱਚ ਮੋਰਿੰਡਾ ਦੇ ਪਿੰਡ ਚਤਾਮਲਾ ਦਾ ਲਵਪ੍ਰੀਤ ਸਿੰਘ ਵੀ ਸ਼ਾਮਲ ਹੈ। ਜਿਸ ਤੋਂ ਬਾਅਦ ਲਵਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪਰਿਵਾਰ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੇ ਵੇਲੇ ਪਰਿਵਾਰ ਦੇ ਨਾਲ ਹੈ।

ਲਵਪ੍ਰੀਤ ਸਿੰਘ 6 ਸਾਲ ਤੋਂ ਕੈਨੇਡਾ ਵਿੱਚ ਪੜ੍ਹ ਰਿਹਾ:- ਜਾਣਕਾਰੀ ਅਨੁਸਾਰ ਦੱਸ ਦਈਏ ਕਿ ਲਵਪ੍ਰੀਤ ਸਿੰਘ ਪਿਛਲੇ 6 ਸਾਲ ਤੋਂ ਕੈਨੇਡਾ ਵਿੱਚ ਪੜ੍ਹਾਈ ਕਰ ਰਿਹਾ ਹੈ, ਇਸ ਨੂੰ ਕੈਨੇਡਾ ਸਰਕਾਰ ਵੱਲੋਂ ਡਿਪੋਰਟ ਕਰਨ ਦੇ ਹੁਕਮ ਤੋਂ ਬਾਅਦ ਪੰਜਾਬ ਤੇ ਕੇਂਦਰ ਸਰਕਾਰ ਹਰਕਤ ਵਿੱਚ ਆਈ ਅਤੇ ਕੈਨੇਡਾ ਸਰਕਾਰ ਨਾਲ ਰਾਬਤਾ ਕਾਇਮ ਕੀਤਾ। ਜਿਸ ਤੋਂ ਬਾਅਦ ਲਵਪ੍ਰੀਤ ਨੂੰ ਡਿਪੋਟਰ ਕਰਨ ਉੱਤੇ ਅਗਲੇ ਹੁਕਮਾਂ ਤੱਕ ਰੋਕ ਲੱਗ ਗਈ।


'ਆਪ' ਵਿਧਾਇਕ ਲਵਪ੍ਰੀਤ ਦੇ ਘਰ ਪੁੱਜੇ:- ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਅੱਜ ਸੋਮਵਾਰ ਨੂੰ ਲਵਪ੍ਰੀਤ ਸਿੰਘ ਦੇ ਘਰੇ ਪੁੱਜੇ ਅਤੇ ਉਹਨਾਂ ਵੱਲੋਂ ਲਵਪ੍ਰੀਤ ਸਿੰਘ ਦੇ ਮਾਤਾ-ਪਿਤਾ ਦੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਔਖੀ ਘੜੀ ਦੇ ਵਿੱਚ ਉਨ੍ਹਾਂ ਦੇ ਨਾਲ ਹਰ ਸੰਭਵ ਮਦਦ ਦੇਣ ਦੇ ਲਈ ਮੌਜੂਦ ਹੈ। ਉਹਨਾਂ ਕਿਹਾ ਇਸ ਵਕਤ ਜੋ ਵਿਦਿਆਰਥੀ ਕੈਨੇਡਾ ਦੇ ਵਿਚ ਆਪਣੇ ਡਿਪੋਰਟ ਹੋਣ ਦੇ ਕੇਸ ਵਿੱਚ ਪੰਜਾਬ ਸਰਕਾਰ ਤੋਂ ਮਦਦ ਮੰਗ ਰਹੇ ਹਨ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ।

ਲਵਪ੍ਰੀਤ ਸਿੰਘ ਦੇ ਪਿਤਾ ਵੱਲੋਂ ਸਰਕਾਰ ਦਾ ਧੰਨਵਾਦ:- ਇਸ ਦੌਰਾਨ ਹੀ ਲਵਪ੍ਰੀਤ ਸਿੰਘ ਦੇ ਪਿਤਾ ਜੋਗਾ ਸਿੰਘ ਨੇ ਕਿਹਾ ਕਿ ਹੁਣ ਉਹਨਾਂ ਨੂੰ ਆਸ਼ਵਾਸਨ ਹੈ ਕਿ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਉਨ੍ਹਾਂ ਦੇ ਕੋਲ ਆ ਕੇ ਇਸ ਔਖੇ ਸਮੇਂ ਵਿੱਚ ਉਨ੍ਹਾਂ ਦਾ ਸਾਥ ਦੇ ਰਹੇ ਹਨ, ਉਹਨਾਂ ਕਿਹਾ ਸਰਕਾਰ ਵੱਲੋਂ ਆਪਣੇ ਪੱਧਰ ਉੱਤੇ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ, ਜਿਸ ਨਾਲ ਕੈਨੇਡਾ ਦੇ ਵਿੱਚ 700 ਦੇ ਕਰੀਬ ਵਿਦਿਆਰਥੀਆਂ ਦਾ ਭਵਿੱਖ ਭਵਿੱਖ ਉਜਵਲ ਰਹਿ ਸਕੇ। ਉਹਨਾਂ ਕਿਹਾ ਇਸ ਲਈ ਹਰ ਸੰਭਵ ਕਦਮ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਚੁੱਪ ਰਹੀ ਹੈ ਅਤੇ ਅੱਜ ਵੀ ਉਨ੍ਹਾਂ ਦੇ ਨਾਲ ਉਨ੍ਹਾਂ ਨੂੰ ਕੁਝ ਤਸੱਲੀ ਹੋਈ ਹੈ ਕਿ ਹੁਣ ਇਸ ਮਾਮਲੇ ਦਾ ਹੱਲ ਜਲਦੀ ਹੋਵੇਗਾ।



ਲਵਪ੍ਰੀਤ ਸਿੰਘ ਦੀ ਮਾਤਾ ਨੇ ਟਰੈਵਲ ਏਜੰਟਾਂ 'ਤੇ ਕੀਤੀ ਕਾਰਵਾਈ ਦੀ ਮੰਗ:- ਇਸ ਦੌਰਾਨ ਹੀ ਲਵਪ੍ਰੀਤ ਸਿੰਘ ਦੀ ਮਾਤਾ ਸਰਬਜੀਤ ਕੌਰ ਨੇ ਬਹੁਤ ਹੀ ਭਾਵੁਕ ਹੋ ਕੇ ਕਿਹਾ ਕਿ ਉਹ ਹੀ ਜਾਣਦੇ ਹਨ, ਉਨ੍ਹਾਂ ਦੇ ਨਾਲ ਇਸ ਵਕਤ ਕੀ ਬੀਤ ਰਹੀ ਹੈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਛੇੜਛਾੜ ਅਤੇ ਖਿਲਵਾੜ ਕਰਨ ਵਾਲੇ ਟਰੈਵਲ ਏਜੰਟਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸੇ ਵੀ ਬੱਚੇ ਦੇ ਭਵਿੱਖ ਦੇ ਨਾਲ ਅਜਿਹਾ ਖਿਲਵਾੜ ਕੋਈ ਕਰਨ ਦੀ ਨਾ ਸੋਚੇ।

Last Updated :Jun 12, 2023, 9:07 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.