ETV Bharat / state

ਕਿਸਾਨਾਂ ਨੇ ਘੇਰਿਆ ਡੀਸੀ ਦਫ਼ਤਰ, ਪੰਜਾਬ ਸਰਕਾਰ ਦੀ ਕਿਸਾਨਾਂ ਨੇ ਫੂਕੀ ਅਰਥੀ

author img

By

Published : Nov 23, 2022, 4:01 PM IST

ਕਿਸਾਨ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਰੋਪੜ ਦਫ਼ਤਰ ਅੱਗੇ ਨਾਅਰੇਬਾਜ਼ੀ (Slogans in front of Deputy Commissioner ) ਕੀਤੀ ਗਈ ਅਤੇ ਪੰਜਾਬ ਸਰਕਾਰ ਦਾ ਪੁਤਲਾ (The effigy of the Punjab government was blown up) ਫੂਕਿਆ ਗਿਆ।ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਉਨ੍ਹਾਂ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰ ਰਹੇ ਹਨ।

Farmers surrounded the DC office at Ropar
ਕਿਸਾਨਾਂ ਨੇ ਘੇਰਿਆ ਡੀਸੀ ਦਫ਼ਤਰ, ਪੰਜਾਬ ਸਰਕਾਰ ਦੀ ਕਿਸਾਨਾਂ ਨੇ ਫੂਕੀ ਅਰਥੀ

ਰੋਪੜ: ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ (Bharatiya Kisan Union Punjab Khosa) ਵੱਲੋਂ ਜ਼ਿਲ੍ਹਾ ਰੋਪੜ ਦੀ ਟੀਮ ਵੱਲੋਂ ਸਯੁੰਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਵਲੋਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕਿਸਾਨਾਂ ਦੀਆਂ ਹੱਕੀ ਮੰਗਾਂ ਸਬੰਧੀ ਵਾਦਾ ਖਿਲਾਫੀ ਕਰਨ ਕਰਕੇ ਛੇ ਥਾਂ ਉੱਤੇ ਲੱਗੇ ਧਰਨਿਆਂ ਦੇ ਸਬੰਧ ਵਿੱਚ ਗ਼ਲਤ ਬਿਆਨਬਾਜ਼ੀ ਕਰਨ ਕਰਕੇ ਪੂਰੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਰੋਪੜ ਦਫ਼ਤਰ ਅੱਗੇ ਨਾਅਰੇਬਾਜ਼ੀ (Slogans in front of Deputy Commissioner) ਕੀਤੀ ਗਈ।

ਕਿਸਾਨਾਂ ਨੇ ਘੇਰਿਆ ਡੀਸੀ ਦਫ਼ਤਰ, ਪੰਜਾਬ ਸਰਕਾਰ ਦੀ ਕਿਸਾਨਾਂ ਨੇ ਫੂਕੀ ਅਰਥੀ

ਭੁੱਖ ਹੜਤਾਲ: ਕਿਸਾਨ ਆਗੂ ਨੇ ਮੋਰਚੇ ਦੇ ਆਗੂ ਜਗਜੀਤ ਸਿੰਘ ਡੱਲੇਵਾਲ (Front leader Jagjit Singh Dallewal) ਜੀ ਇਨ੍ਹਾਂ ਮੰਗਾਂ ਸਬੰਧੀ ਸਰਕਾਰ ਤੋਂ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਭੁਖ ਹੜਤਾਲ (Hunger strike for release of notification) ਉੱਤੇ ਬੈਠੇ ਹੋਏ ਹਨ, ਜਿਨ੍ਹਾਂ ਦੀ ਸਿਹਤ ਬਿਗੜਦੀ ਜਾ ਰਹੀ ਹੈ ਪਰੰਤੂ ਪੰਜਾਬ ਦੇ ਸਰਕਾਰ ਦਾ ਕਿਸਾਨਾਂ ਪ੍ਰਤੀ ਰਵੱਈਆ ਅਤੇ ਬਿਆਨਬਾਜ਼ੀ ਅਤਿ ਨਿੰਦਣਯੋਗ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਭਗੌੜਾ ਕਰਾਰ, ਵਪਾਰੀ ਤੋਂ 1 ਕਰੋੜ ਦੀ ਮੰਗੀ ਸੀ ਫਿਰੌਤੀ

ਨੋਟੀਫਿਕੇਸ਼ਨ ਜਾਰੀ: ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਵਿੱਚ ਨਕਲੀ ਬੀਜ ਦਵਾਈਆਂ ਵੇਚਣ ਵਾਲੀਆਂ ਕੰਪਨੀਆਂ ਖਿਲਾਫ (Companies selling counterfeit seed drugs) ਕਾਰਵਾਈ ਕਰਨੀ ਚਾਹੀਦੀ ਸੀ ਜਿਨ੍ਹਾਂ ਨਾਲ ਕਿਸਾਨਾਂ ਦੀਆਂ ਫਸਲਾਂ ਖ਼ਰਾਬ ਹੋ ਰਹੀਆਂ ਹਨ ਜੁਮਲਾ ਮੁਸਤਰਕਾ ਤੇ ਅਬਾਦਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਹੱਕ ਦਿਵਾਉਣੇ ਚਾਹੀਦੇ ਸਨ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.