ETV Bharat / state

BANDI SINGH RIHAI: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ 'ਚ ਦਸਤਖਤੀ ਮੁਹਿੰਮ ਤਹਿਤ ਭਰੇ ਫਾਰਮ

author img

By

Published : Feb 19, 2023, 2:20 PM IST

BANDI SINGH RIHAI
BANDI SINGH RIHAI

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਤਹਿਤ ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ਇਕਾਈ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੈਡ ਆਫਿਸ ਰੂਪਨਗਰ ਵਿੱਚ ਕੈਂਪ ਲਗਾ ਕੇ ਫਾਰਮ ਭਰੇ।

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ 'ਚ ਦਸਤਖਤੀ ਮੁਹਿੰਮ ਤਹਿਤ ਭਰੇ ਫਾਰਮ

ਰੂਪਨਗਰ:- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਤਹਿਤ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਸ਼ਨੀਵਾਰ ਨੂੰ ਪੂਰੇ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਹੀ ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ਇਕਾਈ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੈਡ ਆਫਿਸ ਰੂਪਨਗਰ ਵਿੱਚ ਕੈਂਪ ਲਗਾ ਕੇ ਫਾਰਮ ਭਰੇ।

ਹਸਤਖਰ ਕਰਕੇ ਬੰਦੀ ਸਿੰਘਾਂ ਦੇ ਹੱਕ ਵਿੱਚ ਮੁਹਿੰਮ:- ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਜੁੜ ਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਨੂੰ ਹਸਤਾਖ਼ਰ ਮੁਹਿੰਮ ਦਾ ਨਾਮ ਦਿੱਤਾ ਗਿਆ ਹੈ। ਜਿਸ ਤਹਿਤ ਤੁਸੀ ਆਮ ਲੋਕਾਂ ਵੱਲੋਂ ਹਸਤਾਖਰ ਕਰਕੇ ਬੰਦੀ ਸਿੰਘਾਂ ਦੇ ਹੱਕ ਵਿੱਚ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।

ਵਿਸਾਖੀ ਤੱਕ ਇਸ ਮੁਹਿੰਮ ਨੂੰ ਘਰ ਘਰ ਪਹੁੰਚਾਇਆ ਜਾਵੇਗਾ:- ਦਸਤਖ਼ਤ ਮੁਹਿੰਮ ਤਹਿਤ ਫ਼ਾਰਮ ਭਰ ਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਪੰਥ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਆਪਣੀਆਂ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ 'ਚੋਂ ਰਿਹਾ ਕੀਤਾ ਜਾਵੇ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰ ਅਤੇ ਅਹੁਦੇਦਾਰਾਂ ਨੂੰ ਦਸਤਖ਼ਤ ਮੁਹਿੰਮ ਵਿਸਾਖੀ ਤੱਕ ਘਰ ਘਰ ਪਹੁੰਚਾਉਣ ਅਤੇ ਕੰਮ ਨੂੰ ਪੂਰੇ ਕਰਨ ਲਈ ਜ਼ਿੰਮੇਵਾਰੀਆਂ ਸੌਂਪੀਆਂ ਹਨ।

SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵਿਸ਼ੇਸ਼ ਉਪਰਾਲਾ:- ਦੱਸ ਦਈਏ ਕਿ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਟਾਰੀ ਵਿੱਚ ਦਸਤਖਤ ਮੁਹਿੰਮ ਤਹਿਤ ਕਿਹਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤਹਿਤ ਸ਼ਨੀਵਾਰ ਨੂੰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਿੰਡ ਅਟਾਰੀ ਪੁੱਜੇ ਸਨ ਅਤੇ ਐਤਵਾਰ ਨੂੰ ਗੁਰਦਾਸਪੁਰ ਵਿਚ ਮੀਟਿੰਗ ਕਰਨ ਦੀ ਗੱਲ ਕਹੀ ਗਈ ਸੀ। ਮੀਟਿੰਗ ਖਤਮ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੈਂ ਆਪ ਵੀ ਗੁਰਦਾਸਪੁਰ ਮੀਟਿੰਗ ਵਿੱਚ ਭਾਗ ਲਵਾਂਗਾ ।


ਇਹ ਵੀ ਪੜੋ:- Bandi Singh Rihai: SGPC ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿੰਡ-ਪਿੰਡ ਦਸਤਖ਼ਤੀ ਮੁਹਿੰਮ ਦੀ ਕੀਤੀ ਸ਼ੁਰੂਆਤ

ETV Bharat Logo

Copyright © 2024 Ushodaya Enterprises Pvt. Ltd., All Rights Reserved.