ETV Bharat / state

Gas leak in Nangal: ਲੁਧਿਆਣਾ ਤੋਂ ਬਾਅਦ ਹੁਣ ਨੰਗਲ 'ਚ ਗੈਸ ਲੀਕ, ਕਈ ਲੋਕ ਪ੍ਰਭਾਵਿਤ, ਬੱਚੇ ਵੀ ਸ਼ਾਮਲ

author img

By

Published : May 11, 2023, 11:02 AM IST

Updated : May 11, 2023, 12:38 PM IST

ਪੰਜਾਬ ਤੇ ਹਿਮਾਚਲ ਦੀ ਸਰਹੱਦ ਉਤੇ ਵਸੇ ਨੰਗਲ ਵਿਖੇ ਅੱਜ ਲੁਧਿਆਣਾ ਵਾਂਗ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਗੈਸ ਲੀਕ ਹੋਣ ਕਾਰਨ ਕੁਝ ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ। ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ ਕੀਤੇ ਗਏ ਹਨ।

Gas leak in factory in Nangal, many people affected
ਲੁਧਿਆਣਾ ਤੋਂ ਬਾਅਦ ਹੁਣ ਨੰਗਲ 'ਚ ਗੈਸ ਲੀਕ, ਕਈ ਲੋਕ ਪ੍ਰਭਾਵਿਤ, ਬੱਚੇ ਵੀ ਸ਼ਾਮਲ

ਲੁਧਿਆਣਾ ਤੋਂ ਬਾਅਦ ਹੁਣ ਨੰਗਲ 'ਚ ਗੈਸ ਲੀਕ, ਕਈ ਲੋਕ ਪ੍ਰਭਾਵਿਤ, ਬੱਚੇ ਵੀ ਸ਼ਾਮਲ

ਰੂਪਨਗਰ: ਲੁਧਿਆਣਾ ਤੋਂ ਬਾਅਦ ਹੁਣ ਨੰਗਲ ਤੋਂ ਗੈਸ ਲੀਕ ਮਾਮਲਾ ਸਾਹਮਣੇ ਆਇਆ ਹੈ। ਇਥੇ ਪੀਏਸੀਐਲ ਫੈਕਟਰੀ ਤੋਂ ਗੈਸ ਲੀਕ ਹੋਣ ਕਾਰਨ ਆਲੇ-ਦੁਆਲੇ ਦੇ ਲੋਕਾਂ ਦੀ ਸਿਹਤ ਪ੍ਰਭਾਵਿਤ ਹੋਈ ਹੈ। ਪ੍ਰਭਾਵਿਤ ਹੋਣ ਵਾਲੇ ਲੋਕਾਂ ਵਿੱਚ ਸਕੂਲੀ ਬੱਚੇ ਵੀ ਸ਼ਾਮਲ ਹਨ। ਫਿਲਹਾਲ ਮੌਕੇ ਉਤੇ ਪ੍ਰਸ਼ਾਸਨ ਨੇ ਚੌਕਸੀ ਵਰਤਦਿਆਂ ਪ੍ਰਭਾਵਿਤ ਲੋਕਾਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਉਣ ਦੀ ਉਪਰਾਲਾ ਕੀਤਾ ਜਾ ਰਿਹਾ ਹੈ। ਉਧਰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਸ ਘਟਨਾ ਸਬੰਧੀ ਇਕ ਟਵੀਟ ਸਾਂਝਾ ਕਰ ਕੇ ਲੋਕਾਂ ਨੂੰ ਕਿਹਾ ਹੈ ਕਿ ਡਰਨ ਦੀ ਲੋੜ ਨਹੀਂ, ਮੈਂ ਖੁਦ ਮੌਕੇ ਉਸੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਵਾਂਗਾ। ਇਲਾਕੇ ਦੀਆਂ ਸਾਰੀਆਂ ਐਂਬੂਲੈਂਸਾਂ ਨੂੰ ਮੌਕੇ ਉਤੇ ਤਾਇਨਾਤ ਕੀਤਾ ਗਿਆ ਹੈ। ਹਾਲਾਂਕਿ ਇਹ ਗੈਸ ਕਿਵੇਂ ਲੀਕ ਹੋਈ ਇਸ ਦੀ ਕੋਈ ਪੁਸ਼ਟੀ ਕਿਸੇ ਅਧਿਕਾਰੀ ਵੱਲੋਂ ਨਹੀਂ ਕੀਤੀ ਗਈ।

ਸਕੂਲ ਵਿੱਚ ਕੀਤੀ ਛੁੱਟੀ: ਨੰਗਲ ਗੈਸ ਦੇ ਲੀਕ ਹੋਣ ਨਾਲ ਨਿੱਜੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕ ਪ੍ਰਭਾਵਿਤ ਹੋਏ। ਜਾਣਕਾਰੀ ਮੁਤਾਬਿਕ ਕੁਝ ਬੱਚਿਆਂ ਤੇ ਅਧਿਆਪਕਾਂ ਨੇ ਉਲਟੀਆਂ ਆਉਣ ਅਤੇ ਸਾਹ ਲੈਣ ਵਿੱਚ ਦਿੱਕਤ ਆਉਣ ਸਬੰਧੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਪਤਾ ਲੱਗਾ ਕਿ ਗੈਸ ਲੀਕ ਹੋਈ ਹੈ। ਪ੍ਰਸ਼ਾਸਨ ਨੇ ਮੌਕੇ ਉੱਤੇ ਪਹੁੰਚਕੇ ਸਕੂਲ ਵਿੱਚ ਛੁੱਟੀ ਕਰ ਦਿੱਤੀ ਤੇ ਕਿਹਾ ਸਥਿਤੀ ਕੰਟਰੋਲ ਵਿੱਚ ਹੈ। ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਮੌਕੇ ਉੱਤੇ ਪਹੁੰਚ ਗਏ ਹਨ।

  1. Explosion Near Golden Temple: ਦੇਰ ਰਾਤ ਦਰਬਾਰ ਸਾਹਿਬ ਕੋਲ ਮੁੜ ਹੋਇਆ ਧਮਾਕਾ, 5 ਮੁਲਜ਼ਮ ਗ੍ਰਿਫਤਾਰ
  2. Amritsar Blast: ਅੰਮ੍ਰਿਤਸਰ ਵਿੱਚ ਧਮਾਕਾ ਕਰਨ ਵਾਲੇ ਮੁਲਜ਼ਮਾਂ ਦੀ ਤਸਵੀਰ ਆਈ ਸਾਹਮਣੇ, SGPC ਨੇ ਦੱਸਿਆ 'ਡੂੰਘੀ ਸਾਜ਼ਿਸ਼'
  3. Amritsar Blast: ਗੁਰੂ ਰਾਮਦਾਸ ਸਰਾਂ 'ਚ ਧਮਾਕਾ, ਚਸ਼ਮਦੀਦਾਂ ਨੇ ਦੱਸੀ ਪੂਰੀ ਘਟਨਾ, ਕਿਹਾ- ਅਚਾਨਕ ਉੱਚੀ ਆਵਾਜ਼ ਆਈ

ਕੈਬਨਿਟ ਮੰਤਰੀ ਦਾ ਟਵੀਟ: ਘਟਨਾ ਉਤੇ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ "ਨੰਗਲ ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ ਹੈ। ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ਤੇ ਸਟੇਸ਼ਨ ਕਰਵਾਇਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੇ ਦੀ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਣ ਦੀ ਜ਼ਰੂਰਤ ਨਹੀਂ ਹੈ। ਮੈਂ ਖੁਦ ਵੀ ਜਲਦ ਮੌਕੇ ਤੇ ਪਹੁੰਚ ਰਿਹਾ ਹਾਂ।"

Last Updated :May 11, 2023, 12:38 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.