ਪੁਲਿਸ ‘ਤੇ ਜਥੇਦਾਰ ਸਾਹਿਬ ਦੇ ਵੱਡੇ ਇਲਜ਼ਾਮ...

author img

By

Published : Sep 21, 2021, 3:19 PM IST

ਪੁਲਿਸ ‘ਤੇ ਜਥੇਦਾਰ ਸਾਹਿਬ ਦੇ ਵੱਡੇ ਇਲਜ਼ਾਮ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ‘ਚ ਹੋਈ ਬੇਅਦਬੀ ਲਈ SGPC ਵੱਲੋਂ ਇੱਕ ਕਮੇਟੀ ਨਿਯੁਕਤ ਕੀਤੀ ਗਈ ਹੈ। ਜੋ ਮਾਮਲੇ ਦੀ ਗੰਭੀਰਤਾਂ ਨਾਲ ਜਾਂਚ ਕਰਕੇ 25 ਸਤੰਬਰ ਨੂੰ ਰਿਪੋਰਟ ਸੌਂਪੇਗੀ।

ਸ੍ਰੀ ਅਨੰਦਪੁਰ ਸਾਹਿਬ: ਬੀਤੇ ਦਿਨੀਂ ਤਖਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਹੋਈ ਬੇਅਦਬੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਅਫਸੋਸ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਰੰਭ ਕਰਵਾਏ ਗਏ, ਜਿਸ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅਖੰਡ ਪਾਠ ਸਾਹਿਬ 20 ਸਤੰਬਰ ਨੂੰ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 22 ਸਤੰਬਰ ਨੂੰ ਪਾਏ ਜਾਣਗੇ। ਮਾਮਲੇ ਦੀ ਜਾਂਚ ਲਈ SGPC ਵੱਲੋਂ ਇੱਕ ਕਮੇਟੀ ਨਿਯੁਕਤ ਕੀਤੀ ਗਈ ਹੈ। ਜੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ 25 ਸਤੰਬਰ ਨੂੰ ਆਪਣੀ ਰਿਪੋਰਟ ਸੌਂਪੇਗੀ।

ਪੁਲਿਸ ‘ਤੇ ਜਥੇਦਾਰ ਸਾਹਿਬ ਦੇ ਵੱਡੇ ਇਲਜ਼ਾਮ...


ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਪੰਜਾਬ ਸਰਕਾਰ (Government of Punjab) ਤੇ ਪੰਜਾਬ ਪੁਲਿਸ (Punjab Police) ‘ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਕੋਈ ਸਖ਼ਤ ਐਕਸ਼ਨ ਨਹੀਂ ਲੈ ਰਹੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਪੁਲਿਸ (Punjab Police) ‘ਤੇ ਗੁਰੂ ਘਰ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਬਚਾਉਣ ਦੇ ਵੀ ਇਲਜ਼ਾਮ ਲਗਾਏ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਸ ਮੁਲਜ਼ਮ ਦੇ ਦਿਮਾਗੀ ਹਾਲਾਤ ਠੀਕ ਨਾ ਹੋਣ ਦਾ ਬਹਾਨਾ ਮਾਰ ਕੇ ਉਸ ਨੂੰ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਤੋਂ ਬਚਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਿੱਖ ਧਰਮ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ ਦਿਮਾਗੀ ਹਾਲਤ ਠੀਕ ਨਾ ਹੋਣ ਕਰਕੇ ਕਈ ਵਾਰ ਬਚਾਇਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਅੱਜ ਸ਼ਰ੍ਹੇਆਮ ਘੁੰਮ ਰਹੇ ਹਨ।

ਇਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਬੇਅਦਬੀ ਲਈ ਡੇਰਾ ਸਿਰਸਾ (Dera Sirsa) ਜ਼ਿੰਮੇਵਾਰ ਹੈ। ਉਨ੍ਹਾਂ ਨੇ ਮੁਲਜ਼ਮ ਨੂੰ ਡੇਰਾ ਸਿਰਸਾ (Dera Sirsa) ਦਾ ਭਗਤ ਦੱਸਿਆ ਹੈ।

ਉਨ੍ਹਾਂ ਨੇ ਕਿਹਾ ਕਿ ਅਸੀਂ ਪੁਲਿਸ ਦੀ ਕਾਰਵਾਈ ਤੋਂ ਬਿਲਕੁਲ ਵੀ ਸੰਤੁਸ਼ਟ ਨਹੀਂ ਹਾਂ। ਉਨ੍ਹਾਂ ਕਿਹਾ ਕਿ ਪੁਲਿਸ ਮੁਲਜ਼ਮ ਨੂੰ ਬਚਾਉਣ ਲਈ ਮੁਲਜ਼ਮ ਨਸ਼ੇੜੀ ਅਤੇ ਦਿਮਾਗੀ ਹਾਲਤ ਠੀਕ ਨਾ ਹੋਣ ਦੀ ਗੱਲ ਕਹਿ ਰਹੀ ਹੈ।

ਇਹ ਵੀ ਪੜ੍ਹੋ:ਬੇਅਦਬੀ ਮਾਮਲਾ: ਇਨਸਾਫ ਨਾ ਮਿਲਣ 'ਤੇ ਨਿਹੰਗ ਸਿੰਘ ਫੌਜਾਂ ਟਾਵਰ ਚੜ੍ਹੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.