Amritpal Singh ਦੇ ਮਸਲੇ 'ਤੇ ਬੋਲੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਕਿਹਾ-ਅੰਮ੍ਰਿਤਪਾਲ ਸਿੰਘ ਤੋਂ ਹਟਾਈ ਜਾਵੇ NSA

author img

By

Published : Mar 23, 2023, 8:20 AM IST

Jathedar Singh Sahib Giani Raghbir Singh spoke on the issue of Amritpal Singh

ਪੰਜਾਬ ਵਿਚ ਬਣ ਰਹੇ ਮਾਹੌਲ ਨੂੰ ਲੈ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਬੰਦ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿਚ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਖ਼ਿਲਾਫ਼ ਲੱਗੀ ਐੱਨਐੱਸਏ ਦੀ ਧਾਰਾ ਹਟਾਈ ਜਾਵੇ।

Amritpal Singh ਦੇ ਮਸਲੇ 'ਤੇ ਬੋਲੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ; ਕਿਹਾ-ਅੰਮ੍ਰਿਤਪਾਲ ਸਿੰਘ ਤੋਂ ਹਟਾਈ ਜਾਵੇ NSA

ਰੂਪਨਗਰ : ਪਿਛਲੇ ਦਿਨਾਂ ਤੋਂ ਚੱਲ ਰਹੇ ਪੰਜਾਬ ਵਿਚ ਮਾਹੌਲ ਨੂੰ ਲੈ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਦਿੱਤਾ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਤੋਂ NSA ਧਾਰਾ ਹਟਾਈ ਜਾਵੇ ਅਤੇ ਪੰਜਾਬ ਦੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਪੁਲਿਸ ਜਲਦ ਰਿਹਾ ਕਰੇ। ਪੰਜਾਬ ਦੇ ਮੌਜੂਦਾ ਮਾਹੌਲ ਨੂੰ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਮਝਿਆ ਜਾ ਰਿਹਾ ਹੈ ਜਿਸ ਦੇ ਨਾਲ ਹਲਚਲ ਹੋਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਜਿਸ ਤਰ੍ਹਾਂ ਇਹ ਸਾਥੀਆਂ ਅਤੇ ਪਰਿਵਾਰ ਵਲੋਂ ਇਲਜ਼ਾਮ ਵੀ ਲਗਾਏ ਜਾ ਰਹੇ ਹਨ ਕਿ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਹੈ, ਪਰ ਉਥੇ ਹੀ ਦੂਜੇ ਪਾਸੇ ਪੁਲਿਸ ਵਲੋਂ ਉਸਨੂੰ ਭਗੌੜਾ ਕਰਾਰ ਕੀਤਾ ਹੋਇਆ ਹੈ।

ਸਰਕਾਰਾਂ ਕਰ ਰਹੀਆਂ ਮਾਹੌਲ ਖਰਾਬ : ਉਨ੍ਹਾਂ ਕਿਹਾ ਜਾਣ ਬੁੱਝ ਕੇ ਸਰਕਾਰਾਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਦੇ ਨਾਲ ਫੋਟੋ ਖਿਚਵਾਉਣ ਵਾਲੇ ਨੌਜਵਾਨਾਂ ਨੂੰ ਵੀ ਫੜਕੇ ਐੱਨਐੱਸਏ ਲਗਾ ਸੂਬੇ ਤੋਂ ਬਾਹਰਲੀਆਂ ਜੇਲ੍ਹਾਂ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਸਰਕਾਰਾਂ ਨੂੰ ਕਿਹਾ ਕਿ ਇਨ੍ਹਾਂ ਨੌਜਵਾਨਾਂ ਨਾਲ ਇਨਸਾਫ਼ ਕੀਤਾ ਜਾਵੇ ਅਤੇ ਤਰੁੰਤ ਐੱਨਐੱਸਏ ਹਟਾਇਆ ਜਾਵੇ ਅਤੇ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਵਾਪਿਸ ਲਿਆਂਦਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਾਹਰਲੇ ਸੂਬਿਆਂ ਵਿਚ ਨੌਜਵਾਨਾਂ ਜੇਲ੍ਹ ਕੱਟਣ ਦੀ ਬਜਾਏ ਆਪਣੇ ਸੂਬੇ ਵਿਚ ਹੀ ਉਨ੍ਹਾਂ ਨੂੰ ਲਿਆਂਦਾ ਜਾਵੇ ਤੇ ਜੇਕਰ ਕੋਈ ਬੇਕਸੂਰ ਪੁਲਿਸ ਨੇ ਨੌਜਵਾਨ ਫੜੇ ਹੋਏ ਹਨ। ਉਨ੍ਹਾਂ ਨੂੰ ਜਲਦ ਰਿਹਾਅ ਕੀਤਾ ਜਾਵੇ ਤਾਂ ਜੋ ਉਹ ਆਪਣੀ ਕਿਰਤ ਕਮਾਈ ਨਾਲ ਆਪਣੇ ਪਰਿਵਾਰ ਦਾ ਪਾਲਣ-ਪੌਸ਼ਣ ਕਰ ਸਕਣ।

ਇਹ ਵੀ ਪੜ੍ਹੋ : Amritpal Singhs wife Kirandeep Kaur : ਹੁਣ ਬੱਬਰ ਖਾਲਸਾ ਨਾਲ ਕਿਉਂ ਜੁੜ ਰਿਹਾ ਅੰਮ੍ਰਿਤਪਾਲ ਦੀ ਘਰਵਾਲੀ ਦਾ ਕੁਨੇਕਸ਼ਨ!, ਫੰਡਿੰਗ ਇਕੱਠਾ ਕਰਨ ਦੇ ਵੀ ਲੱਗ ਰਹੇ ਇਲਜ਼ਾਮ


ਅੰਮ੍ਰਿਤਪਾਲ ਦੀ ਪਤਨੀ ਤੋਂ ਵੀ ਪੁੱਛਗਿੱਛ : ਅੰਮ੍ਰਿਤਪਾਲ ਸਿੰਘ ਦੀ ਘਰਵਾਲੀ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਕਿਰਨਦੀਪ ਕੌਰ ਦੇ ਅਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਦੇ ਬੱਬਰ ਖਾਲਸਾ ਇੰਟਰਨੈਸ਼ਨਲ ਫੋਰਸ ਨਾਲ਼ ਸੰਬੰਧ ਹਨ। ਜਾਣਕਾਰੀ ਇਹ ਵੀ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਬ੍ਰਿਟੇਨ ਦੇ ਖਾਲੀਸਤਾਨ ਦੇ ਲਈ ਫੰਡਿੰਗ ਕਰ ਰਹੀ ਸੀ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲੱਗਾ ਹੈ ਕਿ ਵਿਆਹ ਤੋਂ ਬਾਅਦ ਕਿਰਨਦੀਪ ਕੌਰ ਪੰਜਾਬ ਵਿੱਚ ਸ਼ਿਫਟ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ 2020 ਵਿਚ ਕਿਰਨਦੀਪ ਕੌਰ ਬੱਬਰ ਖਾਲਸਾ ਦੇ ਲਈ ਫੰਡਿੰਗ ਕਰਦੀ ਸੀ। ਇਹ ਵੀ ਪਤਾ ਲੱਗਿਆ ਹੈ ਕਿ ਪੈਸੈ ਦੀ ਫੰਡਿੰਗ ਦੇ ਚੱਕਰ ਵਿੱਚ ਹੀ ਗ੍ਰਿਫ਼ਤਾਰੀ ਹੋਈ ਸੀ।

ਇਹ ਵੀ ਪੜ੍ਹੋ : A statue of Moosewala: ਖੇਡ ਸਟੇਡੀਅਮ ਵਿੱਚ ਲੱਗੇਗਾ ਸਿੱਧੂ ਮੂਸੇਵਾਲੇ ਦਾ ਬੁੱਤ, ਮੂਸੇਵਾਲਾ ਦੀ ਟੀਮ ਕਰੇਗੀ ਮਰਹੂਮ ਗਾਇਕ ਦਾ ਸੁਫ਼ਨਾ ਪੂਰਾ

ETV Bharat Logo

Copyright © 2024 Ushodaya Enterprises Pvt. Ltd., All Rights Reserved.