ਦੇਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦ ਗੱਜਣ ਸਿੰਘ ਦਾ 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਇਲਾਕੇ ’ਚ ਸੋਗ

author img

By

Published : Oct 12, 2021, 11:56 AM IST

Updated : Oct 12, 2021, 1:48 PM IST

ਪੁੰਛ ’ਚ ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਹੋਏ ਸ਼ਹੀਦ ਹੋਏ ਗੱਜਣ ਸਿੰਘ ਦਾ ਇਸੇ ਸਾਲ ਹੋਇਆ ਸੀ ਵਿਆਹ

ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਜਵਾਨ ਗੱਜਣ ਸਿੰਘ ਵੀ ਮੁਕਾਬਲਾ ਕਰਦੇ ਹੋਏ ਸ਼ਹੀਦ ਹੋ ਗਏ। ਜਿਵੇਂ ਹੀ ਇਹ ਖ਼ਬਰ ਉਨ੍ਹਾਂ ਦੇ ਪਿੰਡ ਵਿਖੇ ਪਹੁੰਚੀ ਤਾਂ ਪੂਰੇ ਪਿੰਡ ਵਿੱਚ ਸੋਗ ਛਾ ਗਿਆ।

ਰੂਪਨਗਰ: ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ (Indian Army) ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ। ਸ਼ਹੀਦਾਂ ‘ਚ ਜਵਾਨ ਤੇ ਇੱਕ ਇੱਕ ਜੂਨੀਅਰ ਕਮਿਸ਼ਨਡ ਅਫਸਰ ਸ਼ਾਮਲ ਹਨ। ਸ਼ਹੀਦ ਹੋਏ ਜਵਾਨਾਂ ਵਿੱਚ 3 ਜਵਾਨ ਪੰਜਾਬ ਦੇ ਹਨ। ਇਨ੍ਹਾਂ ਸ਼ਹੀਦਾਂ ’ਚ ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਪਿੰਡ ਪੱਚਰੰਡਾ ਦਾ ਰਹਿਣ ਵਾਲਾ ਜਵਾਨ ਗੱਜਣ ਸਿੰਘ ਵੀ ਸ਼ਾਮਲ ਹਨ।

ਪਿੰਡ ’ਚ ਛਾਇਆ ਮਾਤਮ

ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਜਵਾਨ ਗੱਜਣ ਸਿੰਘ ਵੀ ਮੁਕਾਬਲਾ ਕਰਦੇ ਹੋਏ ਸ਼ਹੀਦ ਹੋ ਗਏ। ਜਿਵੇਂ ਹੀ ਇਹ ਖ਼ਬਰ ਉਨ੍ਹਾਂ ਦੇ ਪਿੰਡ ਵਿਖੇ ਪਹੁੰਚੀ ਤਾਂ ਪੂਰਾ ਪਿੰਡ ਸੋਗ ਛਾ ਗਿਆ। ਜਿੱਥੇ ਪੂਰਾ ਇਲਾਕਾ ਸ਼ਹੀਦ ਦੀ ਸ਼ਹਾਦਤ ’ਤੇ ਮਾਣ ਮਹਿਸੂਸ ਕਰ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਮਾਹੌਲ ਕਾਫੀ ਗਮਗੀਨ ਹੋਇਆ ਪਿਆ ਹੈ। ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੂਰਾ ਹਾਲ ਹੋਇਆ ਪਿਆ ਹੈ।

  • " class="align-text-top noRightClick twitterSection" data="">

ਇਸੇ ਸਾਲ ਹੋਇਆ ਸੀ ਸ਼ਹੀਦ ਗੱਜਣ ਸਿੰਘ ਦਾ ਵਿਆਹ

ਸ਼ਹੀਦ ਦੇ ਪਰਿਵਾਰ ਨੇ ਗੱਜਣ ਸਿੰਘ ਦੇ ਸੁਭਾਅ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਬੇਹੱਦ ਮਿਲਣਸਾਰ ਸੀ। ਹਰ ਕਿਸੇ ਨਾਲ ਹੱਸ ਕੇ ਗੱਲ ਕਰਦਾ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸੇ ਸਾਲ ਫਰਵਰੀ ਮਹੀਨੇ ਵਿਚ ਉਸਦਾ ਵਿਆਹ ਹੋਇਆ ਸੀ ਤੇ ਉਨ੍ਹਾਂ ਨੇ ਕਦੇ ਨਹੀਂ ਸੋਚਿਆ ਸੀ ਕਿ ਉਨ੍ਹਾਂ ਦੇ ਉੱਪਰ ਦੁੱਖਾਂ ਦਾ ਪਹਾੜ ਟੁੱਟ ਜਾਵੇਗਾ।

'ਸ਼ਹੀਦ ਦੀ ਸ਼ਹਾਦਤ ਨੂੰ ਸਲਾਮ'

ਉੱਧਰ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪਹੁੰਚੇ ਪਿੰਡ ਵਾਸੀਆਂ ਨੇ ਸ਼ਹੀਦ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਗੱਜਣ ਸਿੰਘ ਦੇ ਸ਼ਹੀਦ ਹੋਣ ’ਤੇ ਪੂਰੇ ਇਲਾਕੇ ਨੂੰ ਜਿੱਥੇ ਮਾਣ ਹੈ। ਉੱਥੇ ਹੀ ਪੂਰੇ ਇਲਾਕੇ ਵਿਚ ਮਾਹੌਲ ਗ਼ਮਗੀਨ ਹੈ ਕਿਉਂਕਿ ਇਲਾਕੇ ਦਾ ਸੂਰਬੀਰ ਨੌਜਵਾਨ ਯੋਧਾ ਅੱਜ ਉਨ੍ਹਾਂ ਦੇ ਵਿਚ ਨਹੀਂ ਹੈ।

ਸ਼ਹੀਦਾਂ ਵਿੱਚ 3 ਜਵਾਨ ਪੰਜਾਬ ਦੇ ਸ਼ਾਮਲ

ਸੋਮਵਾਰ ਨੂੰ ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਜ਼ਿਲੇ (Poonch sector) 'ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਹੋਈ ਗੋਲੀਬਾਰੀ 'ਚ ਇੱਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਸਮੇਤ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਹਨ। ਜਿਨ੍ਹਾਂ ਵਿੱਚ ਨਾਇਬ ਕਪੂਰਥਲਾ ਪੰਜਾਬ ਦੇ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ, ਵਾਸੀ ਸਿਰਹਾ, ਗੁਰਦਾਸਪੁਰ, ਸਿਪਾਹੀ ਗੱਜਣ ਸਿੰਘ ਝੱਜ ਰੋਪੜ ਦੇ ਰਹਿਣ ਵਾਲੇ ਸਨ। ਇਸ ਤੋਂ ਇਲਾਵਾ ਸ਼ਹੀਦ ਸਿਪਾਹੀ ਸਾਰਜ ਸਿੰਘ ਸ਼ਾਹਜਹਾਂਪੁਰ, ਉੱਤਰ ਪ੍ਰਦੇਸ਼ ਅਤੇ ਸਿਪਾਹੀ ਵੈਸਾਖ ਐਚ, ਕੁਦਵੱਟਮ, ਕੇਰਲਾ ਦੇ ਵਾਸੀ ਸਨ।

ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਲਈ 50-50 ਲੱਖ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ (Punjab Chief Minister) ਚਰਨਜੀਤ ਸਿੰਘ ਚੰਨੀ (Charanjit Singh Channi ) ਨੇ ਸੋਮਵਾਰ ਨੂੰ ਐਕਸ ਗ੍ਰੇਸ਼ੀਆ ਗ੍ਰਾਂਟ (X Gracia Grant RS ) ਦਾ ਐਲਾਨ ਕੀਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ 50 ਲੱਖ ਦੀ ਮਾਲੀ ਮਦਦ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਯੂਨਿਟ 4 ਮੇਚ ਇਨਫੈਂਟਰੀ (1 ਸਿੱਖ) ਦੇ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਿੱਛੇ ਉਨ੍ਹਾਂ ਦੀ ਪਤਨੀ ਸਰਦਾਰਨੀ ਰਾਜ ਕੌਰ ਅਤੇ ਧੀ ਸਮਰਜੀਤ ਕੌਰ ਹਨ।

ਇਹ ਵੀ ਪੜੋ: 39 ਦਿਨਾਂ ਦੇ ਪੁੱਤਰ ਨੂੰ ਛੱਡ ਦੇਸ਼ ਲਈ ਜਾਨ ਵਾਰ ਗਿਆ ਜਵਾਨ ਮਨਦੀਪ ਸਿੰਘ, ਰੱਖਦਾ ਸੀ ਇਹ ਸ਼ੌਂਕ

Last Updated :Oct 12, 2021, 1:48 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.