ਬੇਅਦਬੀ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ

author img

By

Published : Sep 17, 2021, 8:35 PM IST

ਬੇਅਦਬੀ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ (Raghubir Singh) ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਬੇਅਦਬੀ ਕਰਨ ਵਾਲਿਆਂ ਖਿਲਾਫ਼ (Against) ਸਖਤ ਤੋਂ ਸਖਤ ਸਜ਼ਾ ਦੀ ਮੰਗ ਕੀਤੀ।

ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ (Raghubir Singh) ਵੱਲੋਂ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਉਪਰੰਤ ਇਕ ਪੱਤਰਕਾਰਾ ਨਾਲ ਗੱਲਬਾਤ ਕੀਤੀ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਇਸ ਮਾਮਲੇ ਦੇ ਵਿਚ ਪੁਲਿਸ ਵੱਲੋਂ ਕੋਈ ਹੱਥ ਪੱਲਾ ਨਾ ਫੜਾਏ ਜਾਣ ਦੇ ਸੰਬੰਧ ਵਿਚ ਬੋਲਦਿਆਂ ਕਿਹਾ ਕਿ ਜਿਹੜੀ ਪੰਜ ਮੈਂਬਰੀ ਕਮੇਟੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਪੁਲਿਸ ਇਨਵੈਸਟੀਗੇਸ਼ਨ ਦੇ ਦੌਰਾਨ ਹਿੱਸਾ ਲੈ ਰਹੀ ਸੀ।

ਹੁਣ ਉਸ ਪੰਜ ਮੈਂਬਰੀ ਕਮੇਟੀ ਨੂੰ ਇਸ ਇਨਵੈਸਟੀਗੇਸ਼ਨ ਦੇ ਵਿੱਚੋਂ ਉਹ ਬਾਹਰ ਕੱਢ ਰਹੇ ਹਨ ਕਿਉਂਕਿ ਪੰਜਾਬ ਪੁਲਿਸ ਦੇ ਵੱਲੋਂ ਇਸ ਬੇਅਦਬੀ ਦੀ ਘਟਨਾ ਦੇ ਵਿੱਚ ਅਜੇ ਤੱਕ ਕੋਈ ਵੀ ਸਾਰਥਕ ਨਤੀਜਾ ਨਹੀਂ ਕੱਢਿਆ ਗਿਆ ਅਤੇ ਟਾਲ ਮਟੋਲ ਵਾਲੀ ਸਥਿਤੀ ਲਗਾਤਾਰ ਬਰਕਰਾਰ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਗਤ ਦੇ ਮਨ ਵਿੱਚ ਇਸ ਘਟਨਾ ਨੂੰ ਲੈ ਕੇ ਰੋਸ ਹੈ।ਜਿਸ ਕਰਕੇ ਸੰਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਬੈਠੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚੱਲ ਰਹੇ ਨਿਰੰਤਰ ਗੁਰਬਾਣੀ ਦੇ ਪ੍ਰਵਾਹ ਨੂੰ ਸੁਣੇ ਅਤੇ ਨਾਮ ਜਾਪੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨਿਕ ਅਧਿਕਾਰੀਆਂ (Administrative officer) ਦੇ ਖਿਲਾਫ਼ ਧਰਨੇ ਲਗਾਏ ਜਾਣ ਤਾਂ ਜੋ ਪ੍ਰਸ਼ਾਸਨ ਇਸ ਘਟਨਾ ਵਿਚ ਸ਼ਾਮਲ ਵਿਅਕਤੀਆਂ ਦੇ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰੇ।

ਬੇਅਦਬੀ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵੱਲੋਂ ਧਾਰਾ 295 ਏ ਦੇ ਵਿੱਚ ਬਦਲਾਅ ਸਬੰਧੀ ਦਿੱਤੇ ਬਿਆਨ ਦੀ ਜਿੱਥੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਵੱਲੋਂ ਸ਼ਲਾਘਾ ਕੀਤੀ ਗਈ। ਉੱਥੇ ਉਨ੍ਹਾਂ ਕਿਹਾ ਕਿ ਬੇਅਦਬੀ ਦੇ ਵਿੱਚ ਸ਼ਾਮਿਲ ਮੁਲਜ਼ਮਾਂ ਨੂੰ ਸਜ਼ਾਏ ਮੌਤ ਮਿਲਣੀ ਚਾਹੀਦੀ ਹੈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਵਿੱਚ ਮੁਲਜ਼ਮ ਪਰਮਜੀਤ ਸਿੰਘ ਦੇ ਪਿੰਡ ਵਾਸੀਆਂ ਵੱਲੋਂ ਸਮਾਜਿਕ ਬਾਈਕਾਟ ਕੀਤੇ ਜਾਣ ਅਤੇ ਬਾਰ ਐਸੋਸੀਏਸ਼ਨ ਰੋਪੜ ਦੇ ਵਕੀਲਾਂ ਵੱਲੋਂ ਇਸ ਘਟਨਾ ਦੇ ਮੁੱਖ ਮੁਲਜ਼ਮ ਦਾ ਕੇਸ ਲੜੇ ਜਾਣ ਤੋਂ ਮਨਾਹੀ ਕਰਨ ਦੀ ਸਿੰਘ ਸਾਹਿਬ ਗਿਆਨੀ ਸ਼ਲਾਘਾ ਕੀਤੀ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਘਟਨਾ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਕੀਤੀ ਗਈ ਹੈ ਅਤੇ ਹੁਣ ਘਟਨਾ ਦੇ ਉਪਰੰਤ ਮੁਲਜ਼ਮ ਦੇ ਪਰਿਵਾਰਕ ਮੈਂਬਰ ਅਤੇ ਡੇਰੇ ਵੱਲੋਂ ਇਸ ਘਟਨਾ ਦੇ ਨਾਲੋਂ ਆਪਣਾ ਨਾਤਾ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਸਿੱਧੇ ਤੌਰ ਤੇ ਕਿਹਾ ਕਿ ਇਸ ਸਮੁੱਚੀ ਘਟਨਾ ਦੇ ਲਈ ਡੇਰਾ ਸਰਸਾ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ

ਰਘੁਬੀਰ ਸਿੰਘ ਨੇ ਕਿਹਾ ਕਿ ਬੇਅਦਬੀ ਦੀਆਂ ਵਾਰ ਵਾਰ ਹੋ ਰਹੀਆਂ ਘਟਨਾਵਾਂ ਦੇ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਅਤੇ ਪਾਗਲ ਕਹਿ ਕੇ ਵਾਰ ਵਾਰ ਛੱਡਿਆ ਜਾ ਰਿਹਾ ਹੈ। ਜੋ ਕਿ ਬੇਹੱਦ ਸ਼ਰਮਸਾਰ ਹੈ। ਉਨ੍ਹਾਂ ਸਰਕਾਰ ਨੂੰ ਇਨ੍ਹਾਂ ਉੱਤੇ ਸ਼ਿਕੰਜਾ ਕੱਸਦਿਆਂ ਅਜਿਹੇ ਲੋਕਾਂ ਨੂੰ ਮੌਤ ਦੀ ਸਜ਼ਾ ਦੇਣ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਅਸਤੀਫਾ ਦੇਣ ਦੇ ਨਾਲ ਇਸ ਘਟਨਾ ਦਾ ਹੱਲ ਹੁੰਦਾ ਹੈ ਤਾਂ ਉਹ ਅਸਤੀਫਾ ਦੇਣ ਦੇ ਲਈ ਪੰਜ ਮਿੰਟ ਵੀ ਨਹੀਂ ਲਗਾਉਣਗੇ ਪ੍ਰੰਤੂ ਉਹਨਾਂ ਕਿਹਾ ਕਿ ਲੋੜ ਇਸ ਗੱਲ ਦੀ ਹੈ ਕਿ ਇਨ੍ਹਾਂ ਘਟਨਾਵਾਂ ਦੇ ਪਿੱਛੇ ਜ਼ਿੰਮੇਵਾਰ ਏਜੰਸੀਆਂ ਅਤੇ ਵਿਅਕਤੀਆਂ ਨੂੰ ਫੜ ਕੇ ਇਸ ਘਟਨਾ ਦਾ ਪਰਦਾਫਾਸ਼ ਕੀਤਾ ਜਾਵੇ।

ਇਹ ਵੀ ਪੜੋ:ਰਿਟਰੀਟ ਸੈਰੇਮਨੀ ਦੇਖਣ ਲਈ ਸੈਲਾਨੀਆਂ ਨੂੰ ਕਰਨਾ ਹੋਵੇਗਾ ਹੋਰ ਇੰਤਜ਼ਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.