ETV Bharat / state

ਐਨਐੱਸਐੱਸ ਦਾ ਗੋਲਡਨ ਜੁਬਲੀ ਸਮਾਗਮ ਮਨਾਇਆ ਗਿਆ

author img

By

Published : Sep 25, 2019, 1:33 PM IST

ਸਰਕਾਰੀ ਕਾਲਜ ਰੂਪਨਗਰ ਵਿੱਖੇ ਐਨਐੱਸਐੱਸ ਦਾ ਗੋਲਡਨ ਜੁਬਲੀ ਸਮਾਗਮ ਮਨਾਇਆ ਗਿਆ। ਵਿਦਿਾਰਥੀਆਂ ਨੂੰ ਕੌਮਾ ਸੇਵਾ ਯੋਜਨਾ ਨਾਲ ਜੁੜ ਸਮਾਜ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਆ।

ਗੋਲਡਨ ਜੁਬਲੀ ਸਮਾਗਮ ਮਨਾਇਆ ਗਿਆ

ਰੂਪਨਗਰ: ਕੌਮੀ ਸੇਵਾ ਯੋਜਨਾ ਦੇ 50 ਸਾਲ ਪੂਰੇ ਹੋਣ 'ਤੇ ਸਰਕਾਰੀ ਕਾਲਜ ਰੂਪਨਗਰ ਵਿੱਖੇ ਐਨਐੱਸਐੱਸ ਦਾ ਗੋਲਡਨ ਜੁਬਲੀ ਸਮਾਗਮ ਮਨਾਇਆ ਗਿਆ। ਸਮਾਗਮ 'ਚ ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਅਤੇ ਵਿਦਿਆਰਤੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਗੋਲਡਨ ਜੁਬਲੀ ਸਮਾਗਮ ਮਨਾਇਆ ਗਿਆ

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੰਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਕੌਮੀ ਸੇਵਾ ਯੋਜਨਾ ਨਾਲ ਜੁੜ ਸਮਾਜ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਕਾਲਜ ਦੇ ਪ੍ਰੋਫੈਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕੌਮੀ ਸੇਵਾ ਯੋਜਨਾ ਦਾ ਉਦੇਸ਼ ਅੱਜ ਦੇ ਨੌਜਵਾਨਾਂ ਨੂੰ ਸਮਾਜਿਕ ਕੰਮਾਂ ਦੇ ਨਾਲ ਜੋੜਨਾ ਹੈ ਤਾਂ ਜੋ ਉਹ ਲੋਕ ਭਲਾਈ ਦੇ ਕੰਮਾਂ 'ਚ ਆਪਣਾ ਯੋਗਦਾਨ ਪਾ ਸਕਣ, ਜਿਸ ਨਾਲ ਨੌਜਵਾਨਾਂ ਦੇ ਮਨਾਂ 'ਚ ਸਮਾਜ ਅਤੇ ਦੇਸ਼ ਪ੍ਰਤੀ ਆਪਸੀ ਭਾਈਚਾਰਕ ਸਾਂਝ ਵਧ ਸਕੇ।

ਇਹ ਵੀ ਪੜ੍ਹੋ- ਵਿਦਿਆਰਥੀਆਂ ਤੱਕ ਸੀਮਤ ਰਹਿ ਗਈ ਹੈ ਕੌਮੀ ਸੇਵਾ ਯੋਜਨਾ- ਰਮਨ ਮਿੱਤਲ

ਜ਼ਿਕਰਯੋਗ ਹੈ ਸਰਕਾਰ ਦੀ ਇਹ ਐਨਐੱਸਐੱਸ ਸਕੀਨ ਹੁਣ ਤਕ ਕਾਲਜਾਂ ਅਤੇ ਯੁਨੀਵਰਸਿਟੀਆਂ ਦੇ ਕੈਂਪਸ ਤੋਂ ਬਾਹਰ ਨਹੀਂ ਨਿਕਲ ਸਕੀ, ਲੋੜ ਹੈ ਇਸ ਯੋਜਨਾ ਬਾਰੇ ਨੌਜਵਾਨਾਂ ਦੇ ਨਾਲ ਨਾਲ ਹਰ ਵਰਗ ਦੇ ਲੋਕਾਂ ਨੂੰ ਇਸ ਨਾਲ ਜੋੜਨ ਦੀ ਤਾਂ ਜੋ ਸਮਾਜ ਅਤੇ ਦੇਸ਼ ਦੀ ਭਲਾਈ ਲਈ ਕੰਮ ਕੀਤਾ ਜਾ ਸਕੇ।

Intro:edited pkg...
ਐਨਐਸਐਸ ਦਾ ਗੋਲਡਨ ਜੁਬਲੀ ਸਮਾਗਮ ਰੂਪਨਗਰ ਦੇ ਸਰਕਾਰੀ ਕਾਲਜ ਦੇ ਵਿੱਚ ਮਨਾਇਆ ਗਿਆ ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਦੇ ਨਾਲ ਨਾਲ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਹੋਰ ਕਈ ਨਾਟਕ ਵੀ ਪੇਸ਼ ਕੀਤੇ ਗਏ


Body:ਐਨਐਸਐਸ ਦੇ ਪੰਜਾਹ ਸਾਲਾ ਦਿਵਸ ਨੂੰ ਸਮਰਪਿਤ ਰੂਪਨਗਰ ਦੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਕਾਲਜ ਦੇ ਵਿੱਚ ਇਹ ਦਿਨ ਮਨਾਇਆ ਗਿਆ ਜਿਸ ਵਿੱਚ ਸਮੂਹ ਕਾਲਜ ਦਾ ਸਟਾਫ਼ ਪ੍ਰਿੰਸੀਪਲ ਪ੍ਰੋਫੈਸਰ ਅਤੇ ਵਿਦਿਆਰਥੀ ਸ਼ਾਮਿਲ ਹੋਏ
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੰਤ ਸੁਰਿੰਦਰਪਾਲ ਸਿੰਘ ਨੇ ਸਾਰੇ ਕਾਲਜ ਵਿਦਿਆਰਥੀਆਂ ਨੂੰ ਕੌਮੀ ਸੇਵਾ ਯੋਜਨਾ ਦੇ ਨਾਲ ਜੁੜ ਸਮਾਜ ਭਲਾਈ ਦੇ ਕੰਮ ਕਰਨ ਵਾਸਤੇ ਪ੍ਰੇਰਿਤ ਕੀਤਾ
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਕਾਲਜ ਦੇ ਪ੍ਰੋਫੈਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਐਨਐਸਐਸ ਦੇ ਪੰਜਾਹ ਸਾਲਾ ਦਿਵਸ ਨੂੰ ਸਮਰਪਿਤ ਇਸ ਦਿਨ ਤੇ ਸਰਕਾਰੀ ਕਾਲਜ ਦੇ ਵਿੱਚ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਨਾਟਕ ਪੇਸ਼ ਕੀਤੇ ਗਏ
ਉਨ੍ਹਾਂ ਦੱਸਿਆ ਕਿ ਕੌਮੀ ਸੇਵਾ ਯੋਜਨਾ ਦਾ ਮਕਸਦ ਅੱਜ ਦੇ ਨੌਜਵਾਨਾਂ ਨੂੰ ਸਮਾਜਿਕ ਕੰਮਾਂ ਦੇ ਨਾਲ ਜੋੜਨਾ ਹੈ ਅਤੇ ਲੋਕ ਭਲਾਈ ਦੇ ਕੰਮਾਂ ਦੇ ਵਿੱਚ ਉਨ੍ਹਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨਾ ਹੈ ਤਾਂ ਜੋ ਅੱਜ ਦਾ ਨੌਜਵਾਨ ਆਪਣੇ ਦੇਸ਼ ਅਤੇ ਸਮਾਜ ਦੇ ਵਧੀਆ ਕੰਮਾਂ ਦੇ ਵਿੱਚ ਆਪਣਾ ਯੋਗਦਾਨ ਪਾ ਸਕੇ ਜਿਸ ਨਾਲ ਨੌਜਵਾਨਾਂ ਦੇ ਮਨਾਂ ਦੇ ਵਿੱਚ ਸਮਾਜ ਅਤੇ ਦੇਸ਼ ਪ੍ਰਤੀ ਆਪਸੀ ਭਾਈਚਾਰਕ ਸਾਂਝ ਵਧ ਸਕੇ
ਬਾਈਟ ਜਤਿੰਦਰ ਗਿੱਲ ਪ੍ਰੋਫੈਸਰ ਸਰਕਾਰੀ ਕਾਲਜ ਰੂਪਨਗਰ


Conclusion:ਸਰਕਾਰੀ ਕਾਲਜ ਰੂਪਨਗਰ ਦੇ ਵਿੱਚ ਐਨਐਸਐਸ ਦਿਵਸ ਦੇ ਪੰਜਾਹ ਸਾਲ ਪੂਰੇ ਹੋਣ ਤੇ ਮਨਾਇਆ ਗਿਆ ਇਹ ਸਮਾਗਮ ਅਮਿੱਟ ਯਾਦ ਛੱਡ ਗਿਆ ਸਾਡੇ ਨੌਜਵਾਨਾਂ ਨੂੰ ਅਜਿਹੀਆਂ ਸੰਸਥਾਵਾਂ ਦੇ ਨਾਲ ਜੁੜ ਕੇ ਸਮਾਜ ਭਲਾਈ ਦੇ ਕੰਮਾਂ ਦੇ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਲੋੜ ਹੈ
ETV Bharat Logo

Copyright © 2024 Ushodaya Enterprises Pvt. Ltd., All Rights Reserved.