Jaggu Bhagwanpuria Gang: ਜੱਗੂ ਭਗਵਾਨਪੁਰੀਆ ਗਿਰੋਹ ਦਾ ਇਕ ਮੈਂਬਰ ਗ੍ਰਿਫਤਾਰ, ਹਥਿਆਰ ਸਣੇ ਕਾਰਤੂਸ ਬਰਾਮਦ

author img

By

Published : Mar 31, 2023, 12:56 PM IST

Updated : Mar 31, 2023, 1:32 PM IST

Jaggu Bhagwanpuria Gang

ਰੂਪਨਗਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਉਸ ਕੋਲੋਂ 5 ਪਿਸਤੌਲਾਂ ਅਤੇ ਕਾਰਤੂਸ ਬਰਾਮਦ ਹੋਏ ਹਨ। ਬਟਾਲਾ ਪੁਲਿਸ ਨੂੰ 1 ਨਵੰਬਰ, 2022 ਨੂੰ ਹੋਈ ਗੋਲੀਬਾਰੀ 'ਚ ਇਹ ਮੁਲਜ਼ਮ ਲੋੜੀਂਦਾ ਹੈ।

Jaggu Bhagwanpuria Gang: ਜੱਗੂ ਭਗਵਾਨਪੁਰੀਆ ਗਿਰੋਹ ਦਾ ਇਕ ਮੈਂਬਰ ਗ੍ਰਿਫਤਾਰ, ਹਥਿਆਰ ਸਣੇ ਕਾਰਤੂਸ ਬਰਾਮਦ

ਰੂਪਨਗਰ: ਰੂਪਨਗਰ ਪੁਲਿਸ ਨੇ ਰੂਪਨਗਰ ਦੇ ਕੁਰਾਲੀ ਰੋਡ 'ਤੇ ਮੁਗਲਮਾਜਰੀ ਟੀਪੁਆਇੰਟ ਤੋਂ ਜੱਗੂ ਭਗਵਾਨਪੁਰੀਆ ਗਿਰੋਹ ਦੇ ਇੱਕ ਮੈਂਬਰ ਨੂੰ ਪੰਜ ਪਿਸਤੌਲਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਟਾਲਾ ਪੁਲਿਸ ਕਥਿਤ ਇਰਾਦਾ ਕਤਲ ਦੇ ਕੇਸ ਵਿੱਚ ਲੋੜੀਂਦਾ ਹੈ। ਰੂਪਨਗਰ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਆਪਣੇ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ।

ਮੁਲਜ਼ਮ ਬਟਾਲਾ ਦਾ ਰਹਿਣ ਵਾਲਾ: ਰੂਪਨਗਰ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਦਾ ਗਿਰੋਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤਾ ਗਿਆ ਮੁਲਜ਼ਮ ਮਲਕੀਤ ਸਿੰਘ ਉਰਫ਼ ਬਿੱਲਾ ਪੁੱਤਰ ਵੱਸਣ ਸਿੰਘ ਮੂਲ ਰੂਪ ਵਿੱਚ ਪਿੰਡ ਝੰਡਿਆਵਾਲਾ ਕਾਨੂੰਵਾਲ ਰੋਡ, ਜ਼ਿਲ੍ਹਾ ਬਟਾਲਾ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਹੁਣ ਮੁਲਜ਼ਮ ਜ਼ਿਲ੍ਹਾ ਮੁਹਾਲੀ ਦੇ ਖਰੜ ਵਿੱਚ ਸਥਿਤ ਹਰਕਿਸ਼ਨ ਕਲੋਨੀ ਵਿਖੇ ਰਹਿ ਰਿਹਾ ਸੀ।

ਇਹ ਵੀ ਪੜ੍ਹੋ: Amritpal Singh Live Updates: ਅੰਮ੍ਰਿਤਪਾਲ ਦੀ ਭਾਲ ਜਾਰੀ, 300 ਤੋਂ ਵੱਧ ਡੇਰਿਆਂ 'ਚ ਸਰਚ ਆਪਰੇਸ਼ਨ

ਬਟਾਲਾ ਵਿੱਚ ਬਦਮਾਸ਼ਾਂ ਨੇ ਕੀਤੀ ਸੀ ਗੋਲੀਬਾਰੀ : ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਬਟਾਲਾ ਵਿੱਚ 1 ਨਵੰਬਰ, 2022 ਨੂੰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਜਿਨ੍ਹਾਂ ਸੱਤ ਵਿਅਕਤੀਆਂ ਦੀ ਪਛਾਣ ਹੋਈ ਸੀ, ਉਨ੍ਹਾਂ ਵਿੱਚੋਂ ਇੱਕ ਮਲਕੀਤ ਸਿੰਘ ਬਿੱਲਾ ਹੈ, ਜੋ ਉਸ ਘਟਨਾ ਵਿੱਚ ਗੋਲੀ ਮਾਰ ਕੇ ਫਰਾਰ ਹੋ ਗਿਆ ਸੀ। ਉਦੋਂ ਤੋਂ ਉਹ ਖਰੜ ਇਲਾਕੇ ਵਿੱਚ ਰਹਿ ਰਿਹਾ ਸੀ। ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਟੈਕਨੀਕਲ ਇੰਟੈਲੀਜੈਂਸ 'ਚ ਮੁਲਜ਼ਮ ਦੀ ਪਛਾਣ ਕੀਤੀ ਗਈ ਸੀ ਜਿਸ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ।

ਮੁਲਜ਼ਮ ਉੱਤੇ ਵੱਖ-ਵੱਖ ਧਾਰਾਵਾਂ ਤਹਿਤ ਪੰਜ ਮਾਮਲੇ ਦਰਜ: ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪੰਜ ਪਿਸਤੌਲ ਅਤੇ 20 ਕਾਰਤੂਸ ਬਰਾਮਦ ਹੋਏ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚੋਂ 32 ਬੋਰ ਦੇ ਤਿੰਨ ਪਿਸਤੌਲ ਅਤੇ 20 ਕਾਰਤੂਸ ਅਤੇ 315 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਗਏ ਹਨ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਬਿੱਲਾ ਖ਼ਿਲਾਫ਼ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਪੰਜ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਵਿੱਚ ਇਰਾਦਾ ਏ ਕਤਲ, ਕੁੱਟਮਾਰ, ਆਰਮਜ਼ ਐਕਟ ਆਦਿ ਦੇ ਕੇਸ ਦਰਜ ਹਨ।

ਇਹ ਵੀ ਪੜ੍ਹੋ: ਪਾਰਟੀ ਦੌਰਾਨ ਨੌਜਵਾਨਾਂ ਨੂੰ ਹਵਾਈ ਫਾਇਰ ਕਰਨਾ ਪਿਆ ਮਹਿੰਗਾ, ਪੁਲਿਸ ਨੇ ਦੋਹਾਂ ਨੂੰ ਕੀਤਾ ਗ੍ਰਿਫਤਾਰ

etv play button
Last Updated :Mar 31, 2023, 1:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.