ETV Bharat / state

ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਰੋਧੀ ਪਾਰਟੀਆਂ 'ਤੇ ਸਾਧੇ ਨਿਸ਼ਾਨੇ

author img

By

Published : Mar 6, 2022, 2:45 PM IST

ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਰੋਧੀ ਪਾਰਟੀਆਂ 'ਤੇ ਸਾਧੇ ਨਿਸ਼ਾਨੇ
ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਰੋਧੀ ਪਾਰਟੀਆਂ 'ਤੇ ਸਾਧੇ ਨਿਸ਼ਾਨੇ

ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ।

ਰੂਪਨਗਰ : ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਜਿੱਥੇ ਉਨ੍ਹਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਨਾਲ ਸਬੰਧਤ ਵੱਖ ਵੱਖ ਮੁੱਦਿਆਂ ਤੇ ਆਪਣੀ ਰਾਇ ਰੱਖੀ।

ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ ਦੇ ਵਿੱਚ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬ ਦੇ ਵਿੱਚ ਸਰਕਾਰ ਬਣਾਏਗਾ। ਉਨ੍ਹਾਂ ਭਾਜਪਾ ਦੇ ਪ੍ਰਧਾਨ ਜੇ ਪੀ ਨੱਡਾ ਦੇ 'ਤੇ ਬੀਜੇਪੀ ਵੱਲੋਂ ਪੰਜਾਬ ਦੇ ਵਿੱਚ ਵਧੀਆ ਪ੍ਰਫਾਰਮੇਂਸ ਕੀਤੇ ਜਾਣ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹਰ ਪਾਰਟੀ ਚੋਣਾਂ ਤੋਂ ਬਾਅਦ ਜ਼ਰੂਰ ਦਾਅਵਾ ਕਰਦੀ ਹੈ ਪ੍ਰੰਤੂ 10 ਮਾਰਚ ਨੂੰ ਸਾਰੀਆਂ ਚੀਜ਼ਾਂ ਸਾਫ਼ ਹੋ ਜਾਣਗੀਆਂ ਕਿ ਕੌਣ ਕਿੰਨੇ ਪਾਣੀ ਦੇ ਵਿੱਚ ਹੈ।

ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਰੋਧੀ ਪਾਰਟੀਆਂ 'ਤੇ ਸਾਧੇ ਨਿਸ਼ਾਨੇ

ਕੇਂਦਰ ਸਰਕਾਰ ਦੇ ਵੱਲੋਂ ਸੰਘੀ ਢਾਂਚੇ ਦੇ ਖ਼ਿਲਾਫ਼ ਰਾਜਾਂ ਦੇ ਨਾਲ ਕੀਤੇ ਜਾ ਰਹੇ ਵਿਤਕਰੇ ਤੇ ਬੋਲਦਿਆਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਹਿਲਾਂ ਬੀਬੀਐਮਬੀ ਦੇ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨਾ ਫਿਰ ਡੈਮਾਂ ਦੀ ਸੁਰੱਖਿਆ ਸੀਆਈਐਸਐਫ ਨੂੰ ਦੇਣਾ 'ਤੇ ਹੁਣ ਸਿਟਕੋ ਦਾ ਐਮ ਡੀ ਪੰਜਾਬ ਤੋਂ ਬਾਹਰੀ ਵਿਅਕਤੀ ਬਣਨਾ।

ਇਹ ਸਾਫ ਤੌਰ ਤੇ ਸੰਕੇਤ ਕਰਦਾ ਹੈ ਕਿ ਕੇਂਦਰ ਹਰ ਚੀਜ਼ ਤੇ ਏਕਾ ਅਧਿਕਾਰ ਕਰਕੇ ਰਾਜਾਂ ਦੇ ਅਧਿਕਾਰਾਂ ਦੇ ਖ਼ਾਤਮੇ ਦੇ ਵੱਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਰਾਜਾਂ ਨੂੰ ਵੱਧ ਅਧਿਕਾਰ ਦੇਣ ਦਾ ਹਮਾਇਤੀ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਵੀ 'ਤੇ ਹੁਣ ਵੀ ਇਹ ਲੜਾਈ ਹਮੇਸ਼ਾਂ ਦੀ ਤਰ੍ਹਾਂ ਲੜੀ ਜਾਵੇਗੀl ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਬੀਬੀਐਮਬੀ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਵੀ ਘੇਰਿਆ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਇਸ ਮੁੱਦੇ ਤੇ ਚੁੱਪ ਰਹੀ ਜਦੋਂ ਕਿ ਕਾਂਗਰਸ ਸਰਕਾਰ ਨੂੰ ਚਾਹੀਦਾ ਸੀ ਕਿ ਜਦੋਂ ਪੰਜਾਬ ਦੇ ਨਾਲ ਧੱਕਾ ਹੋ ਰਿਹਾ ਹੈ ਤਾਂ ਖੁੱਲ੍ਹ ਕੇ ਉਸ ਦਾ ਵਿਰੋਧ ਕੀਤਾ ਜਾਂਦਾ।

ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਕਿਸੇ ਹੋਰ ਪਾਰਟੀ ਦੇ ਸਮਝੌਤੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਦੇ ਵਿੱਚ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੰਵਿਧਾਨ ਨੂੰ ਛਿੱਕੇ ਟੰਗ ਕੇ ਕੇਵਲ ਰਾਜ ਸੱਤਾ ਵਿੱਚ ਆਉਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਕਿਸੇ ਵੀ ਪਾਰਟੀ ਦੇ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਤੰਜ ਕੱਸਦਿਆਂ ਬੀਬੀ ਭੱਠਲ ਦੇ ਬਿਆਨ ਤੇ ਪ੍ਰਤੀਕਿਰਿਆ ਵੀ ਦਿੱਤੀ ਉਨ੍ਹਾਂ ਕਿਹਾ ਕਿ ਬੀਬੀ ਭੱਠਲ ਦੇ ਵੱਲੋਂ ਇਹ ਕਹਿਣਾ ਕਿ ਆਮ ਆਦਮੀ ਪਾਰਟੀ ਦੇ ਨਾਲ ਚੋਣਾਂ ਤੋਂ ਬਾਅਦ ਸਮਝੌਤਾ ਹੋ ਸਕਦਾ ਹੈ ਇਹ ਸਾਫ ਦੱਸਦਾ ਹੈ ਕਿ ਕਾਂਗਰਸ ਦਾ ਪੰਜਾਬ ਦੇ ਵਿੱਚ ਸਫਾਇਆ ਹੋ ਚੁੱਕਾ ਹੈ ਅਤੇ ਜੋ ਮੌਜੂਦਾ ਹਾਲਾਤ ਹਨ ਉਨ੍ਹਾਂ ਹਾਲਾਤਾਂ ਨੂੰ ਦੇਖ ਕੇ ਬਿਲਕੁਲ ਸਾਫ਼ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪੰਜਾਬ ਦੇ ਵਿੱਚ ਸਰਕਾਰ ਬਣਾਉਣਗੇ।

ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲੈ ਕੇ ਆਉਣ ਦੇ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਹੋ ਰਹੀ ਦੇਰੀ ਤੇ ਪ੍ਰਤੀਕਿਰਿਆ ਦਿੰਦਿਆਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਨੇ ਜੋ ਰਵੱਈਆ ਰੂਸ ਅਤੇ ਯੂਕਰੇਨ ਦੀ ਜੰਗ ਦੇ ਵਿੱਚ ਰੱਖਿਆ ਹੈ ਉਸ ਡਿਪਲੋਮੈਟਿਕ ਰਵੱਈਏ ਦੀ ਉਹ ਸ਼ਲਾਘਾ ਕਰਦੇ ਹਨ।

ਪ੍ਰੰਤੂ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੇ ਵਿੱਚ ਹੋਈ ਦੇਰੀ ਹੋ ਰਹੀ ਹੈ। ਇਸ ਨੂੰ ਤਰੀਕੇ ਦੇ ਨਾਲ ਮੈਨੇਜ ਕਰ ਕੇ ਜਲਦ ਤੋਂ ਜਲਦ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਨੂੰ ਯਤਨ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ:- ਡਿਊਟੀ 'ਤੇ ਤਾਇਨਾਤ BSF ਜਵਾਨ ਨੇ ਸਾਥੀਆਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, 5 ਦੀ ਮੌਤ !

ETV Bharat Logo

Copyright © 2024 Ushodaya Enterprises Pvt. Ltd., All Rights Reserved.