ETV Bharat / state

ਸ੍ਰੀ ਅਨੰਦਪੁਰ ਸਾਹਿਬ 'ਚ ਸੀਵਰੇਜ ਓਵਰਫਲੋ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ

author img

By

Published : Nov 25, 2021, 1:00 PM IST

ਸ੍ਰੀ ਅਨੰਦਪੁਰ ਸਾਹਿਬ 'ਚ ਸੀਵਰੇਜ ਓਵਰਫਲੋ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ
ਸ੍ਰੀ ਅਨੰਦਪੁਰ ਸਾਹਿਬ 'ਚ ਸੀਵਰੇਜ ਓਵਰਫਲੋ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ

ਰੋਪੜ ਦੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿੱਚ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਦਾ ਹੱਲ ਕਰਨ ਲਈ ਅੱਠ ਕਰੋੜ ਦੀ ਲਾਗਤ ਨਾਲ ਨਵਾਂ ਸੀਵਰੇਜ ਪਾਈਪਾਂ (Sewerage pipes) ਪਾਈਆਂ ਜਾ ਰਹੀਆਂ ਹਨ।

ਰੋਪੜ:ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿੱਚ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਦਾ ਹੱਲ ਕਰਦੇ ਹੋਏ ਅੱਠ ਕਰੋੜ ਦੀ ਲਾਗਤ ਨਾਲ ਨਵੇ ਸੀਵਰੇਜ ਪਾਈਪਾਂ (Sewerage pipes) ਪਾਈਆਂ ਜਾ ਰਹੀਆਂ ਹਨ ਅਤੇ ਇਹ ਕੰਮ ਅਗਲੇ ਸਾਲ ਮਾਰਚ ਮਹੀਨੇ ਤੱਕ ਪੂਰਾ ਹੋ ਜਾਵੇਗਾ।

ਸ੍ਰੀ ਅਨੰਦਪੁਰ ਸਾਹਿਬ 'ਚ ਸੀਵਰੇਜ ਓਵਰਫਲੋ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ

ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿੱਚ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਨਾਲ ਲੋਕ ਜੂਝ ਰਹੇ ਸਨ। ਪ੍ਰਸ਼ਾਸਨ ਨੂੰ ਲਗਾਤਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਓਵਰ ਫਲੋਅ ਸੀਵਰੇਜ (Overflow sewerage) ਦਾ ਹੱਲ ਨਹੀਂ ਹੋ ਰਿਹਾ ਸੀ।ਪੰਜਾਬ ਸਰਕਾਰ ਨੇ ਹੁਣ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੂੰ ਰਾਹਤ ਦਿੱਤੀ ਹੈ ਅਤੇ ਤਕਰੀਬਨ ਪਿਛਲੇ ਚਾਲੀ ਸਾਲਾਂ ਤੋਂ ਪਿਆ ਹੋਇਆ ਸੀਵਰੇਜ ਸਿਸਟਮ (Sewerage system) ਨੂੰ ਹੁਣ ਨਵੀਆਂ ਪਾਈਪਾਂ ਪਾ ਕੇ ਬਦਲਿਆ ਜਾ ਰਿਹਾ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੀ ਸਮੱਸਿਆਂ ਦਾ ਹੱਲ ਕਰਦੇ ਹੋਏ ਅੱਠ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਦਾ ਨੀਂਹ ਪੱਥਰ ਰੱਖਿਆ ਸੀ। ਜਿਸ ਤੋਂ ਬਾਅਦ ਹੁਣ ਸ੍ਰੀ ਅਨੰਦਪੁਰ ਸਾਹਿਬ ਵਿੱਚ ਸੀਵਰੇਜ ਪਾਈਪਾਂ ਨੂੰ ਬਦਲਣ ਦਾ ਕੰਮ ਚੱਲ ਰਿਹਾ ਹੈ।

ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਸਾਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਸੀਵਰੇਜ ਦੀ ਸਮੱਸਿਆ ਦੇ ਨਾਲ ਲੋਕ ਜੂਝ ਰਹੇ ਸਨ ਅਤੇ ਪ੍ਰਸ਼ਾਸਨ ਨੂੰ ਵੀ ਲਗਾਤਾਰ ਇਸ ਬਾਰੇ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਹੋ ਰਿਹਾ ਸੀ ਪਰ ਹੁਣ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਇਸ ਸਮੱਸਿਆ ਦਾ ਹੱਲ ਕਰਦੇ ਹੋਏ ਪੂਰੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਦੇ ਹੋਇਆ ਪੂਰੇ ਸ਼ਹਿਰ ਵਿਚ ਪੁਰਾਣੀਆਂ ਪਾਈਪਾਂ ਨੂੰ ਬਦਲਿਆ ਜਾ ਰਿਹਾ ਹੈ। ਜਿਸ ਕਰਕੇ ਸਰਕਾਰ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ।

ਸੀਵਰੇਜ ਸਿਸਟਮ ਦੇ ਐਸਡੀਓ ਨੇ ਦੱਸਿਆ ਕਿ ਪਿਛਲੇ 40 ਸਾਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੁਰਾਣਾ ਪਿਆ ਸੀਵਰੇਜ ਸਿਸਟਮ ਨੂੰ ਹੁਣ ਬਦਲਿਆ ਜਾ ਰਿਹਾ ਹੈ। 8 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਪਾਈਪਾਂ ਪਾ ਕੇ ਅਗਲੇ ਸਾਲ ਮਾਰਚ ਮਹੀਨੇ ਤੱਕ ਸ੍ਰੀ ਆਨੰਦਪੁਰ ਸਾਹਿਬ ਦੀਆਂ ਸਾਰੀਆਂ ਪਾਈਪਾਂ ਨੂੰ ਬਦਲਿਆ ਜਾਵੇਗਾ।

ਇਹ ਵੀ ਪੜੋ:ਅੱਧੀ ਰਾਤ ਨੂੰ SSP ਅੰਮ੍ਰਿਤਸਰ ਦਿਹਾਤੀ ਨੇ ਮਾਰੀ ਰੇਡ, ਪੁਲਿਸ ਮੁਲਾਜ਼ਮਾਂ ਨੂੰ ਪਾਈਆਂ ਭਾਜੜਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.