ETV Bharat / state

ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

author img

By

Published : Jul 8, 2022, 2:25 PM IST

ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਰੂਪਨਗਰ ਵਿੱਚ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਰੂਪਨਗਰ: ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਨੇ ਜੋ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚ ਹੌਲੀ-ਹੌਲੀ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਚੋਣਾਂ ਦੌਰਾਨ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਪਰ ਹੁਣ ਸਰਕਾਰ ਬਣੇ ਤੋਂ ਬਾਅਦ ਉਹ ਵਾਅਦੇ ਪੂਰੇ ਹੁੰਦੇ ਨਜ਼ਰ ਨਹੀਂ ਆ ਰਹੇ।

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਜ਼ਿਲ੍ਹਾ ਰੋਪੜ ਪੰਜਾਬ (ਏਟਕ)ਅਤੇ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਦੇ ਮੁਲਾਜ਼ਮਾਂ (Employees of Punjab Subordinate Service Federation) ਨੇ ਇਕੱਠੇ ਹੋ ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤੇ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ (Strong slogans against the Punjab Government) ਵੀ ਕੀਤੀ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਇਲਜ਼ਾਮ ਲਗਾਏ ਹਨ, ਕਿ ਉਨ੍ਹਾਂ ਨੇ ਸਾਡੇ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ।

ਇਹ ਵੀ ਪੜ੍ਹੋ: ਭਾਰਤ ਕੋਕਿੰਗ ਕੋਲ ਲਿਮਟਿਡ ਦੇ ਸੀਐਮਡੀ ਸਮੀਰਣ ਦੱਤਾ ਨਾਲ ਈਟੀਵੀ ਭਾਰਤ ਦੀ ਵਿਸ਼ੇਸ਼ ਇੰਟਰਵਿਊ

ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਜੋ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸਾਡੇ ਨਾਲ ਵਾਅਦਾ ਕੀਤਾ ਸੀ, ਉਸ ਨੂੰ ਹੁਣ ਸਰਕਾਰ ਕਿਉਂ ਨਹੀਂ ਪੂਰਾ ਕਰ ਰਹੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ (Warning to Punjab Government) ਦਿੰਦੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦਾ, ਤਾਂ ਆਉਣ ਵਾਲੇ ਸਮੇਂ ਅੰਦਰ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਜਲਦ ਤੋਂ ਜਲਦ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰੇ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰੇ।

ਇਹ ਵੀ ਪੜ੍ਹੋ: ਰਣਜੀਤ ਐਵੀਨਿਊ ’ਚ ਧੋਖਾਧੜੀ ਮਾਮਲਾ: 4 ਦਿਨ ਦੇ ਪੁਲਿਸ ਰਿਮਾਂਡ ‘ਤੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ

ETV Bharat Logo

Copyright © 2024 Ushodaya Enterprises Pvt. Ltd., All Rights Reserved.