ETV Bharat / state

ਕੱਚੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਘਰ ਅੱਗੇ ਦਿੱਤਾ ਧਰਨਾ

author img

By

Published : Nov 6, 2022, 7:51 PM IST

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜਦੋਂ ਦਾ ਸਿੱਖਿਆ ਮਹਿਕਮਾ ਹਰਜੋਤ ਸਿੰਘ ਬੈਂਸ (Harjot Singh Bains) ਦੇ ਕੋਲ ਆਇਆ ਹੈ। ਪਹਿਲੀ ਵਾਰ ਹਰਜੋਤ ਬੈਂਸ ਦੇ ਵਿਧਾਨਸਭਾ ਖੇਤਰ ਸ੍ਰੀ ਆਨੰਦਪੁਰ ਸਾਹਿਬ ਦੇ ਜੱਦੀ ਘਰ ਪਿੰਡ ਗੰਭੀਰਪੁਰ ਵਿਖੇ ਸਿੱਖਿਆ ਵਲੰਟੀਅਰਜ਼ ਅਤੇ ਕੱਚੇ ਅਧਿਆਪਕਾ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਧਰਨਾ ਲਗਾਇਆ ਜਾ ਰਿਹਾ ਹੈ।

Harjot Bains house surrounded by teachers
Harjot Bains house surrounded by teachers

ਸ੍ਰੀ ਅਨੰਦਪੁਰ ਸਾਹਿਬ : ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜਦੋਂ ਦਾ ਸਿੱਖਿਆ ਮਹਿਕਮਾ ਹਰਜੋਤ ਸਿੰਘ ਬੈਂਸ ਦੇ ਕੋਲ ਆਇਆ ਹੈ। ਪਹਿਲੀ ਵਾਰ ਹਰਜੋਤ ਬੈਂਸ ਦੇ ਵਿਧਾਨਸਭਾ ਖੇਤਰ ਸ੍ਰੀ ਆਨੰਦਪੁਰ ਸਾਹਿਬ ਦੇ ਜੱਦੀ ਘਰ ਪਿੰਡ ਗੰਭੀਰਪੁਰ ਵਿਖੇ ਸਿੱਖਿਆ ਵਲੰਟੀਅਰਜ਼ ਅਤੇ ਕੱਚੇ ਅਧਿਆਪਕਾ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਧਰਨਾ ਲਗਾਇਆ ਜਾ ਰਿਹਾ ਹੈ। ( Harjot Bains house surrounded by teachers)

ਕੱਚੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਘਰ ਅੱਗੇ ਦਿੱਤਾ ਧਰਨਾ

ਜਿੱਥੇ ਦੂਜੇ ਪਾਸੇ ਭਾਰੀ ਪੁਲਿਸ ਪਾਰਟੀ ਤੈਨਾਤ ਕੀਤੀ ਗਈ ਹੈ ਇੱਥੇ ਦੱਸਣਾ ਬਣਦਾ ਹੈ ਕਿ ਇਹ ਕੱਚੇ ਅਧਿਆਪਕ ਕੋਰਟ ਕੇਸ ਵੀ ਜਿੱਤ ਚੁੱਕੇ ਹਨ ਪਰ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਅੱਜ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਇਕੱਠੇ ਹੋ ਅਧਿਆਪਕ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਦਾ ਘਿਰਾਓ ਕਰ ਰਹੇ ਹਨ।

ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਸਰਕਾਰਾਂ ਦੀਆਂ ਸੁਣੀਆਂ ਹੀ ਹਨ ਤੇ ਹਰ ਸਰਕਾਰ ਨੇ ਉਨ੍ਹਾਂ ਨੂੰ ਇਹੀ ਅਸ਼ਵਾਸਨ ਦਿੱਤਾ ਕਿ ਅਸੀਂ ਤੁਹਾਨੂੰ ਜਲਦ ਪੱਕੇ ਕਰਾਂਗੇ ਜਿੱਥੇ ਭਗਵੰਤ ਮਾਨ ਦੀ ਸਰਕਾਰ ਤੇ ਉਨ੍ਹਾਂ ਨੂੰ ਆਸ ਸੀ ਪਰ ਉਸ ਆਸ ਤੇ ਵੀ ਬੂਰ ਪੈਂਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਮਜਬੂਰੀ ਵੱਸ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ Education Minister Harjot Singh Bains) ਦੇ ਘਰ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ।

ਅਧਿਆਪਕਾਂ ਨੇ ਕਿਹਾ ਕਿ ਬੀਤੇ ਦਿਨੀਂ ਹਿਮਾਚਲ ਵਿੱਚ ਸੋਲਨ ਵਿਖੇ ਕੱਚੇ ਅਧਿਆਪਕਾਂ ਵੱਲੋਂ ਜੋ ਪੱਕੇ ਹੋਣ ਲਈ ਧਰਨਾ ਦਿੱਤਾ ਗਿਆ ਸੀ ਤਾਂ ਉਥੇ ਪ੍ਰਧਾਨ ਸੋਹਣ ਸਿੰਘ ਦੀ ਪੱਗ ਵੀ ਲਹਿ ਗਈ ਸੀ ਜਿਨ੍ਹਾਂ ਵੱਲੋਂ ਅੱਜ ਆਪਣੇ ਸਾਥੀਆਂ ਸਮੇਤ ਧਰਨੇ ਵਿਚ ਸ਼ਾਮਲ ਹੋ ਕੇ ਹਾਜ਼ਰੀ ਭਰੀ ਗਈ। ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਇਕ ਅਧਿਆਪਕ ਵਰਗ ਨੂੰ ਧਰਨਿਆਂ 'ਤੇ ਬੈਠਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ 'ਤੇ ਡਾਂਗਾਂ ਵਰਸਾਈਆਂ ਜਾਂਦੀਆਂ ਹਨ। ਦੂਜੇ ਪਾਸੇ ਪਰਮਿੰਦਰ ਕੌਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਆਪਣੇ ਛੋਟੇ ਛੋਟੇ ਬੱਚਿਆਂ ਨੂੰ ਇਸ ਧਰਨੇ ਵਿੱਚ ਲੈ ਕੇ ਆਏ ਹਨ ਪਰ ਹਾਈ ਕੋਰਟ ਵਿਚ 2 ਵਾਰ ਕੇਸ ਜਿੱਤਣ ਤੋਂ ਬਾਅਦ ਵੀ ਇਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ:- ਗੋਲਡੀ ਬਰਾੜ ਨੇ ਹੁਣ ਇਸ ਰਾਜਨੀਤਿਕ ਆਗੂ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ

ETV Bharat Logo

Copyright © 2024 Ushodaya Enterprises Pvt. Ltd., All Rights Reserved.