ETV Bharat / state

ਅੰਤਰਰਾਜੀ ਹਥਿਆਰ ਤਸਕਰ ਗਿਰੋਹ ਦਾ ਪਰਦਾਫਾਸ਼, ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

author img

By

Published : Dec 7, 2022, 3:54 PM IST

Ropar police busted an inter state arms smuggling gang
ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰ ਗਿਰੋਹ ਦਾ ਕੀਤਾ ਪਰਦਾਫਾਸ਼, ਤਸਕਰਾਂ ਕੋਲੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

ਰੋਪੜ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ (Interstate gang members arrested) ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 20 ਪਿਸਤੌਲ 40 ਮੈਗਜ਼ੀਨ (20 pistols with 40 magazines recovered) ਬਰਾਮਦ ਕੀਤੇ ਹਨ।

ਰੂਪਨਗਰ: ਪੰਜਾਬ ਵਿੱਚ ਡਗਮਗਾ ਰਹੀ ਕਾਨੂੰਨ ਵਿਵਸਥਾ (Shaking law and order in Punjab) ਵਿਚਾਲੇ ਪੁਲਿਸ ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲਿਆ ਹੈ। ਪੁਲਿਸ ਨੇ ਕੁਝ ਦਿਨ ਪਹਿਲਾਂ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਤਸਦੀਕ ਉੱਤੇ ਕਾਰਵਾਈ ਕਰਦਿਆਂ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ (Interstate gang members arrested) ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 20 ਪਿਸਤੌਲ 40 ਮੈਗਜ਼ੀਨ ਬਰਾਮਦ ਕੀਤੇ ਹਨ।

ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰ ਗਿਰੋਹ ਦਾ ਕੀਤਾ ਪਰਦਾਫਾਸ਼, ਤਸਕਰਾਂ ਕੋਲੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

ਨਜਾਇਜ਼ ਹਥਿਆਰ: ਜ਼ਿਲ੍ਹਾ ਪੁਲਿਸ ਮੁਖੀ ਰੋਪੜ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਮੱਧ ਪ੍ਰਦੇਸ਼ ਤੋਂ ਕੀਤੇ ਜਾ ਰਹੇ ਨਜਾਇਜ਼ ਹਥਿਆਰਾਂ ਦੇ ਅੰਤਰਰਾਜੀ ਗੈਂਗ ਵਿਰੁੱਧ ਵੱਡੀ ਕਾਰਵਾਈ (Action against interstate gangs of illegal arms) ਕੀਤੀ ਗਈ ਹੈ। ਜਿਸ ਤਹਿਤ ਨਜਾਇਜ਼ ਹਥਿਆਰਾਂ ਦੇ ਕਾਰੋਬਾਰ ਵਿੱਚ ਲਿਪਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਪੁਲਿਸ ਨੇ 2 ਦਸੰਬਰ ਨੂੰ ਥਾਣਾ ਰੂਪਨਗਰ ਵਿਖੇ ਅਮਰੀਕਾ ਰਹਿਣ ਵਾਲੇ ਗੈਂਗਸਟਰ ਪਵਿੱਤਰ ਸਿੰਘ ਦੇ ਸਾਥੀ ਭਾਰਤ ਭੂਸ਼ਨ ਪੰਮੀ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਤੋਂ 4 ਪਿਸਟਲ ਅਤੇ 34 ਜ਼ਿੰਦਾ (4 pistols and 34 live cartridges recovered) ਕਾਰਤੂਸ ਬਰਾਮਦ ਕੀਤੇ ਸਨ। ਮੁਲਜ਼ਮ ਤੋਂ ਪੜਤਾਲ ਦੌਰਾਨ ਪਤਾ ਲੱਗਾ ਸੀ ਕਿ ਉਹ ਮੱਧ ਪ੍ਰਦੇਸ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰ ਰਿਹਾ ਸੀ।

ਇਹ ਵੀ ਪੜ੍ਹੋ: ਧਰਨੇ ਦੌਰਾਨ ਕਿਸਾਨ ਨੇ SHO ਦੇ ਪੈਰ ਉੱਤੇ ਚੜ੍ਹਾਈ ਗੱਡੀ

ਉਨ੍ਹਾਂ ਅੱਗੇ ਕਿਹਾ ਕਿ ਇਹ ਅੰਤਰ ਰਾਜੀ ਗਿਰੋਹ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਵੀ ਵੱਖ-ਵੱਖ ਸੂਬਿਆਂ ਵਿੱਚ ਲਗਾਤਾਰ ਹਥਿਆਰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਗਿਰੋਹ ਸਬੰਧੀ ਪੜਤਾਲ ਕਰਕੇ ਵੱਡੀਆਂ ਮੱਛੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.