ETV Bharat / state

ਪੁਲਿਸ ਵੱਲੋਂ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰ ਕਾਬੂ, ਲਾਰੈਂਸ ਬਿਸ਼ਨੋਈ ਗੈਂਗ ਨਾਲ ਵੀ ਸਬੰਧ

author img

By

Published : Aug 9, 2022, 8:53 AM IST

ਰੂਪਨਗਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰ ਕਾਬੂ ਕੀਤੇ ਹਨ। ਇਹਨਾਂ ਗੈਂਗਸਟਰਾਂ ਤੋਂ 7 ਗੈਰ ਕਾਨੂੰਨੀ ਹਥਿਆਰ ਅਤੇ 51 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਵੱਲੋਂ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰ ਕਾਬੂ
ਪੁਲਿਸ ਵੱਲੋਂ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰ ਕਾਬੂ

ਰੂਪਨਗਰ: ਜ਼ਿਲ੍ਹਾ ਪੁਲਿਸ ਵਲੋਂ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ, ਉਹਨਾਂ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਨਾਲ ਵੀ ਹੈ। ਪੁਲਿਸ ਨੇ ਇਹਨਾਂ ਤੋਂ 7 ਗੈਰ ਕਾਨੂੰਨੀ ਹਥਿਆਰ ਅਤੇ 51 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜੋ: ਆਜ਼ਾਦੀ ਦੇ ਮਹਾਂਉਤਸਵ ਮੌਕੇ ਉੱਠੀ ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼, ਭੰਡਾਰੀ ਪੁਲ 'ਤੇ ਲਗਾਏ ਪੋਸਟਰ

ਇਸ ਸਬੰਧੀ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਅਧਾਰ ’ਤੇ ਰੂਪਨਗਰ ਪੁਲਿਸ ਦੀ ਟੀਮ ਨੇ ਸੂਬੇ ਅੰਦਰ ਚੱਲ ਰਹੇ ਇਸ ਅੰਤਰਰਾਜ਼ੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਗੈਂਗ ਦੇ ਮੁੱਖ ਸਰਗਣਾ ਦੀ ਪਰਮਿੰਦਰ ਸਿੰਘ ਉਰਫ਼ ਪਿੰਦਰੀ ਵਜੋਂ ਪਛਾਣ ਹੋਈ ਹੈ ਜੋ ਕਿ ਨੰਗਲ-ਰੂਪਨਗਰ-ਨੂਰਪੁਰ ਖੇਤਰ ਵਿੱਚ ਬਹੁਤ ਸਰਗਰਮ ਸੀ। ਭੁੱਲਰ ਨੇ ਦੱਸਿਆ ਕਿ ਇਸ ਕੁਖ਼ਿਆਤ ਗੈਂਗਸਟਰ ਦੇ ਖਿਲਾਫ਼ ਪਹਿਲਾਂ ਹੀ ਰੂਪਨਗਰ, ਹਰਿਆਣਾ, ਜਲੰਧਰ ਅਤੇ ਪਟਿਆਲਾ ਦੇ ਪੁਲਿਸ ਸਟੇਸ਼ਨਾਂ ਵਿੱਚ 22 ਐਫ.ਆਈ.ਆਈ.(ਜਿਸ ਵਿੱਚ ਕਤਲ ਦੀ ਕੋਸ਼ਿਸ ਵੀ ਸ਼ਾਮਿਲ ਹੈ) ਦਰਜ ਹੋ ਚੁੱਕੀਆਂ ਹਨ।

ਪੁਲਿਸ ਵੱਲੋਂ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰ ਕਾਬੂ

ਡੀਆਈਜੀ ਭੁੱਲਰ ਨੇ ਦੱਸਿਆ ਕਿ ਪਰਮਿੰਦਰ ਸਿੰਘ ਗ੍ਰਿਫ਼ਤਾਰੀ ਤੋਂ ਬੱਚਣ ਲਈ ਹਿਮਾਚਲ ਪ੍ਰਦੇਸ਼ ਵਿੱਚ ਲੁਕਿਆ ਹੋਇਆ ਸੀ ਅਤੇ ਉਥੋਂ ਵੱਖ-ਵੱਖ ਕਾਰਵਾਈਆਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਹੋਰਨਾਂ ਅਪਰਾਧਾਂ ਤੋਂ ਇਲਾਵਾ ਇਸ ਖੇਤਰ ਵਿੱਚ ਭਾਰੀ ਨਸ਼ਾ ਸਮਗਲਿੰਗ ਕਰਨ ਵਿੱਚ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਹੋਰ ਪੜਤਾਲ ਜਾਰੀ ਹੈ।

ਪਰਮਿੰਦਰ ਤੋਂ ਇਲਾਵਾ ਪੁਲਿਸ ਵਲੋਂ ਹੋਰਨਾਂ ਗੈਂਗਸਟਰਾਂ ਜਿਸ ਵਿੱਚ ਬਲਜਿੰਦਰ ਸਿੰਘ ਉਰਫ਼ ਬਿੱਲਾ, ਗੁਰਦੀਪ ਸਿੰਘ ਉਰਫ਼ ਗੋਗੀ, ਜਸਪ੍ਰੀਤ ਸਿੰਘ ਉਰਫ਼ ਮੱਕੜ, ਗੁਰਪ੍ਰੀਤ ਸਿੰਘ ਉਰਫ਼ ਭੋਲੂ, ਇਕਬਾਲ ਮੁਹੰਮਦ, ਸੁਰਿੰਦਰ ਸਿੰਘ ਉਰਫ਼ ਛਿੰਦਾ, ਦਾਰਾ ਸਿੰਘ ਉਰਫ਼ ਦਾਰਾ, ਸੁਖਵਿੰਦਰ ਸਿੰਘ ਉਰਫ਼ ਕਾਕਾ ਅਤੇ ਰੋਬਿਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 7 ਗੈਰ ਕਾਨੂੰਨੀ ਹਥਿਆਰ ਜਿਸ ਵਿੱਚ ਦੋ 32 ਬੋਰ ਕੰਟਰੀ ਮੇਡ ਦੇਸੀ ਪਿਸਤੋਲ, ਦੋ ਕੰਟਰੀ ਮੇਡ ਦੇਸੀ ਪਿਸਤੋਲ 30 ਬੋਰ, ਦੋ ਕੰਟਰੀ ਮੇਲ 315 ਬੋਰ ਪਿਸਤੋਲ ਅਤੇ ਇਕ ਕੰਟਰੀ ਮੇਡ ਪਿਸਤੋਲ 12 ਬੋਰ ਦੇ ਨਾਲ 51 ਜਿੰਦਾ ਕਾਰਤੂਸ ਅਤੇ ਇੱਕ ਮੈਗਜੀਨ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਖਤਰਨਾਕ ਅਪਰਾਧੀ ਪਿੰਦਰੀ ਖਿਲਾਫ਼ 22 ਐਫ.ਆਈ.ਆਰ., ਬਲਜਿੰਦਰ ਦੇ ਖਿਲਾਫ਼ ਦੋ, ਗੁਰਪ੍ਰੀਤ, ਜਸਪ੍ਰੀਤ ਅਤੇ ਗੁਰਦੀਪ ਦੇ ਖਿਲਾਫ਼ ਇਕ-ਇਕ, ਇਕਬਾਲ ਮੁਹੰਮਦ ਦੇ ਖਿਲਾਫ਼ ਸੱਤ, ਸੁਰਿੰਦਰ ਦੇ ਖਿਲਾਫ਼ ਚਾਰ ਅਤੇ ਦਾਰਾ ਦੇ ਖਿਲਾਫ਼ 24 ਐਫ.ਆਈ.ਆਰ. ਦਰਜ ਹਨ।




ਇਹ ਵੀ ਪੜੋ: ਵਾਈਸ ਚਾਂਸਲਰ ਅਤੇ ਸਿਹਤ ਮੰਤਰੀ ਵਿਵਾਦ ਵਿਚਾਲੇ ਸਿਹਤ ਮੰਤਰੀ ਨੇ ਖੇਡਿਆ ਪੱਤਾ !

ETV Bharat Logo

Copyright © 2024 Ushodaya Enterprises Pvt. Ltd., All Rights Reserved.