ETV Bharat / state

'ਦੋਸ਼ੀ ਦਾ ਮੁੜ ਹੋਵੇ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਟੈਸਟ'

author img

By

Published : Sep 22, 2021, 2:58 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ

ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 21 ਤੋਂ ਬਾਅਦ ਦੋਸ਼ੀ ਦਾ ਫਿਰ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ

ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ।

'25 ਸਤੰਬਰ ਨੂੰ ਦਰਜ ਕਰਵਾਈ ਜਾਵੇਗੀ ਰਿਪੋਰਟ'

ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 21 ਤੋਂ ਬਾਅਦ ਦੋਸ਼ੀ ਦਾ ਫਿਰ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਇਹ ਪੰਜ ਮੈਂਬਰੀ ਕਮੇਟੀ 25 ਸਤੰਬਰ ਨੂੰ ਆਪਣੀ ਰਿਪੋਰਟ ਦੇਣਗੇ ਉਸ ਰਿਪੋਰਟ ਦੇ ਵਿੱਚ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਬਾਰ ਸਾਹਿਬ ਦੇ ਵਿੱਚ ਦੀ ਰਿਪੋਰਟ ਅਤੇ ਹੋ ਰਹੀ ਜਾਂਚ ਦੀ ਸਮੁੱਚੀ ਘਟਨਾ ਦੀ ਰਿਪੋਰਟ 25 ਸਤੰਬਰ ਨੂੰ ਦਰਜ ਕਰਵਾਉਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ

'ਪੁਲਿਸ ਜਲਦ ਤੋਂ ਜਲਦ ਕਰੇ ਕਾਰਵਾਈ'

ਇਸ ਮੌਕੇ ਬੀਬੀ ਜਗੀਰ ਕੌਰ ਨੇ ਦੋਸ਼ੀ ਦੀ ਮੁੜ ਤੋਂ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਟੈਸਟ ਦੀ ਵੀ ਮੰਗ ਕੀਤੀ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਵਿਅਕਤੀ ਦਿਮਾਗੀ ਤੌਰ ’ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ ਤਾਂ ਇਹ ਗੱਲ ਸੰਭਵ ਨਹੀਂ ਕਿਉਂਕਿ ਜੇਕਰ ਉਹ ਦਿਮਾਗੀ ਤੌਰ ’ਤੇ ਪਰੇਸ਼ਾਨ ਸੀ ਤਾਂ ਉਸ ਨੇ ਇਸ ਸਥਾਨ ਤੇ ਆ ਕੇ ਘਟਨਾ ਨੂੰ ਅੰਜਾਮ ਕਿਵੇ ਦਿੱਤਾ ਇਹ ਘਟਨਾ ਸਾਜਿਸ਼ ਹੈ। ਇਸ ਘਟਨਾ ਪਿੱਛੇ ਕਿਸ ਦਾ ਹੱਥ ਹੈ, ਇਸ ਸਬੰਧ ’ਚ ਪੁਲਿਸ ਜਲਦ ਤੋਂ ਜਲਦ ਜਾਂਚ ਕਰਕੇ ਜਨਤਕ ਕਰੇ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਦੋਸ਼ੀ ਦਾ ਜਲਦ ਤੋਂ ਜਲਦ ਨਾਰਕੋ ਅਤੇ ਬਰੇਨ ਮੈਪਿੰਗ ਟੈਸਟ ਕਰਵਾਇਆ ਜਾਵੇ ਤਾਂ ਕਿ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ।

ਇਹ ਵੀ ਪੜੋ: 2 ਦਿਨ ਭਖਣ ਤੋਂ ਬਾਅਦ ਖਤਮ ਹੋਇਆ ਚੰਨੀ ਦਾ ਚੌਪਰ ਵਿਵਾਦ!

ETV Bharat Logo

Copyright © 2024 Ushodaya Enterprises Pvt. Ltd., All Rights Reserved.