ETV Bharat / state

ਕੇਂਦਰੀ ਮੰਤਰੀ ਨੇ ਕਿਹਾ CM ਮਾਨ ਨੂੰ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਪ੍ਰਤੀ ਗੰਭੀਰ ਹੋਣ ਦੀ ਲੋੜ

author img

By

Published : Jun 2, 2023, 10:34 PM IST

Union Minister Gajendra Singh Shekhawat
Union Minister Gajendra Singh Shekhawat

ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਰੂਪਨਗਰ ਦੇ ਕੈਨਾਲ ਰੈਸਟ ਹਾਊਸ ਵਿੱਚ ਪਹੁੰਚੇ। ਜਿੱਥੇ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਪ੍ਰਤੀ ਗੰਭੀਰ ਹੋਣ ਦੀ ਲੋੜ ਹੈ।

ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਵਿਸ਼ੇਸ਼ ਗੱਲਬਾਤ

ਰੂਪਨਗਰ: ਪੰਜਾਬ ਦੀ ਆਮ ਆਦਮੀ ਪਾਰਟੀ ਉੱਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀਆਂ ਪਾਰਟੀਆਂ ਵੱਲੋਂ ਲਗਾਤਾਰ ਨਿਸ਼ਾਨੇ ਸਾਧੇ ਜਾਂਦੇ ਹਨ। ਇਸੇ ਤਹਿਤ ਹੀ ਰੂਪਨਗਰ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਪ੍ਰਤੀ ਗੰਭੀਰ ਹੋਣ ਦੀ ਲੋੜ ਹੈ। ਸ਼ੇਖਾਵਤ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਠੀਕ ਕਰਨਾ ਅਤੇ ਪੰਜਾਬ 'ਚ ਮਾਫੀਆ ਰਾਜ ਨੂੰ ਖਤਮ ਕਰਨਾ ਭਗਵੰਤ ਮਾਨ ਦੀ ਤਰਜੀਹ ਹੋਣੀ ਚਾਹੀਦੀ ਸੀ।

ਕੇਂਦਰੀ ਮੰਤਰੀ ਦੀ CM ਭਗਵੰਤ ਮਾਨ ਨੂੰ ਨਸੀਹਤ:- ਇਸ ਦੌਰਾਨ ਹੀ ਰੂਪਨਗਰ ਦੇ ਕੈਨਾਲ ਰੈਸਟ ਹਾਊਸ 'ਚ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਠੀਕ ਕਰਨਾ ਅਤੇ ਪੰਜਾਬ 'ਚ ਮਾਫੀਆ ਰਾਜ ਨੂੰ ਖਤਮ ਕਰਨਾ ਭਗਵੰਤ ਮਾਨ ਦੀ ਤਰਜੀਹ ਹੋਣੀ ਚਾਹੀਦੀ ਸੀ। ਪਰ CM ਭਗਵੰਤ ਮਾਨ ਦਾ ਸਾਰਾ ਧਿਆਨ ਆਮ ਆਦਮੀ ਪਾਰਟੀ ਦਾ ਹੋਰ ਰਾਜਾਂ ਵਿੱਚ ਵਿਸਥਾਰ ਕਰਨ ਵੱਲ ਹੈ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਇਸ ਲਈ ਵੋਟ ਨਹੀਂ ਦਿੱਤੀ ਕਿਉਂਕਿ ਉਹ ਆਮ ਆਦਮੀ ਪਾਰਟੀ ਲਈ ਪ੍ਰਚਾਰਕ ਵਜੋਂ ਕੰਮ ਕਰਨਗੇ। ਉਨ੍ਹਾਂ ਨੂੰ ਪੰਜਾਬ 'ਚ ਜ਼ਮੀਨ 'ਤੇ ਬੈਠ ਕੇ ਕੰਮ ਕਰਨ ਦੀ ਲੋੜ ਹੈ।

ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ? ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ਟੁੱਟ ਚੁੱਕੀ ਹੈ। ਅੱਤਵਾਦ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਅਤੇ ਪੰਜਾਬ ਦੇ ਥਾਣਿਆਂ ਅਤੇ ਹੈੱਡਕੁਆਰਟਰਾਂ ਤੱਕ ਹਮਲੇ ਹੋ ਰਹੇ ਹਨ ਅਤੇ ਜਬਰ-ਜ਼ਨਾਹ ਦੀਆਂ ਘਟਨਾਵਾਂ ਵੱਧ ਗਈਆਂ ਹਨ। ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 9 ਸਾਲ ਪੂਰੇ ਕਰ ਲਏ ਹਨ। ਇਸੇ ਕੜੀ ਤਹਿਤ ਉਹ ਦੇਸ਼ ਭਰ ਵਿੱਚ ਕੀਤੇ ਜਾ ਰਹੇ ਪ੍ਰੋਗਰਾਮਾਂ ਤਹਿਤ ਰੂਪਨਗਰ ਆਏ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੇਖਾਵਤ ਨੂੰ ਗਾਰਡ ਆਫ਼ ਆਨਰ ਦਿੱਤਾ:- ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ 9 ਸਾਲਾਂ 'ਚ ਮੋਦੀ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ ਅਤੇ ਭ੍ਰਿਸ਼ਟਾਚਾਰ ਦੇ ਸਿਸਟਮ ਪ੍ਰਦਾਨ ਕਰਕੇ ਦੇਸ਼ ਦਾ ਸਨਮਾਨ ਬਹਾਲ ਕੀਤਾ ਹੈ ਅਤੇ ਆਮ ਮਨੁੱਖੀ ਜੀਵਨ 'ਚ ਬਦਲਾਅ ਲਿਆਉਣ ਦਾ ਕੰਮ ਕੀਤਾ ਹੈ, ਇਸ ਦਾ ਅਸਰ ਹਰ ਖੇਤਰ ਵਿੱਚ ਦਿਖਾਈ ਦੇ ਰਿਹਾ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੇਖਾਵਤ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.