ETV Bharat / state

ਸਿਹਤ ਵਿਗੜਨ ਦੇ ਚਲਦੇ ਅਨਮੋਲ ਗਗਨ ਮਾਨ ਫੋਰਟਿਸ ਹਸਪਤਾਲ 'ਚ ਦਾਖਲ

author img

By

Published : Aug 31, 2021, 2:21 PM IST

Updated : Aug 31, 2021, 5:38 PM IST

ਅਨਮੋਲ ਗਗਨ ਮਾਨ ਫੋਰਟਿਸ ਹਸਪਤਾਲ 'ਚ ਦਾਖਲ
ਅਨਮੋਲ ਗਗਨ ਮਾਨ ਫੋਰਟਿਸ ਹਸਪਤਾਲ 'ਚ ਦਾਖਲ

ਭਾਜਪਾ ਵਰਕਰਾਂ ਵੱਲੋਂ ਮਹਿਲਾਵਾਂ ਨਾਲ ਬਦਸਲੂਕੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਪ੍ਰਦਰਸ਼ਨ ਦੌਰਾਨ "ਆਪ" ਆਗੂ ਅਨਮੋਲ ਗਗਨ ਮਾਨ ਗੰਭੀਰ ਜ਼ਖਮੀ ਹੋ ਗਈ। ਅਨਮੋਲ ਗਗਨ ਦੀ ਹੋਰ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਮੋਹਾਲੀ : "ਆਪ" ਦੀ ਯੂਥ ਆਗੂ ਅਨਮੋਲ ਗਗਨ ਮਾਨ ਦੀ ਸਿਹਤ ਖਰਾਬ ਹੋਣ ਦੇ ਚਲਦੇ ਅੱਜ ਉਨ੍ਹਾਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਥੇ ਮਾਹਰ ਡਾਕਟਰਾਂ ਦੀ ਨਿਗਰਾਨੀ 'ਚ ਉਨ੍ਹਾਂ ਦਾ ਇਲਾਜ ਜਾਰੀ ਹੈ।

ਜ਼ਿਕਰਯੋਗ ਹੈ ਕਿ ਭਾਜਪਾ ਵਰਕਰਾਂ ਵੱਲੋਂ ਮਹਿਲਾਵਾਂ ਨਾਲ ਕੀਤੀ ਗਈ ਬਦਸਲੂਕੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਸਨ। ਇਸ ਦੌਰਾਨ ਅਨਮੋਲ ਗਗਨ ਨੂੰ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਦੇ ਚਲਦੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਅੱਜ ਸਵੇਰੇ ਸਿਹਤ ਹੋਰ ਖਰਾਬ ਹੋਣ ਤੋਂ ਬਾਅਦ ਅਨਮੋਲ ਗਗਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਗੰਭੀਰ ਸੱਟਾਂ ਲੱਗਣ ਦੀ ਵਜ੍ਹਾ ਨਾਲ ਇਨਫੈਕਸ਼ਨ ਹੋਣ ਮਗਰੋਂ ਅਨਮੋਲ ਨੂੰ ਇਥੇ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਦੇ ਹੱਕ 'ਚ ਬੱਬੂ ਮਾਨ, ਲਾਠੀਚਾਰਜ ਦੀ ਕੀਤੀ ਨਿੰਦਾ

Last Updated :Aug 31, 2021, 5:38 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.