ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਖਿਲਾਫ਼ ਕੀਤੀ ਪਟੀਸ਼ਨ ਦਾਇਰ, ਕਹਿ ਦਿੱਤੀਆਂ ਇਹ ਵੱਡੀਆਂ ਗੱਲਾਂ

author img

By

Published : Aug 4, 2022, 3:37 PM IST

Updated : Aug 4, 2022, 4:00 PM IST

ਮਿਸ ਯੂਨੀਵਰਸ ਹਰਨਾਜ਼ ਸੰਧੂ ਖਿਲਾਫ਼ ਕੀਤੀ ਪਟੀਸ਼ਨ ਦਾਇਰ

ਮਿਸ ਯੂਨੀਵਰਸ ਹਰਨਾਜ਼ ਸੰਧੂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਅਦਾਕਾਰ ਉਪਾਸਨਾ ਸਿੰਘ ਨੇ ਬਾਈ ਜੀ ਕੁੱਟਗਣੇ ਫਿਲਮ ਦੀ ਪ੍ਰਮੋਸ਼ਨ ਨਾ ਕਰਨ ਨੂੰ ਲੈਕੇ ਹਰਨਾਜ਼ ਸੰਧੂ ਖਿਲਾਫ਼ ਕੋਰਟ ਦਾ ਰੁਖ ਕੀਤਾ ਗਿਆ ਹੈ। ਉਪਾਸਨਾ ਨੇ ਇਲਜ਼ਾਮ ਲਗਾਉਂਦਿਆ ਕਿਹਾ ਕਿ ਹਰਨਾਜ਼ ਨੇ ਐਗਰੀਮੈਂਟ ਦੀ ਉਲੰਘਣਾ ਕੀਤੀ ਹੈ ਜਿਸ ਦੇ ਚੱਲਦੇ ਉਨ੍ਹਾਂ ਨੂੰ ਕਾਰਵਾਈ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ।

ਮੁਹਾਲੀ: ਪੰਜਾਬੀ ਅਤੇ ਹਿੰਦੀ ਫਿਲਮਾਂ ਦੀ ਨਾਮਵਰ ਅਦਾਕਾਰਾ ਉਪਾਸਨਾ ਸਿੰਘ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਮਿਸ ਯੂਨੀਵਰਸ 2021 ਹਰਨਾਜ ਕੌਰ ਸੰਧੂ ਖ਼ਿਲਾਫ਼ ਇੱਕ ਪਟੀਸ਼ਨ ਦਾਇਰ ਕੀਤੀ ਹੈ । ਉਪਾਸਨਾ ਸਿੰਘ ਨੇ ਆਪਣੇ ਵਕੀਲ ਕਰਨ ਸੱਚਦੇਵਾ ਅਤੇ ਇਰਵਿਨਨੀਤ ਕੌਰ ਜ਼ਰੀਏ ਸਿਵਲ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਦਿਆਂ ਮਾਣਯੋਗ ਅਦਾਲਤ ਨੂੰ ਦੱਸਿਆ ਕਿ ਹਰਨਾਜ ਕੌਰ ਸੰਧੂ ਉਨ੍ਹਾਂ ਦੀ 19 ਅਗਸਤ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ “ਬਾਈ ਜੀ ਕੁੱਟਣਗੇ " ਦੀ ਐਕਟਰ ਹੈ।

ਉਨ੍ਹਾਂ ਕਿਹਾ ਕਿ ਮਿਸ ਯੂਨੀਵਰਸ ਬਣਨ ਤੋਂ ਬਾਅਦ ਹੁਣ ਉਹ ਇਸ ਫ਼ਿਲਮ ਦੇ ਪ੍ਰਚਾਰ ਵਿੱਚ ਕਿਸੇ ਕਿਸਮ ਦਾ ਕੋਈ ਸਹਿਯੋਗ ਨਹੀਂ ਕਰ ਰਹੀ ਅਤੇ ਨਾ ਹੀ ਲਿਖਤੀ ਕਾਨੂੰਨੀ ਵਾਅਦੇ ਮੁਤਾਬਕ ਫ਼ਿਲਮ ਦੀ ਪ੍ਰੋਮੋਸ਼ਨ ਲਈ ਸਮਾਂ ਦੇ ਰਹੀ ਹੈ। ਉਪਾਸਨਾ ਸਿੰਘ ਨੇ ਕਿਹਾ ਕਿ ਇਸ ਫ਼ਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਹਰਨਾਜ ਕੌਰ ਸੰਧੂ ਦਾ ਇਸ ਫ਼ਿਲਮ ਨੂੰ ਬਣਾਉਣ ਵਾਲੀ ਕੰਪਨੀ “ਸੰਤੋਸ਼ ਇੰਟਰਟੇਨਮੈਂਟ ਸਟੂਡੀਓ ' ਨਾਲ ਬਾਕਾਇਦਾ ਕਾਨੂੰਨੀ ਐਗਰੀਮੈਂਟ ਹੋਇਆ ਸੀ , ਜਿਸ ਮੁਤਾਬਕ ਹਰਨਾਜ਼ ਸੰਧੂ ਨੇ ਫ਼ਿਲਮ ਦੇ ਪ੍ਰੋਮੋਸ਼ਨ ਪਲੈਨ ਮੁਤਾਬਕ ਕੁਝ ਦਿਨ ਫ਼ਿਲਮ ਦੀ ਪ੍ਰੋਮੋਸ਼ਨ ਐਕਟੀਵਿਟੀ ਲਈ ਦੇਣੇ ਸਨ।

ਮਿਸ ਯੂਨੀਵਰਸ ਹਰਨਾਜ਼ ਸੰਧੂ ਖਿਲਾਫ਼ ਕੀਤੀ ਪਟੀਸ਼ਨ ਦਾਇਰ

ਉਪਾਸਨਾ ਨੇ ਇਲਜ਼ਾਮ ਲਗਾਉਂਦੇ ਕਿਹਾ ਕਿ ਹੁਣ ਉਹ ਇਸ ਫ਼ਿਲਮ ਤੋਂ ਬਿਲਕੁਲ ਕਿਨਾਰਾ ਕਰ ਰਹੀ ਹੈ। ਉਪਾਸਨਾ ਸਿੰਘ ਮੁਤਾਬਕ ਉਨ੍ਹਾਂ ਨੇ ਇਹ ਫ਼ਿਲਮ “ਸੰਤੋਸ਼ ਇੰਟਰਟੇਨਮੈਂਟ ਸਟੂਡੀਓ" ਦੇ ਬੈਨਰ ਹੇਠਾਂ ਬਣਾਈ ਹੈ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫ਼ਿਲਮ ਉੱਪਰ ਕਰੋੜਾਂ ਰੁਪਏ ਦੀ ਲਾਗਤ ਆਈ ਹੈ। ਹਰਨਾਜ਼ ਸੰਧੂ ਇਸ ਫ਼ਿਲਮ ਦੀ ਹੀਰੋਇਨ ਹੈ। ਪਟੀਸ਼ਨ ਮੁਤਾਬਕ ਉਹ ਹਰਨਾਜ਼ ਕੌਰ ਸੰਧੂ ਨੂੰ ਫ਼ਿਲਮ ਦੀ ਪ੍ਰੋਮੋਸ਼ਨ ਬਾਬਤ ਈਮੇਲ ਵੀ ਕਰ ਚੁੱਕੇ ਹਨ। ਬਹੁਤ ਵਾਰ ਫ਼ੋਨ ਵੀ ਕਰ ਚੁੱਕੇ ਹਨ ਪਰ ਉਹ ਨਾ ਤਾਂ ਫ਼ੋਨ ‘ ਤੇ ਗੱਲ ਕਰ ਰਹੀ ਹੈ ਅ ਤੇ ਨਾ ਹੀ ਕਿਸੇ ਈਮੇਲ ਦਾ ਜਵਾਬ ਦੇ ਰਹੀ ਹੈ। ਫ਼ਿਲਮ ਦੇ ਨਿਰਦੇਸ਼ਕ ਸਮੀਪਕੰਗ ਵੀ ਕਈ ਵਾਰ ਮਿਸ ਸੰਧੂ ਨੂੰ ਫ਼ੋਨ ਕਰ ਚੁੱਕੇ ਹਨ ਪਰ ਉਹ ਫ਼ਿਲਮ ਦੀ ਟੀਮ ਦੇ ਕਿਸੇ ਮੈਂਬਰ ਦਾ ਫ਼ੋਨ ਨਹੀਂ ਚੁੱਕ ਰਹੀ।

ਅਦਾਕਾਰਾ ਨੇ ਕਿਹਾ ਕਿ ਫ਼ਿਲਮ ਦੀ ਮੁੱਖ ਹੀਰੋਇਨ ਮਿਸ ਸੰਧੂ ਦਾ ਇਹ ਵਤੀਰਾ ਬੇਹੱਦ ਬੁਰਾ ਹੈ। ਮਿਸ ਸੰਧੂ ਦੀ ਇਹ ਪਹਿਲੀ ਪੰਜਾਬੀ ਫ਼ਿਲਮ ਹੈ। ਹਰ ਕਲਾਕਾਰ ਲਈ ਉਸਦੀ ਪਹਿਲੀ ਫ਼ਿਲਮ ਬੇਹੱਦ ਅਹਿਮ ਅਤੇ ਯਾਦਗਾਰੀ ਹੁੰਦੀ ਹੈ ਪਰ ਮਿਸ ਸੰਧੂ ਪੰਜਾਬੀ ਹੋਣ ਦੇ ਬਾਵਜੂਦ ਵੀ ਆਪਣੀ ਮਾਂ ਬੋਲੀ ਪੰਜਾਬੀ ਦੀ ਇਸ ਫ਼ਿਲਮ ਨੂੰ ਪ੍ਰੋਮੋਟ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਸਨੇ ਹੁਣ ਤੱਕ ਆਪਣੇ ਸ਼ੋਸ਼ਲ ਮੀਡੀਆ ' ਤੇ ਫ਼ਿਲਮ ਸਬੰਧੀ ਇੱਕ ਵੀ ਪੋਸਟ ਸਾਂਝੀ ਨਹੀਂ ਕੀਤੀ ਜਿਸ ਤੋਂ ਇੰਝ ਲੱਗ ਰਿਹਾ ਹੈ ਕਿ ਉਹ ਕਿਸੇ ਪੰਜਾਬੀ ਫ਼ਿਲਮ ਦਾ ਹਿੱਸਾ ਬਣਨ ‘ ਤੇ ਸ਼ਰਮ ਤੇ ਛੋਟਾ ਮਹਿਸੂਸ ਕਰ ਰਹੀ ਹੈ ਜਦਕਿ ਭਾਰਤੀ ਸਿਨਮਾ ਦੇ ਵੱਡੇ ਵੱਡੇ ਨਾਮੀਂ ਚਿਹਰਿਆਂ ਨੇ ਆਪ ਦੀ ਸ਼ੁਰੂਆਤ ਹੀ ਪੰਜਾਬੀ ਸਿਨਮਾ ਤੋਂ ਕੀਤੀ ਸੀ।

ਉਨ੍ਹਾਂ ਕਿਹਾ ਕਿ ਹਰਨਾਜ ਕੌਰ ਸੰਧੂ ਨੇ ਫ਼ਿਲਮ ਦੀ ਸਾਰੀ ਟੀਮ ਨੂੰ ਠੇਸ ਪਹੁੰਚਾਈ ਹੈ। ਇਹ ਫ਼ਿਲਮ ਉਸਨੇ ਮਿਸ ਯੂਨੀਵਰਸ ਬਣਨ ਤੋਂ ਪਹਿਲਾਂ ਸਾਈਨ ਕੀਤੀ ਸੀ। ਇਹ ਖਿਤਾਬ ਜਿੱਤਣ ਤੋਂ ਬਾਅਦ ਉਸਦੇ ਵਤੀਰੇ ਵਿੱਚ ਇੱਕ ਦਮ ਬਦਲਾਅ ਆ ਗਿਆ । ਉਸਨੇ ਫ਼ਿਲਮ ਪ੍ਰਤੀ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਭੁਲਾ ਦਿੱਤੀਆਂ । ਇਸ ਫ਼ਿਲਮ ਦੀ ਰਿਲੀਜ਼ ਡੇਟ ਪਹਿਲਾਂ 27-05- 2022 ਸੀ ।

ਉਪਾਸਨਾ ਨੇ ਕਿਹਾ ਕਿ ਹਰਨਾਜ਼ ਸੰਧੂ ਵੱਲੋਂ ਪ੍ਰੋਮੋਸ਼ਨ ਲਈ ਕੋਈ ਰਿਪਲਾਈ ਨਾ ਕਰਨ ਕਰਕੇ ਹੀ ਇਹ ਤਾਰੀਕ 19-08 2022 ਕੀਤੀ ਗਈ ਪਰ ਅਜੇ ਤੱਕ ਵੀ ਉਸ ਵੱਲੋਂ ਕੋਈ ਰਿਪਲਾਈ ਨਹੀਂ ਕੀਤਾ ਗਿਆ। ਉਪਾਸਨਾ ਸਿੰਘ ਨੇ ਦੱਸਿਆ ਕਿ ਹਰਨਾਜ਼ ਕੌਰ ਸੰਧੂ ਨੇ ਸਭ ਦਾ ਭਰੋਸਾ ਤੋੜਨ ਦੇ ਨਾਲ ਨਾਲ ਕਾਨੂੰਨੀ ਐਗਰੀਮੈਂਟ ਦੀ ਵੀ ਉਲਘਣਾ ਕੀਤੀ ਹੈ , ਜੋ ਕਿ ਬੇਹੱਦਸ਼ਰਮਨਾਕ ਹੈ। ਉਨ੍ਹਾਂ ਨੇ ਆਪਣੇ 25 ਸਾਲਾਂ ਤੋਂ ਵੱਧ ਦੇ ਕੈਰੀਅਰ ਵਿੱਚ ਪਹਿਲੀ ਵਾਰ ਦੇਖਿਆ ਹੈ ਕਿ ਕੋਈ ਹੀਰੋਇਨ ਆਪਣੀ ਪਹਿਲੀ ਫ਼ਿਲਮ ਨੂੰ ਲੈ ਕੇ ਹੀ ਇਹ ਵਤੀਰਾ ਅਪਣਾ ਰਹੀ ਹੋਵੇ।

ਇਹ ਵੀ ਪੜ੍ਹੋ: ਕੈਨੇਡਾ ’ਚ ਪੰਜਾਬੀ ਗੈਂਗਸਟਰਾਂ ਦੀ ਲਿਸਟ ਜਾਰੀ, ਗੈਂਗਸਟਰ ਗੋਲਡੀ ਬਰਾੜ ਅਤੇ ਲੰਡਾ ਸੂਚੀ ‘ਚੋਂ ਬਾਹਰ

Last Updated :Aug 4, 2022, 4:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.