ਬਲੌਂਗੀ ਪੁਲਿਸ ਵਲੋਂ ਅਸਲੇ ਸਮੇਤ ਨੌਜਵਾਨ ਕੀਤੇ ਕਾਬੂ

author img

By

Published : Sep 10, 2022, 1:13 PM IST

Balongi police of District Mohali arrested the youth with weapons

ਮੁਹਾਲੀ ਦੀ ਬਲੌਂਗੀ ਪੁਲਿਸ ਵਲੋਂ ਗੈਰ ਕਾਨੂੰਨੀ ਅਸਲੇ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਸੀ। ਜਿੰਨ੍ਹਾਂ ਦੀ ਨਿਸ਼ਾਨਦੇਹੀ ਉਤੇ ਪੁਲਿਸ ਵਲੋਂ ਤਿੰਨ ਹੋਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਨੌਜਵਾਨਾਂ ਵਿਚੋਂ ਪਹਿਲਾਂ ਵੀ ਦੋ ਨੌਜਵਾਨਾਂ ਦਾ ਅਪਰਾਧਿਕ ਪਿਛੋਕੜ ਹੈ।

ਮੁਹਾਲੀ: ਪੰਜਾਬ ਪੁਲਿਸ ਵਲੋਂ ਨਸ਼ਿਆਂ ਅਤੇ ਵਾਰਦਾਤਾਂ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਪੁਲਿਸ ਵਲੋਂ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਨਾਕੇ ਵੀ ਲਗਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਪੁਲਿਸ ਵਲੋਂ ਬਲੌਂਗੀ 'ਚ ਵੀ ਨਾਕਾ ਲਗਾ ਕੇ ਕਾਰ ਸਵਾਰ ਨੌਜਵਾਨਾਂ ਨੂੰ ਗੈਰ ਕਾਨੂੰਨੀ ਹਥਿਆਰਾਂ ਸਮੇਤ ਕਾਬੂ ਕੀਤਾ ਹੈ।

ਇਸ ਸਬੰਧੀ ਮੁਹਾਲੀ ਦੇ ਐਸ.ਐਸ.ਪੀ ਵਿਵੇਕਸ਼ੀਲ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲੌਂਗੀ 'ਚ ਪੁਲਿਸ ਵਲੋਂ ਨਾਕਾ ਲਗਾਇਆ ਹੋਇਆ ਸੀ ਅਤੇ ਜਦੋਂ ਉਨ੍ਹਾਂ ਵਲੋਂ ਇਕ ਕਾਰ ਨੂੰ ਰੋਕਿਆ ਗਿਆ ਤਾਂ ਕਾਰ ਸਵਾਰਾਂ ਵਲੋਂ ਕਾਰ ਭਜਾ ਲਈ ਗਈ।

ਬਲੌਂਗੀ ਪੁਲਿਸ ਵਲੋਂ ਅਸਲੇ ਸਮੇਤ ਨੌਜਵਾਨ ਕੀਤੇ ਕਾਬੂ

ਉਨ੍ਹਾਂ ਦੱਸਿਆ ਕਿ ਜਦੋਂ ਕਾਰ ਦਾ ਪਿੱਛਾ ਕਰਕੇ ਉਸ ਨੂੰ ਰੋਕ ਕੇ ਜਾਂਚ ਕੀਤੀ ਗਈ ਤਾਂ ਉਸ 'ਚ ਤਿੰਨ ਨੌਜਵਾਨ ਸਿਮਰਨਜੀਤ ਸਿੰਘ, ਗੁਰੂ ਪ੍ਰਤਾਪ ਸਿੰਘ ਅਤੇ ਜਸਮੀਤ ਸਿੰਘ ਸੀ, ਜਿੰਨ੍ਹਾਂ ਕੋਲੋਂ ਬੱਤੀ ਬੋਰ ਦਾ ਪਿਸਤੌਲ, 14 ਜ਼ਿੰਦਾ ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ ਹੋਏ ਸਨ। ਪੁਲਿਸ ਵਲੋਂ ਉਕਤ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਕਾਰ ਨੂੰ ਵੀ ਕਬਜ਼ੇ 'ਚ ਲੈ ਲਿਆ ਗਿਆ ਸੀ।

ਐਸ.ਐਸ.ਪੀ ਦੇ ਦੱਸਿਆ ਕਿ ਉਕਤ ਨੌਜਵਾਨਾਂ ਦਾ ਰਿਮਾਂਡ ਹਾਸਲ ਕਰੇ ਪੁੱਛਗਿਛ ਕੀਤੀ ਗਈ ਅਤੇ ਇੰਨ੍ਹਾਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਤਿੰਨ ਹੋਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ 'ਚ ਭੁਪਿੰਦਰ ਸਿੰਘ, ਗੁਲਜ਼ਾਰ ਖਾਨ ਅਤੇ ਲਖਨ ਦੀਪ ਸਿੰਘ ਦਾ ਨਾਮ ਸ਼ਾਮਲ ਹੈ।

ਪੁਲਿਸ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਛੇ ਨੌਜਵਾਨਾਂ 'ਚ ਦੋ ਨੌਜਵਾਨਾਂ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ। ਉਨ੍ਹਾਂ ਦੱਸਿਆ ਕਿ ਸਿਮਰਨਜੀਤ ਸਿੰਘ ਖ਼ਿਲਾਫ਼ ਪਹਿਲਾਂ ਹੀ ਤਰਨਤਾਰਨ ਵਿੱਚ ਕੇਸ ਦਰਜ ਹੈ ਅਤੇ ਇਸ ਤੋਂ ਇਲਾਵਾ ਲਖਨ ਦੀਪ ਕੁਮਾਰ ਖ਼ਿਲਾਫ਼ ਪਹਿਲਾਂ ਹੀ ਪਟਿਆਲਾ ਅਤੇ ਜਲੰਧਰ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਹੈ।

ਇਹ ਵੀ ਪੜ੍ਹੋ: ਜਲਾਲਾਬਾਦ ਵਿੱਚ ਹੋਏ ਮੋਟਰਸਾਈਕਲ ਧਮਾਕੇ ਦਾ ਮੁਲਜ਼ਮ ਗ੍ਰਿਫ਼ਤਾਰ, 2 ਲੱਖ ਦਾ ਸੀ ਇਨਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.