ETV Bharat / state

ਖਰੜ 'ਚ ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਗੈਂਗਸਟਰ ਗ੍ਰਿਫਤਾਰ, ਇੱਕ ਦੀ ਲੱਤ 'ਚ ਲੱਗੀ ਗੋਲੀ

author img

By ETV Bharat Punjabi Team

Published : Dec 21, 2023, 5:51 PM IST

Updated : Dec 21, 2023, 6:05 PM IST

Encounter between Punjab police and gangsters in Kharar, two gangsters arrested, one shot in the leg
ਮੋਹਾਲੀ ਪੁਲਿਸ ਨੇ ਕੀਤਾ ਬਦਮਾਸ਼ਾਂ ਦਾ ਐਨਕਾਊਂਟਰ,ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ 'ਚ ਸਨ ਬਦਮਾਸ਼

Encounter between Punjab police and gangsters: ਪੰਜਾਬ ਵਿੱਚ ਗੈਂਗਸਟਰਾਂ ਅਤੇ ਬਦਮਾਸ਼ਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ।

ਮੋਹਾਲੀ ਪੁਲਿਸ ਨੇ ਕੀਤਾ ਬਦਮਾਸ਼ਾਂ ਦਾ ਐਨਕਾਊਂਟਰ,ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ 'ਚ ਸਨ ਬਦਮਾਸ਼

ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰਾਂ ਨੂੰ ਦਿੱਤੀ ਚਿਤਾਵਨੀ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਵਿੱਚ ਹੈ। ਇਸ ਦੌਰਾਨ ਕਈ ਦਿਨ੍ਹਾਂ ਤੋਂ ਬਦਨਾਮ ਅਪਰਾਧੀਆਂ ਦਾ ਐਨਕਾਊਂਟਰ ਕੀਤਾ ਜਾ ਰਿਹਾ ਹੈ। ਪੁਲਿਸ ਦਾ ਇਸ ਤਹਿਤ ਖਰੜ ਵਿੱਚ ਬਦਮਾਸ਼ਾਂ ਨਾਲ ਮੁਕਾਬਲਾ ਹੋਇਆ ਹੈ। ਪੁਲਿਸ ਮੁਤਾਬਿਕ ਬਦਮਾਸ਼ਾਂ ਵੱਲੋਂ ਪਹਿਲਾਂ ਗੋਲੀਆਂ ਚਲਾਈਆਂ ਗਈਆਂ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਇਹ ਮੁਕਾਬਲਾ ਖਰੜ ਨੇੜੇ ਦਾਊਮਾਜਰਾ ਵਿੱਚ ਹੋਇਆ। ਜਾਣਕਾਰੀ ਮੁਤਾਬਿਕ ਕੁਰਾਲੀ ‘ਚ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ: ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ‘ਚ ਕਾਰਵਾਈ ਕਰ ਰਹੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖਰੜ ਨੇੜੇ ਦਾਊਂਮਾਜਰਾ ‘ਚ 3 ਗੈਂਗਸਟਰ ਲੁਕੇ ਹੋਏ ਹਨ। ਪੁਲਿਸ ਨੇ ਤੁਰੰਤ ਇਨ੍ਹਾਂ ਗੈਂਗਸਟਰਾਂ ਨੂੰ ਘੇਰ ਲਿਆ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੀ ਜਵਾਬੀ ਗੋਲੀਬਾਰੀ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਪੁਲਿਸ ਨੇ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਵਿਦੇਸ਼ ਰਹਿੰਦਾ ਹੈ ਬਦਮਾਸ਼ਾਂ ਦਾ ਸਰਗਨਾ : ਦੱਸ ਦੇਈਏ ਕਿ ਇਨ੍ਹਾਂ ਗੈਂਗਸਟਰਾਂ ਨੇ ਕੁਰਾਲੀ ਵਿੱਚ ਇੱਕ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਫਿਰੌਤੀ ਦੀ ਧਮਕੀ ਦੇ ਕੇ ਗੋਲੀਆਂ ਚਲਾ ਦਿੱਤੀਆਂ ਸਨ। ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੁਲਿਸ ਗੈਂਗਸਟਰਾਂ ਅਤੇ ਬਦਮਾਸ਼ਾਂ ਖ਼ਿਲਾਫ਼ ਐਕਸ਼ਨ ਮੋਡ ‘ਚ ਆ ਗਈ ਹੈ। ਇਸ ਤੋਂ ਪਹਿਲਾਂ ਵੀ ਮੋਗਾ, ਲੁਧਿਆਣਾ,ਅੰਮ੍ਰਿਤਸਰ ਆਦਿ ਵਿੱਚ ਪੁਲਿਸ ਨੇ ਐਨਕਾਊਂਟਰ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਮੁਤਾਬਿਕ ਦੋਵੇਂ ਹੀ ਮੁਲਜ਼ਮ ਅੰਬਾਲਾ ਦੇ ਰਹਿਣ ਵਾਲੇ ਹਨ। ਜੋ ਕਿ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਇਹ ਦੋਵੇਂ ਬਦਮਾਸ਼ ਵਿਦੇਸ਼ ਵਿੱਚ ਰਹਿੰਦੇ ਸਰਗਨਾਂ ਦੇ ਸੰਪਰਕ ਵਿੱਚ ਸਨ ਅਤੇ ਇਹਨਾਂ ਵੱਲੋਂ ਕੁਰਾਲੀ ਅਤੇ ਮੋਹਾਲੀ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲਾ ਰਹੇ ਸਨ।

Last Updated :Dec 21, 2023, 6:05 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.